BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਜਲੰਧਰ ਜਿਲੇ ਵਿਚ ਠੀਕਰੀ ਪਹਿਰੇ ਲਾਉਣ ਦੇ ਹੁਕਮ

ਜਲੰਧਰ 3 ਅਕਤੂਬਰ (ਜਸਵਿੰਦਰ ਆਜ਼ਾਦ)- ਜਿਲਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਕਮਲ ਕਿਸ਼ੋਰ ਯਾਦਵ ਵਲੋਂ ਜਿਲੇ ਅੰਦਰ ਠੀਕਰੀ ਪਹਿਰੇ :ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਪਾਕਿਸਤਾਨ ਨਾਲ ਲੱਗਦੀ ਸਰਹੱਦ 'ਤੇ ਤਣਾਅ ਦੇ ਮੱਦੇਨਜ਼ਰ ਮਹੱਤਵਪੂਰਨ ਥਾਵਾਂ ਨੂੰ ਕਿਸੇ ਵੀ ਕਿਸਮ ਦੇ ਖਤਰੇ ਤੋਂ ਬਚਾਉਣ ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਜਿਲੇ ਅੰਦਰ ਪੈਂਦੇ ਸ਼ਹਿਰਾਂ, ਕਸਬਿਆਂ ਤੇ ਪੇਂਡੂ ਖੇਤਰਾਂ ਵਿਚ ਠੀਕਰੀ ਪਹਿਰਾ ਲਾਉਣਾ ਜ਼ਰੂਰੀ ਹੈ। ਉਨਾਂ ਦੱਸਿਆ ਕਿ ਜਿਲਾ ਮੈਜਿਸਟ੍ਰੇਟ ਵਲੋਂ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼ ਪੈਟਰੌਲ ਐਕਟ 1918 ਦੀ ਧਾਰਾ 3 ਤੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਾਮ 8 ਵਜੇ ਤੋਂ ਸਵੇਰੇ 5 ਵਜੇ ਤੱਕ ਗਸ਼ਤ/ਠੀਕਰੀ ਪਹਿਰੇ ਲਾਏ ਜਾਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨਾਂ ਕਿਹਾ ਕਿ ਸਾਰੀਆਂ ਨਗਰ ਕੌਂਸਲਾਂ, ਨਗਰ ਪੰਚਾਇਤਾਂ ਤੇ ਪਿੰਡਾਂ ਦੀਆਂ ਪੰਚਾਇਤਾਂ ਇਨਾਂ  ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣਗੀਆਂ। ਇਹ ਹੁਕਮ 30 ਨਵੰਬਰ ਤੱਕ ਲਾਗੂ ਰਹਿਣਗੇ।

No comments: