BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਝੋਨੇ ਅਤੇ ਬਾਸਮਤੀ ਨੂੰ ਕਈ ਤਰਾਂ ਦੇ ਕੀੜੇ ਮਕੌੜੇ ਅਤੇ ਬਿਮਾਰੀਆਂ ਨੁਕਸਾਨ ਕਰਦੀਆਂ ਹਨ-ਡਾ ਅਮਰੀਕ ਸਿੰਘ

ਪਠਾਨਕੋਟ 11 ਸਤੰਬਰ 2016 (ਬਿਊਰੋ)- ਫਸਲਾਂ ਨੂੰ ਲੱਗਣ ਵਾਲੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਗੁਣਵਤਾ ਭਰਪੂਰ ਖੇਤੀ ਪੈਦਾਵਾਰ ਕਰਨ ਦੇ ਨਾਲ ਨਾਲ ਮਨੁੱਖੀ ਅਤੇ ਪਸ਼ੂਆਂ ਨੂੰ ਬਿਮਾਰੀਆਂ ਲੱਗਣ ਦੀ ਸੰਭਾਵਨਾ ਨੂੰ ਘੱਟ ਕੀਤਾ ਜਾ ਸਕੇ। ਇਹ ਵਿਚਾਰ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਿਸਾਨਾਂ ਨੂੰ ਫਸਲਾਂ ਦੀਆਂ ਬਿਮਾਰੀਆਂ ਸੰੰਬੰਧੀ ਜਾਗਰੁਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਛੰਨੀ ਟੋਲਾ ਦੇ ਕੀਤੇ ਦੌਰੇ ਦੌਰਾਨ ਕਿਸਾਨ ਲਖਵਿੰਦਰ ਸਿੰਘ ਦੇ ਖੇਤਾਂ ਵਿੱਚ ਗੱਲਬਾਤ ਕਰਦਿਆਂ ਕਹੇ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ ਅਮਰੀਕ ਸਿੰਘ ਨੇ ਕਿਹਾ ਝੋਨੇ ਅਤੇ ਬਾਸਮਤੀ ਨੂੰ ਕਈ ਤਰਾਂ ਦੇ ਕੀੜੇ ਮਕੌੜੇ ਅਤੇ ਬਿਮਾਰੀਆਂ ਨੁਕਸਾਨ ਕਰਦੀਆਂ ਹਨ ਜਿਸ ਨਾਲ ਪੈਦਾਵਾਰ ਘਟਣ ਨਾਲ ਨਾਲ ਕਿਸਾਨ ਦੀ ਖੇਤੀ ਆਮਦਨ ਘਟ ਜਾਂਦੀ ਹੈ। ਉਨਾਂ ਕਿਹਾ ਕਿ ਆਮ ਕਰਕੇ ਕਿਸਾਨ ਆਂਢੀਆਂ ਗੁਆਂਢੀਆਂ ਜਾਂ ਕੀਟਨਾਸ਼ਕ ਵਿਕ੍ਰੇਤਾਵਾਂ ਜਾਂ ਆੜਤੀਆਂ ਦੇ ਕਹੇ ਤੇ ਗੈਰ ਸਿਫਾਰਸ਼ਸ਼ੁਦਾ ਕੀਟਨਾਸ਼ਕ ਰਸਾਇਣਾਂ ਦਾ ਜ਼ਰੂਰਤ ਤੋਂ ਬਗੈਰ ਹੀ ਛਿੜਕਾਅ ਕਰਦੇ ਹਨ ਜਿਸ ਨਾਲ ਪ੍ਰਦੂਸ਼ਣ ਵਧਣ ਦੇ ਨਾਲ- ਨਾਲ ਖਾਣ ਵਾਲੇ ਖੇਤੀ ਪਦਾਰਥਾਂ ਵਿੱਚ ਇਨਾਂ ਰਸਾਇਣਾਂ ਦੇ ਅੰਸ਼ ਰਹਿ ਜਾਂਦੇ ਹਨ।ਉਨਾਂ ਕਿਹਾ ਕਿ ਕੁਝ ਥਾਵਾਂ ਤੇ ਝੋਨੇ ਅਤੇ ਬਾਸਮਤੀ ਤੇ ਤਣੇ ਦੁਆਲੇ ਪੱਤੇ ਦੇ ਝੁਲਸ ਰੋਗ ਦਾ ਹਮਲਾ ਵੇਖਣ ਨੂੰ ਮਿਲਿਆ ਹੈ ।ਉਨਾਂ ਕਿਹਾ ਕਿ ਇਸ ਰੋਗ ਕਾਰਨ ਪੱਤੇ ਉੱਤੇ ਸਲੇਟੀ ਤੋ ਹਰੇ ਰੰਗ ਦੀਆਂ ਧਾਰੀਆਂ (ਜਿੰਨਾਂ ਦੇ ਸਿਰੇ ਜਾਮਨੀ ਹੁੰਦੇ ਹਨ) ਪਾਣੀ ਦੀ ਸਤਾਹ ਤੋਂ ਉੱਪਰ ਪੈ ਜਾਂਦੀਆਂ ਹਨ, ਜੋ ਧਾਰੀਆਂ ਬਾਅਦ ਵਿੱਚ ਇੱਕ ਦੂਸਰੀ ਨਾਲ ਮਿਲ ਜਾਂਦੀਆਂ ਹਨ। ਉਨਾਂ ਕਿਹਾ ਕਿ ਇਸ ਬਿਮਾਰੀ ਕਾਰਨ ਮੁੰਜਰਾਂ ਵਿੱਚ ਦਾਣੇ ਪੂਰੇ ਨਹੀ ਬਣਦੇ ਇਸ ਦਾ ਵਧੇਰੇ ਹਮਲਾ ਆਮ ਕਰਕੇ ਫਸਲ ਨਿਸਰਨ ਵੇਲੇ ਹੁੰਦਾ ਹੈ।ਇਸ ਰੋਗ ਦੀ ਰੋਕਥਾਮ ਬਾਰੇ ਡਾ ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਅਤੇ ਬਾਸਮਤੀ ਨੂੰ ਸਿਫਾਰਸ਼ਾ ਅਨੁਸਾਰ ਹੀ ਯੂਰੀਆਂ ਖਾਦ ਦੀ ਵਰਤੋ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਜੇਕਰ ਬਿਮਾਰੀ ਦਾ ਹਮਲਾ ਜ਼ਿਆਦਾ ਹੈ ਤਾਂ 200 ਗ੍ਰਾਮ ਬਵਿਸਟਨ 50 ਡਬਲਯੂ.ਪੀ. ਜਾਂ ਫਲੂਜੀਲਾਜੋਲ+ਕਾਰਬੈਂਡਾਜ਼ੋਲ 37.5 ਈ ਸੀ ਜਾਂ 80 ਗ੍ਰਾਮ ਨੈਟੀਵੋ -75 ਜਾਂ 200 ਮਿ.ਲੀ.ਮੋਨਸਰਨ ਡਬਲਿਯੂ ਜੀ ਜਾਂ 200 ਮਿ.ਲੀ.ਫੋਲੀਕਰ ਜਾਂ 200 ਮਿਲੀਲਿਟਰ ਟਿਲਟ 25% ਈਸੀ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਬੂਟੇ ਦੇ ਮੁੱਢਾਂ ਵੱਲ ਛਿੜਕਾਅ ਕਰੋ,ਪਰ ਇਹ ਛਿੜਕਾਅ ਫਸਲ ਦੇ ਨਿਸਰਣ ਤੋਂ ਪਹਿਲਾਂ ਹੀ ਕੀਤੀ ਜਾਵੇ ਅਤੇ ਨਿਸਰਣ ਤੋਂ ਬਾਅਦ ਕਿਸੇ ਦਵਾਈ ਦਾ ਛਿੜਕਾਅ ਨਾਂ ਕਰੋ।ਉਨਾਂ ਕਿਹਾ ਕਿ ਕਦੇ ਵੀ ਫਸਲ ਉੱਪਰ ਕਿਸੇ ਕਿਸਮ ਦੀ ਸਮੱਸਿਆ ਆਉਣ ਦੀ ਸੂਰਤ ਵਿੱਚ ਸਿੱਧਾ ਦੁਕਾਨਦਾਰ ਤੋਂ ਕੀਟ ਨਾਸ਼ਕ ਨਾਂ ਖ੍ਰੀਦੇ ਜਾਣ ਸਗੋਂ ਖੇਤੀ ਮਾਹਿਰਾਂ ਨਾਲ ਸੰਪਰਕ ਕਰਕੇ ਸਿਫਾਰਸ਼ ਕੀਤੇ ਕੀਟਨਾਸ਼ਕ ਹੀ ਖ੍ਰੀਦੇ ਜਾਣ ਅਤੇ ਸਿਫਾਰਸ਼ ਕੀਤੀ ਮਾਤਰਾ ਅਨੁਸਾਰ ਹੀ ਇਸਤੇਮਾਲ ਕੀਤਾ ਜਾਵੇ।

No comments: