BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਨਰੋਏ ਸਮਾਜ ਲਈ ਔਰਤ ਦਾ ਸ਼ਕਤੀਸ਼ਾਲੀ ਹੋਣਾ ਬਹੁਤ ਜ਼ਰੂਰੀ-ਬੀਬੀ ਜਗੀਰ ਕੌਰ

  • 'ਸ਼੍ਰੋਮਣੀ ਅਕਾਲੀ ਦਲ ਵਲੋਂ ਹੀ ਦਿੱਤਾ ਜਾ ਰਿਹੈ ਔਰਤਾਂ ਨੂੰ ਬਣਦਾ ਸਤਿਕਾਰ'
  • ਰਾਜਨੀਤੀ ਵਿੱਚ ਮਹਿਲਾਵਾਂ ਦਾ ਯੋਗਦਾਨ ਅਹਿਮ : ਠੰਡਲ
  • ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਰੈਲੀ ਵਿੱਚ ਵਰਕਰਾਂ ਨੇ ਦਿਖਾਇਆ ਭਾਰੀ ਉਤਸ਼ਾਹ
ਹੁਸ਼ਿਆਰਪੁਰ, 20 ਅਕਤੂਬਰ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਪੰਜਾਬ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਨਰੋਏ ਸਮਾਜ ਲਈ ਔਰਤ ਦਾ ਸ਼ਕਤਸ਼ਾਲੀ ਹੋਣਾ ਬਹੁਤ ਜ਼ਰੂਰੀ ਹੈ। ਉਹ ਅੱਜ ਹੁਸ਼ਿਆਰਪੁਰ ਦੇ ਮਨੀਲਾ ਰਿਜ਼ੋਰਟ ਵਿਖੇ ਹਲਕਾ ਚੱਬੇਵਾਲ ਦੇ ਜ਼ਿਲਾ ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਕਰਵਾਏ ਗਏ ਭਾਰੀ ਇੱਕਠ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਕੈਬਨਿਟ ਮੰਤਰੀ, ਪੰਜਾਬ ਸ੍ਰ. ਸੋਹਣ ਸਿੰਘ ਠੰਡਲ ਅਤੇ ਹਲਕਾ ਵਿਧਾਇਕ ਸ਼ਾਮ ਚੁਰਾਸੀ ਬੀਬੀ ਮਹਿੰਦਰ ਸਿੰਘ ਜੋਸ਼ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਹੀ ਔਰਤਾਂ ਨੂੰ ਬਣਦਾ ਸਤਿਕਾਰ ਦਿੱਤਾ ਜਾ ਰਿਹਾ ਹੈ, ਜਦਕਿ ਬਾਕੀ ਪਾਰਟੀਆਂ ਵਲੋਂ ਔਰਤਾਂ ਦਾ ਕੇਵਲ ਸ਼ੋਸ਼ਣ ਹੀ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਨਰੋਏ ਸਮਾਜ ਦੀ ਕਲਪਨਾ ਤਾਂ ਹੀ ਕੀਤੀ ਜਾ ਸਕਦੀ ਹੈ, ਜੇਕਰ ਔਰਤ ਸ਼ਕਤੀਸ਼ਾਲੀ ਹੋਵੇ। ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਸੂਬੇ ਵਿਚ ਅਥਾਹ ਵਿਕਾਸ ਕਰਵਾਇਆ ਹੈ, ਇਸ ਲਈ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਹੂੰਝਾ ਫੇਰ ਜਿੱਤ ਹਾਸਲ ਕੀਤੀ ਜਾਵੇਗੀ। ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਮੁਕਾਬਲੇ ਵਿਚ ਕੋਈ ਵੀ ਹੋਰ ਸਿਆਸੀ ਪਾਰਟੀ ਟਿਕ ਨਹੀਂ ਸਕੇਗੀ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਕੋਲ ਕੋਈ ਮੁੱਦਾ ਨਹੀਂ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਜਿਸ ਤਰਾਂ ਔਰਤਾਂ ਦਾ ਸ਼ੋਸ਼ਣ ਕੀਤਾ, ਉਸ ਨਾਲ ਲੋਕਾਂ ਦੇ ਹਿਰਦੇ ਵਲੂੰਧਰ ਗਏ ਹਨ। ਉਨਾਂ ਕਿਹਾ ਕਿ ਕਾਂਗਰਸ ਨੇ ਵੀ ਸੱਤਾ ਵਿਚ ਹੁੰਦਿਆਂ ਕਿਸਾਨਾਂ, ਗਰੀਬਾਂ ਅਤੇ ਸਮਾਜ ਦੇ ਹਰੇਕ ਵਰਗ ਦਾ ਕਚੂੰਮਰ ਕੱਢ ਦਿੱਤਾ ਸੀ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੀਡਰ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ ਅਤੇ ਇਲਾਕੇ ਦੇ ਸਿਆਣੇ ਲੋਕ ਉਸਨੂੰ ਮੂੰਹ ਨਹੀਂ ਲਾਉਣਗੇ।
ਜੇਲਾਂ, ਸੈਰ-ਸਪਾਟਾ ਅਤੇ ਸਭਿਆਚਾਰ ਮਾਮਲੇ ਮੰਤਰੀ, ਪੰਜਾਬ ਸ੍ਰ. ਸੋਹਣ ਸਿੰਘ ਠੰਡਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਾਜਨੀਤੀ ਵਿਚ ਮਹਿਲਾਵਾਂ ਦਾ ਅਹਿਮ ਯੋਗਦਾਨ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਵਿਚ ਔਰਤਾਂ ਨੂੰ ਪੂਰਾ ਸਤਿਕਾਰ ਦਿੱਤਾ ਜਾ ਰਿਹਾ ਹੈ। ਉਨਾਂ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਵਰਕਰਾਂ ਨੂੰ ਲਾਮਬਧ ਕਰਦਿਆਂ ਕਿਹਾ ਕਿ ਪੰਡਾਲ ਵਿਚ ਠਾਠਾਂ ਮਾਰਦਾ ਇਕੱਠ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਮਹਿਲਾਵਾਂ ਚੋਣਾਂ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ। ਉਨਾਂ ਕਿਹਾ ਕਿ ਚੋਣਾਂ ਨੇੜੇ ਹੋਣ ਕਰਕੇ ਵਿਰੋਧੀ ਪਾਰਟੀਆਂ ਦੇ ਆਗੂ ਲੋਕਾਂ ਨੂੰ ਗੁੰਮਰਾਹ ਕਰਕੇ ਵੋਟਾਂ ਹਾਸਲ ਕਰਨੀਆਂ ਚਾਹੁੰਦੇ ਹਨ, ਪਰ ਲੋਕ ਪੂਰੀ ਤਰਾਂ ਨਾਲ ਸੁਚੇਤ ਹਨ, ਉਹ ਇਨਾਂ ਗੁੰਮਰਾਹਕੁੰਨ ਲੀਡਰਾਂ ਨੂੰ ਮੂੰਹ ਨਹੀ ਲਾਉਣਗੇ। ਉਨਾਂ ਕਿਹਾ ਕਿ ਜਿਨਾਂ ਆਗੂਆਂ ਨੇ ਅੱਜ ਤੱਕ ਜਨਤਾ ਦੀ ਸਾਰ ਨਹੀਂ ਲਈ, ਹੁਣ ਉਹ ਵੋਟਾਂ ਹਾਸਲ ਕਰਨ ਲਈ ਲੋਕਾਂ ਨੂੰ ਸਬਜ਼ਬਾਗ ਦਿਖਾ ਰਹੇ ਹਨ। ਉਨਾਂ ਕਿਹਾ ਕਿ  ਸੂਬਾ ਸਰਕਾਰ ਨੇ ਜਿੱਥੇ ਕਰੋੜਾਂ ਰੁਪਏ ਦੀ ਲਾਗਤ ਨਾਲ ਇਤਿਹਾਸਕ ਯਾਦਗਾਰਾਂ ਸਥਾਪਿਤ ਕੀਤੀਆਂ, ਉਥੇ ਸੂਬੇ ਦਾ ਚਹੁੰਪੱਖੀ ਵਿਕਾਸ ਵੀ ਕਰਵਾਇਆ ਹੈ।
ਹਲਕਾ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਹੀ ਔਰਤਾਂ ਨੂੰ ਪੂਰਾ ਸਤਿਕਾਰ ਮਿਲ ਰਿਹਾ ਹੈ, ਇਸ ਲਈ ਦੁਬਾਰਾ ਫਿਰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਹੱਥ ਸੂਬੇ ਦੀ ਵਾਗਡੋਰ ਦੇਣ ਲਈ ਔਰਤਾਂ ਪੂਰੀ ਤਰਾਂ ਤਿਆਰ ਹਨ। ਉਨਾਂ ਕਿਹਾ ਕਿ ਜੋ ਵਿਕਾਸ ਸ਼੍ਰੋਮਣੀ ਅਕਾਲੀ ਦਲ ਵਲੋਂ ਕਰਵਾਇਆ ਗਿਆ ਹੈ, ਉਹ ਹੁਣ ਤੱਕ ਕਿਸੇ ਵੀ ਪਾਰਟੀ ਨੇ ਨਹੀਂ ਕਰਵਾਇਆ। ਇਸ ਮੌਕੇ ਜ਼ਿਲਾ ਪ੍ਰਧਾਨ ਇਸਤਰੀ ਅਕਾਲੀ ਦਲ ਸ਼੍ਰੀਮਤੀ ਸੁਖਦੇਵ ਕੌਰ ਸੱਲਾਂ, ਯੂਥ ਆਗੂ ਸ਼੍ਰੀ ਰਵਿੰਦਰ ਠੰਡਲ, ਸੀਨੀਅਰ ਮੀਤ ਪ੍ਰਧਾਨ ਸ਼੍ਰੀਮਤੀ ਬਲਬੀਰ ਕੌਰ ਠੰਡਲ, ਜ਼ਿਲਾ ਪ੍ਰਧਾਨ ਐਸ.ਸੀ ਵਿੰਗ ਸ਼੍ਰੀ ਪਰਮਜੀਤ ਸਿੰਘ ਪੰਜੌੜ, ਮੀਤ ਪ੍ਰਧਾਨ ਸ਼੍ਰੀਮਤੀ ਇੰਦਰਜੀਤ ਕੌਰ ਜਲਵੇੜਾ, ਸਰਕਲ ਪ੍ਰਧਾਨ ਬੀਬੀ ਤਰਵਿੰਦਰ ਕੌਰ ਖਾਬੜਾ, ਬੀਬੀ ਗੁਰਦੀਪ ਕੌਰ, ਬੀਬੀ ਸ਼ੀਤਲ ਕੌਰ ਅਤੇ ਬੀਬੀ ਰਣਜੀਤ ਕੌਰ, ਬੀਬੀ ਰਜਿੰਦਰ ਕੌਰ, ਬੀਬੀ ਜਸਵਿੰਦਰ ਕੌਰ, ਬੀਬੀ ਲਖਵਿੰਦਰ ਕੌਰ, ਮਾਸਟਰ ਰਛਪਾਲ ਸਿੰਘ, ਸ਼੍ਰੀ ਜੱਸਾ ਸਿੰਘ ਮਰਨਾਈਆਂ, ਸ਼੍ਰੀ ਕਾਕਾ ਧਾਮੀ, ਸ਼੍ਰੀ ਹਰਜਾਪ ਸਿੰਘ ਮੱਖਣ ਅਤੇ ਸ਼੍ਰੀ ਪਵਿੱਤਰ ਸਿੰਘ ਤੋਂ ਇਲਾਵਾ ਹੋਰ ਵੀ ਭਾਰੀ ਗਿਣਤੀ ਵਿਚ ਮਹਿਲਾ ਵਰਕਰ ਹਾਜ਼ਰ ਸਨ।

No comments: