BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਥਾਨਕ ਹਿੰਦੂ ਕੰਨਿਆ ਕਾਲਜ ਵਿੱਚ ਜੋਨ ਡੀ ਦਾ ਯੂਥ ਫੈਸਟੀਵਲ ਬੜੇ ਉਤਸ਼ਾਹ ਨਾਲ ਸ਼ੁਰੂ ਹੋਇਆ

ਕਪੂਰਥਲਾ 26 ਸਤੰਬਰ (ਜਸਵਿੰਦਰ ਆਜ਼ਾਦ)- ਪਹਿਲੇ ਦਿਨ ਦੀ ਸ਼ੁਰੂਆਤ ਭੰਗੜੇ ਨਾਲ ਹੋਈ ਜਿਸ ਵਿੱਚ ਪੰਜਾਬ ਦੇ ਗੱਭਰੂਆਂ ਨੇ ਬੜੇ ਜੋਸ਼ ਨਾਲ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।ਫੈਸਟੀਵਲ ਦੀ ਸ਼ੁਰੂਆਤ ਕਰਦਿਆ ਡੀਨ, ਕਾਲਜ ਵਿਕਾਸ ਕੋਸਲ, ਡਾ. ਆਰ. ਕੇ. ਮਹਾਜਨ ਨੇ ਕਿਹਾ ਕਿ ਸਾਰੇ ਕਾਲਜਾਂ ਨੂੰ ਵੱਧ ਚੱੜ ਕੇ ਇਸ ਤਰਾਂ ਦੇ ਫੈਸਟੀਵਲਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ ਕਿਉਂ ਕਿ ਅਜਿਹੇ ਫੈਸਟੀਵਲ ਵਿਦਿਆਰਥੀਆਂ ਦਾ ਸਰਵ ਪੱਖੀ ਵਿਕਾਸ ਕਰਦੇ ਹਨ। ਉਹਨਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ, ਯੂਨੀਵਰਸਿਟੀ ਦੇ ਯੂਥ ਵੈਲਫੇਅਰ ਦੇ ਇੰਚਾਰਜ ਡਾ. ਜਗਜੀਤ ਕੋਰ ਦੇ ਕੀਤੇ ਜਤਨਾਂ ਦੀ ਸ਼ਲਾਘਾ ਕੀਤੀ।ਇਸ ਮੋਕੇ ਡਾ. ਜਗਜੀਤ ਕੋਰ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਅੱਜ ਦੇ ਪ੍ਰੋਗ੍ਰਾਮ ਦੀ ਪ੍ਰਧਾਨਗੀ ਪ੍ਰਮੁੱਖ ਉਦਯੋਗਪਤੀ ਸ਼੍ਰੀ ਭੀਮ ਸੇਨ ਅੱਗਰਵਾਲ ਨੇ ਕੀਤੀ ਅਤੇ ਸ਼੍ਰੀ ਮੁਕੇਸ਼ ਸਚਦੇਵਾ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ। ਆਏ ਹੋਏ ਮਹਿਮਾਨਾਂ ਦਾ ਕਾਲਜ ਦੇ ਪ੍ਰਿੰਸੀਪਲ ਡਾ. ਅਰਚਨਾ ਗਰਗ ਨੇ ਧੰਨਵਾਦ ਕੀਤਾ।ਡਾਇਰੈਕਟਰ ਯੂਥ ਵੈਲਫੇਅਰ ਡਿਪਾਰਟਮੈਂਟ ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਅੱਜ ਦੇ ਮੁਕਾਬਲਿਆਂ ਦੇ ਨਤੀਜੇ ਅਨਾਉਂਸ ਕੀਤੇ ਅਤੇ ਜੇਤੂ ਪਾਰਟੀਸਪੈਂਟਸ ਨੂੰ ਧੰਨਵਾਦ ਕੀਤਾ।

No comments: