BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਮਾਤਾ ਸਾਹਿਬ ਕੋਰ ਸਕੂਲ ਦੇ ਪਹਿਲਵਾਨ ਜਿਲਾ ਪੱਧਰੀ ਟੂਰਨਾਮੈਂਟ ਵਿੱਚ ਰਹੇ ਜੇਤੂ

ਤਿੰਨ ਕੁਸ਼ਤੀ ਖਿਡਾਰੀ ਲੈਣ ਗੇ ਰਾਜ ਪੱਧਰੀ ਟੂਰਨਾਮੈਂਟ ਵਿੱਚ ਭਾਗ
ਜੇਤੂ ਖਿਡਾਰੀਆਂ ਨਾਲ ਸਕੂਲ ਪ੍ਰਿੰਸੀਪਲ ਤੇ ਹੋਰ
ਗੁਰੂਹਰਸਹਾਏ 26 ਸਤੰਬਰ (ਮਨਦੀਪ ਸਿੰਘ ਸੋਢੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੇਘਾ ਰਾਏ ਵਿੱਚ ਹੋਏ ਕੁਸ਼ਤੀ ਮੁਕਾਬਲਿਆ ਵਿੱਚ ਮਾਤਾ ਸਾਹਿਬ ਕੋਰ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆ ਨੇ ਚੰਗੀਆਂ ਪੁਜੀਸ਼ਨਾ ਲੈ ਕੇ ਆਪਣੇ ਮਾਤਾ ਪਿਤਾ ਤੇ ਸਕੂਲ਼ ਦਾ ਨਾ ਰੋਸ਼ਨ ਕੀਤਾ।ਕੁਸ਼ਤੀ ਮੁਕਾਬਲਿਆ ਵਿੱਚ ਅੰਡਰ 14 ਵਿੱਚ 38 ਕਿੱਲੋ ਵਰਗ ਵਿੱਚ ਅਵਤਾਰ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ,ਅੰਡਰ 17 ਵਿੱਚ ਗੁਰਕੀਰਤ ਸਿੰਘ ਨੇ 76 ਕਿੱਲੋ ਭਾਰ ਵਰਗ ਵਿੱਚ ਪਹਿਲਾ ਸਥਾਨ ,ਅੰਡਰ 17ਵਿੱਚ ਪ੍ਰਿੰਸ ਕੰਬੋਜ ਨੇ 62 ਕਿੱਲੋ ਭਾਰ ਵਰਗ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ।ਕੁਸ਼ਤੀ ਦੇ ਕੋਚ ਕੁਲਵੰਤ ਸਿੰਘ ਦੀ ਦੇਖ ਰੇਖ ਵਿੱਚ ਹੋਏ ਕੁਸ਼ਤੀ ਮੁਕਾਬਲਿਆ ਵਿੱਚ ਚੰਗੀਆਂ ਪੁਜੀਸ਼ਨਾ ਲੈਣ ਵਾਲੇ ਬੱਚਿਆ ਨੂੰ ਸਕੂਲ਼ ਪ੍ਰਿੰਸੀਪਲ ਪੰਕਜ ਧਮੀਜਾ ,ਪ੍ਰਬੰਧਕ ਕਮੇਟੀ ਮੈਂਬਰ ਕਮਲਪਾਲ ਸਿੰਘ,ਹਰਬੀਰ ਸਿੰਘ ਅਤੇ ਸਾਰੇ ਸਕੂਲ ਦੇ ਸਟਾਫ ਨੇ ਜੇੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਖਿਡਾਰੀਆਂ ਨੂੰ ਰਾਜ ਪੱਧਰ ਦੇ ਮੁਕਾਬਲਿਆ ਵਿੱਚ ਭਾਗ ਲੈਣ ਅਤੇ ਵਧੀਆ ਪ੍ਰਦਰਸ਼ਨ ਲਈ ਸ਼ੁੱਭ ਇਛਾਵਾਂ ਦਿੱਤੀਆਂ।

No comments: