BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਗੁਰੂ ਨਾਨਕ ਦੇਵ ਖਾਲਸਾ ਕਾਲਜ ਦੀਆਂ ਚੋਣਾਂ ਦੀ ਨਿਰਪੱਖਤਾ 'ਤੇ ਸਵਾਲ-ਦਮਨਦੀਪ ਸਿੰਘ

ਨਵੀਂ ਦਿੱਲੀ 12 ਸਤੰਬਰ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਯੂਥ ਵਿੰਗ ਦੇ ਪ੍ਰਧਾਨ ਦਮਨਦੀਪ ਸਿੰਘ ਨੇ ਗੁਰੂ ਨਾਨਕ ਦੇਵ ਖਾਲਸਾ ਕਾਲਜ ਦੀਆਂ ਚੋਣਾਂ ਦੀ ਨਿਰਪੱਖਤਾ 'ਤੇ ਸਵਾਲ ਖੜੇ ਕਰਦੇ ਹੋਏ ਧਾਂਦਲੀ ਹੋਣ ਦਾ ਖਦਸ਼ਾ ਪ੍ਰਗਟਾਇਆ ਹੈ। ਉਨ੍ਹਾਂ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਚੋਣਾਂ ਉਪਰੰਤ ਬੈਲੇਟਬਾਕਸ ਕੈਮਰੇ ਦੀ ਨਿਗਰਾਨੀ 'ਚ ਲਾਇਬ੍ਰੇਰੀ 'ਚ ਜਾਣਾ ਚਾਹੀਦਾ ਸੀ। ਪ੍ਰੰਤੂ ਪਤਾ ਚਲਿਆ ਹੈ ਕਿ  ਜਦ ਕਿ ਚੋਣਾਂ ਉਪਰੰਤ ਉਸ ਬੈਲੇਟਬਾਕਸ ਨੂੰ ਪ੍ਰਿੰਸੀਪਲ ਦੇ ਕਮਰੇ 'ਚ ਪਹੁੰਚਾਇਆ ਗਿਆ ਅਤੇ ਉਸ ਤੋਂ ਬਾਅਦ ਇੱਕ ਦਿੱਲੀ ਕਮੇਟੀ ਮੈਂਬਰ ਸਮੇਤ ਹੋਰਨਾ ਲੋਕ ਵੀ ਉਥੇ ਪ੍ਰਿੰਸੀਪਲ ਨੂੰ ਮਿਲਣ ਵੀ ਆਉਂਦੇ ਰਹੇ ਸਨ। ਦਮਨਦੀਪ ਸਿੰਘ ਨੇ ਕਿਹਾ ਕਿ ਇਸ ਸਥਿਤੀ 'ਚ ਬੈਲੇਟਬਾਕਸ 'ਚ ਹੇਰੀ ਫੇਰੀ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ। ਦਮਨਦੀਪ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਹਾਲੇ ਵੀ ਪੂਰਾ ਵਿਸ਼ਵਾਸ ਹੈ ਕਿ ਜੇਕਰ ਨਿਗਰਾਨੀ 'ਚ ਦੁਬਾਰਾ ਤੋਂ ਨਿਰਪੱਖ ਚੋਣਾਂ ਕਰਵਾਈਆਂ ਜਾਣ ਤਾਂ ਸੋਈ-ਸਟੂਡੇੰਟ ਆਰਗੇਨਾਈਜੇਸ਼ਨ ਆਫ਼ ਇੰਡੀਆ ਦੇ ਉਮੀਦਵਾਰਾਂ ਨੂੰ ਬੁਰੀ ਤਰ੍ਹਾਂ ਹਾਰ ਦਾ ਮੂੰਹ ਵੇਖਣਾ ਪੈ ਸਕਦਾ ਹੈ।

No comments: