BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਨੌਜਵਾਨਾਂ ਨੂੰ ਵੋਟ ਰਜਿਸਟ੍ਰੇਸ਼ਨ ਲਈ ਪ੍ਰੇਰਿਤ ਕਰਨ-ਯਾਦਵ

  • ਈ.ਆਰ.ਓਜ਼ ਵਿਦਿਆਰਥੀਆਂ ਦੀ ਵੋਟ ਰਜਿਸਟ੍ਰੇਸ਼ਨ ਲਈ ਵਿਦਿਅਕ ਸੰਸਥਾਵਾਂ ਨਾਲ ਲਗਾਤਾਰ ਰਾਬਤਾ ਰੱਖਣ
  • ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਤੇ ਈ.ਆਰ.ਓਜ਼ ਨਾਲ ਮੀਟਿੰਗ
ਜਲੰਧਰ 7 ਸਤੰਬਰ (ਜਸਵਿੰਦਰ ਆਜ਼ਾਦ)- ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਸ਼ੁਰੂ ਕੀਤੇ ਗਏ ਪ੍ਰੋਗ੍ਰਾਮ ਤਹਿਤ ਨੌਜਵਾਨ ਵਰਗ ਨੂੰ ਬਤੌਰ ਵੋਟਰ ਰਜਿਸਟ੍ਰਡ ਹੋਣ ਲਈ ਪ੍ਰੇਰਿਤ ਕਰਨ ਤਾਂ ਜੋ ਯੋਗਤਾ ਮਿਤੀ 1 ਜਨਵਰੀ 2017 ਦੇ ਅਧਾਰ 'ਤੇ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਸਾਰੇ ਨੌਜਵਾਨਾਂ ਦੀਆਂ ਵੋਟਾਂ ਬਣ ਸਕਣ। ਅੱਜ ਇਥੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ, ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਪੁਲੀਸ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਯਾਦਵ ਨੇ ਕਿਹਾ ਕਿ ਜ਼ਿਲੇ ਅੰਦਰ ਉਮਰ ਯੋਗਤਾ ਪੂਰੀ ਕਰਨ ਵਾਲੇ ਸਾਰੇ ਯੋਗ ਵਿਅਕਤੀ ਤੇ ਖਾਸਕਰ ਨੌਜਵਾਨਾਂ ਨੂੰ ਬਤੌਰ ਵੋਟਰ ਰਜਿਸਟਰਡ ਕਰਨ ਦਾ ਟੀਚਾ ਹੈ। ਉਨਾਂ ਕਿਹਾ ਕਿ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਇਸ ਮੁਹਿੰਮ 'ਚ ਉਸਾਰੂ ਭੂਮਿਕਾ ਨਿਭਾਉਣ ਤਾਂ ਜੋ ਹਰ ਯੋਗ ਵਿਅਕਤੀ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੋ ਕਰ ਸਕੇ। ਉਨਾਂ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨੂੰ ਵੀ ਕਿਹਾ ਕਿ ਉਹ ਸਵੀਪ ਗਤੀਵਿਧੀਆਂ ਦੇ ਨਾਲ-ਨਾਲ ਵਿੱਦਿਅਕ ਸੰਸਥਾਵਾਂ ਦੇ ਕੈਂਪਸ ਅੰਬੈਸੇਡਰ ਅਤੇ ਨੋਡਲ ਅਫਸਰਾਂ ਨਾਲ ਲਗਾਤਾਰ ਰਾਬਤਾ ਰੱਖਣ ਤਾਂ ਜੋ ਸਾਰੇ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਜਾ ਸਕਣ।
ਸ੍ਰੀ ਯਾਦਵ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋੋਂ ਯੋਗਤਾ ਮਿਤੀ 1-1-2017 ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਪ੍ਰੋਗਰਾਮ ਤਹਿਤ ਦਾਅਵੇ ਅਤੇ ਇਤਰਾਜ਼ 7 ਸਤੰਬਰ ਤੋੋਂ 7 ਅਕਤੂਬਰ 2016 ਤੱਕ ਪ੍ਰਾਪਤ ਕੀਤੇ ਜਾਣਗੇ। ਗ੍ਰਾਮ ਸਭਾਵਾਂ/ਸਥਾਨਕ ਸਰਕਾਰ ਸੰਸਥਾਵਾਂ ਅਤੇ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾ ਦੀਆਂ ਮੀਟਿੰਗਾਂ ਵਿੱਚ ਚੋਣ ਖੇਤਰ ਦੀ ਵੋਟਰ ਸੂਚੀ ਨੂੰ 10 ਸਤੰਬਰ ਅਤੇ 24 ਸਤੰਬਰ 2016 ਨੂੰ ਪੜਿਆ ਜਾਵੇਗਾ। ਇਸੇ ਤਰਾਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ 11 ਸਤੰਬਰ 2016 ਅਤੇ 25 ਸਤੰਬਰ 2016 ਨੂੰ ਵਿਸ਼ੇਸ਼ ਮੁਹਿੰਮ ਤਹਿਤ ਬੂਥ ਲੈਵਲ ਅਫਸਰ ਤੇ ਬੂਥ ਲੈਵਲ ਏਜੰਟ ਹਾਜ਼ਰ ਰਹਿਣਗੇ ਅਤੇ 4 ਨਵੰਬਰ ਨੂੰ ਦਾਅਵੇ ਤੇ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸੇ  ਤਰਾਂ 11 ਨਵੰਬਰ 2016 ਤੱਕ ਡਾਟਾਬੇਸ ਦੀ ਅਪਡੇਸ਼ਨ, ਫੋਟੋਆਂ ਡਾਟਾਬੇਸ ਵਿੱਚ ਸ਼ਾਮਲ ਕਰਨ, ਕੰਟਰੋਲ ਟੇਬਲ ਅਪਡੇਟ ਕਰਨ ਅਤੇ ਅਨੁਪੂਰਕ ਸੂਚੀਆਂ ਦੀ ਤਿਆਰੀ ਤੇ ਛਪਾਈ ਦਾ ਕੰਮ ਕੀਤਾ ਜਾਵੇਗਾ। ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 2 ਜਨਵਰੀ 2017 ਨੂੰ ਕੀਤੀ ਜਾਵੇਗੀ। ਇਸ ਮੌਕੇ ਜ਼ਿਲਾ ਪੁਲੀਸ ਮੁਖੀ ਸ੍ਰੀ ਹਰਮੋਹਨ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗਿਰੀਸ਼ ਦਿਆਲਨ, ਐਸ.ਡੀ.ਐਮ ਜਲੰਧਰ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐਸ.ਡੀ.ਐਮ ਸ਼ਾਹਕੋਟ ਡਾ. ਸੰਜੀਵ ਸ਼ਰਮਾ, ਐਸ.ਡੀ.ਐਮ ਫਿਲੌਰ ਸ੍ਰੀ ਸੁਭਾਸ਼ ਚੰਦਰ, ਐਸ.ਡੀ.ਐਮ ਨਕੋਦਰ ਸ੍ਰੀ ਦਮਨਜੀਤ ਸਿੰਘ ਮਾਨ, ਤਹਿਸੀਲਦਾਰ ਚੋਣਾ ਸ੍ਰੀ ਪ੍ਰਵੇਸ਼ ਤਾਂਗੜੀ ਤੋੋਂ ਇਲਾਵਾ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

No comments: