BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਕੈਪਟਨ ਅਮਰਿੰਦਰ ਗਲਤਬਿਆਨੀ ਕਰਕੇ ਲੋਕਾਂ ਨੂੰ ਕਰ ਰਹੇ ਹਨ ਗੁੰਮਰਾਹ-ਭਾਜਪਾ

ਪਠਾਨਕੋਟ/3 ਅਕਤੂਬਰ (ਬਿਊਰੋ)- ਭਾਰਤੀ ਜਨਤਾ ਪਾਰਟੀ ਦੇ ਸੂਬਾਈ ਬੁਲਾਰੇ ਨਰਿੰਦਰ ਪਰਮਾਰ ਨੇ ਭਾਰਤ-ਪਾਕਿਸਤਾਨ ਸਰਹੱਦ ਦੇ 10 ਕਿਲੋਮੀਟਰ ਘੇਰੇ ਵਿੱਚ ਆਉਂਦੇ ਪਿੰਡਾਂ ਨੂੰ ਸੁਰੱਖਿਆ ਵਜੋਂ ਖਾਲੀ ਕਰਵਾਉਣ ਸਬੰਧੀ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਬਿਆਨ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨਾਂ ਕਿਹਾ ਕਿ ਇਕ ਪਾਸੇ ਪੂਰਾ ਮੁਲਕ ਭਾਰਤੀ ਸੈਨਾ ਤੇ ਸਰਕਾਰ ਵਲੋਂ ਅੱਤਵਾਦ ਖਿਲਾਫ਼ ਕੀਤੀ ਕਾਰਵਾਈ ਦੀ ਪ੍ਰਸ਼ੰਸਾ ਕਰ ਰਿਹਾ ਹੈ ਅਤੇ ਸੁਰੱਖਿਆ ਦੇ ਲਿਹਾਜ਼ ਨਾਲ ਸੈਨਾ ਤੇ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ, ਲੇਕਿਨ ਦੂਸਰੇ ਪਾਸੇ ਅਜਿਹੇ ਮਾਹੌਲ ਵਿਚ ਵੀ ਕਾਂਗਰਸ ਤੇ ਆਮ ਆਦਮੀ ਪਾਰਟੀ ਆਪਣੀਆਂ ਰਾਜਨੀਤਿਕ ਰੋਟੀਆਂ ਸੇਕਣ ਤੁਰ ਪਏ ਹਨ।
ਨਰੇਂਦਰ ਪਰਮਾਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖ਼ੁਦ ਸਾਬਕਾ ਫ਼ੌਜੀ ਹੋਣ ਦੇ ਬਾਵਜੂਦ ਸਿਰਫ਼ ਸੱਤਾ ਦੀ ਲਾਲਸਾ ਵਿੱਚ ਭਾਰਤੀ ਫ਼ੌਜ ਤੇ ਪੰਜਾਬ ਦੇ ਲੋਕਾਂ ਵਿਚਕਾਰ ਬੇਭਰੋਸਗੀ ਪੈਦਾ ਕਰ ਰਹੇ ਹਨ, ਜਿਸ ਨਾਲ ਸੈਨਾ ਦਾ ਮਨੋਬਲ ਡਿੱਗ ਸਕਦਾ ਹੈ। ਉਨਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਜਿਹੇ ਨਾਜ਼ੁਕ ਮਾਮਲੇ 'ਤੇ ਨਿਚਲੇ ਪੱਧਰ ਦੀ ਰਾਜਨੀਤੀ ਕਰ ਰਹੇ ਕੈਪਟਨ ਅਮਰਿੰਦਰ ਸਿੰਘ ਨੂੰ ਗੈਰਮਿਆਰੀ ਤੇ ਤੱਥਹੀਣ ਬਿਆਨ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਭਾਜਪਾ ਦੇ ਬੁਲਾਰੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਵੀ ਸਿਆਸੀ ਲਾਹਾ ਲੈਣ ਲਈ ਅਜਿਹੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਜਦਕਿ ਸੱਚਾਈ ਇਹ ਹੈ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵਲੋਂ ਜੰਮੂ ਕਸ਼ਮੀਰ, ਪੰਜਾਬ, ਰਾਜਸਥਾਨ ਤੇ ਗੁਜਰਾਤ ਦੇ ਸਰਹੱਦ ਨਾਲ ਲੱਗਦੇ 10 ਕਿਲੋਮੀਟਰ ਘੇਰੇ ਵਿੱਚ ਆਉਂਦੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ।

No comments: