BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਵਿਚ ਏ+ ਗਰੇਡ ਦੀ ਪ੍ਰਾਪਤੀ ਲਈ ਮਨਾਏ ਗਏ ਮਾਣ ਦੇ ਪਲ

ਜਲੰਧਰ 17 ਅਕਤੂਬਰ (ਜਸਵਿੰਦਰ ਆਜ਼ਾਦ)- ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਵਿਚ ਨੈਕ ਟੀਮ ਦੁਆਰਾ ਮੁਲਆਂਕਣ ਦੇ ਦੂਸਰੇ ਦੌਰ ਵਿਚ ਕਾਲਜ ਨੂੰ ਭਾਰਤ ਦੇ 132 ਕਾਲਜਾਂ ਵਿਚੋਂ ਉੱਚਾ ਗਰੇਡ ਏ+ ਗਰੇਡ ਪ੍ਰਾਪਤ ਹੋਇਆ ਹੈ। ਇਸ ਮਾਣ ਅਤੇ ਖੁਸ਼ੀ ਦੇ ਪਲਾਂ ਨੂੰ ਮਾਨਉਣ ਲਈ ਕਾਲਜ ਦੀ ਪ੍ਰਬੰਧਕ ਕਮੇਟੀ ਨੇ ਡਿਨਰ ਦਾ ਆਯੋਜਨ ਕੀਤਾ। ਜਿਸ ਵਿਚ ਸ਼ਹਿਰ ਦੇ ਪਤਵੰਤੇ ਸੱਜਣ, ਪ੍ਰਬੰਧਕ ਕਮੇਟੀ, ਕਾਲਜ ਦੇ ਪ੍ਰਿੰਸੀਪਲ, ਅਧਿਆਪਕ ਸਾਰੇ ਸ਼ਾਮਿਲ ਹੋਏ। ਇਸ ਮੌਕੇ ਤੇ ਇਕ ਸਭਿਆਚਾਰਕ ਪ੍ਰੋਗਰਾਮ ਦਾ ਵੀ ਆਯੌਜਨ ਕੀਤਾ ਗਿਆ। ਜਿਸਦੀ ਸ਼ੁਰੂਆਤ ਜੋਤੀ ਜਗਾ ਕੇ ਗਨੇਸ਼ ਵੰਦਨਾ ਨਾਲ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਤੇ ਵਿਦਿਆਰਥਣਾਂ ਨੇ ਫਿਊਜਨ ਡਾਂਸ, ਸੂਫੀ ਕਲਾਮ ਅਤੇ ਲੋਕ ਗੀਤ ਪੇਸ਼ ਕੀਤੇ। ਪ੍ਰਬੰਧਕ ਕਮੇਟੀ ਦੇ ਜੁਆਇੰਟ ਸੈਕਟਰੀ ਸ਼੍ਰੀ ਵਿਨੋਦ ਦਾਦਾ ਜੀ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।

No comments: