BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਯੁਨੀਵਰਸਿਟੀ ਵਲੋਂ ਪਠਾਨਕੋਟ ਜਿਲ੍ਹੇ ਚ 4 ਡਿਗਰੀ ਕਾਲਜ ਖੋਲ੍ਹੇ੍ਰ ਡਾ ਬਰਾੜ ਡਾ ਬਰਾੜ ਵਲੋਂ ਯੁਨੀਵਰਸਿਟੀ ਕਾਲਜ ਸੁਜਾਨਾਪੁਰ ਦਾ ਦੌਰਾ

ਗੁਰੂ ਨਾਨਕ ਦੇਵ ਯੁਨੀਵਰਸਿਟੀ ਅਮਿ੍ਰੰਤਸਰ ਦੇ ਉਪ ਕੁਲਪਤੀ ਡਾ. ਅਜਾਇਬ ਸਿੰਘ ਬਰਾੜ ਕਾਲਜ ਦੇ ਸਟਾਫ਼ ਨਾਲ
ਸੁਜਾਨਪੁਰ  21 ਅਕਤੂਬਰ (ਜਸਵਿੰਦਰ ਆਜ਼ਾਦ)- ਗੁਰੂ ਨਾਨਕ ਦੇਵ ਯੁਨੀਵਰਸਿਟੀ ਅਮਿ੍ਰੰਤਸਰ ਦੇ ਉਪ ਕੁਲਪਤੀ ਡਾ। ਅਜਾਇਬ ਸਿੰਘ ਬਰਾੜ ਵਲੋਂ ਗੁਰੂ ਨਾਨਕ ਦੇਵ ਯੁਨੀਵਰਸਿਟੀ ਕਾਲਜ ਸੁਜਾਨਾਪੁਰ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਕਾਲਜ ਦੀ ਪਿ੍ਰੰਸੀਪਲ ਸ੍ਰੀਮਤੀ ਭੁਪਿੰਦਰ ਕੌਰ ਨੇ ਉਨ੍ਹਾਂ ਦਾ ਕਾਲਜ ਪਹੁੰਚਣ ਤੇ ਨਿੱਘਾ ਸੁਆਗਤ ਕੀਤਾ। ਡਾ. ਬਰਾੜ ਨੇ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕਿਹਾ ਕਿ  ਇਸ ਇਲਾਕੇ ਲਈ ਬੜੇ ਮਾਣ ਦੀ ਗੱਲ ਹੈ ਕਿ ਗੁਰੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਪਠਾਨਕੋਟ ਜਿਲ੍ਹੇ ਅੰਦਰ 4  ਡਿਗਰੀ ਕਾਲਜ ਸਥਾਪਿਤ ਕੀਤੇ ਗਏ ਹਨ ਜੋ ਵਿਦਿਆਰਥੀਆਂ ਨੂੰ ਉਚ ਮਿਆਰੀ ਸਿੱਖਿਆ ਪ੍ਰਦਾਨ ਕਰ ਹਰੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਾੳਣ,ਉਨ੍ਹਾਂ ਦੀ ਸ਼ਖਸੀਅਤ ਨੂੰ ਨਿਖਾਰਣ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਮੁਹੱਈਆ ਕਰਵਾਉਣ ਲਈ ਸਮੂਹ ਸਟਾਫ਼ ਨੂੰ ਵੱਧ ਤੋਂ ਵੱਧ ਮਿਹਨਤ ਕਰਵਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਯੁਨੀਵਰਸਿਟੀ ਵਲੋਂ ਇਸ ਸਾਲ 5 ਨਵੇਂ ਕਾਲਜ ਸੁਜਾਨਪੁਰ, ਪਠਾਨਕੋਟ, ਕਿਸ਼ਨਕੋਟ ਗੁਰਦਾਸਪੁਰ, ਫ਼ਿਲੌਰ ਅਤੇ ਨਕੋਦਰ ਜਲੰਧਰ ਸੁਰੂ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲਜਾਂ ਦੇ ਵਿਕਾਸ ਲਈ ਯੁਨੀਵਰਸਿਟੀ ਹਮੇਸ਼ਾ ਯਤਨਸ਼ੀਲ ਰਹੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲਜਾਂ ਵਿਚ ਯੂਨੀਵਰਸਿਟੀ ਵਲੋਂ ਨਵਾਂ ਸਾਜੋ ਸਮਾਨ ਮਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਅਗਲੇ ਸਾਲ ਤੋਂ ਇਨ੍ਹਾਂ ਕਾਲਜਾਂ ਵਿਚ ਹੋਰ ਵੀ ਨਵੇਂ ਕੋਰਸ ਸੁਰੂ ਕੀਤੇ ਜਾਣਗੇ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਿਰ ਸੀ।

No comments: