BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਬੱਬੀ ਬਾਦਲ ਨੇ ਨੌਜਵਾਨਾਂ ਨੂੰ ਦਿੱਤੀ ਹੱਲਾਸ਼ੇਰੀ

ਹਰਸੁਖਇੰਦਰ ਸਿੰਘ ਬੱਬੀ ਬਾਦਲ ਨੂੰ ਗੁਲਦਸ਼ਤਾ ਭੇਟ ਕਰਦੇ ਹੋਏ ਹਲਕਾ ਮੋਹਾਲੀ ਦੇ ਨੌਜਵਾਨ
ਚੰਡੀਗੜ੍ਹ 28 ਅਕਤੂਬਰ (ਬਲਜੀਤ ਰਾਏ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਲੋਕਾਂ ਅਤੇ ਨੌਜਵਾਨ ਪੀੜ੍ਹੀ ਦੀ ਤਰੱਕੀ ਲਈ ਕੀਤੇ ਜਾ ਰਹੇ ਕੰਮਾਂ ਕਰਕੇ ਲਗਾਤਾਰ ਸ਼ੋ੍ਰਮਣੀ ਅਕਾਲੀ ਦਲ ਨੂੰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ ਅਤੇ ਨਿਤ ਸੈਂਕੜਿਆਂ ਦੀ ਗਿਣਤੀ ਨਾਲ ਨੌਜਵਾਨ ਅਕਾਲੀ ਦਲ ਨਾਲ ਜੁੜ ਰਹੇ ਹਨ ਜਿਸ 'ਤੇ ਚੱਲਦਿਆਂ ਵਿਰੋਧੀ ਪਾਰਟੀਆਂ ਦੀ ਨੀਂਦ ਹਰਾਮ ਹੋ ਚੁੱਕੀ ਹੈ ਅਤੇ ਬੋਖਲਾਹਟ ਵਿੱਚ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਸੇਵਾਦਾਰ ਹਰਸੁੱਖਇੰਦਰ ਸਿੰਘ ਬੱਬੀ ਬਾਦਲ ਨੇ ਇਥੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਨੌਜਵਾਨਾਂ ਨਾਲ ਕੀਤੀ ਮੁਲਾਕਾਤ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਬੱਬੀ ਬਾਦਲ ਨੇ ਕਿਹਾ ਕਿ ਅਗਲੀਆਂ ਚੋਣਾਂ ਵਿੱਚ ਨੌਜਵਾਨਾਂ ਦਾ ਅਹਿਮ ਯੋਗਦਾਨ ਹੋਵੇਗਾ। ਬੱਬੀ ਬਾਦਲ ਨੇ ਕਿਹਾ ਕਿ ਚੋਣਾਂ ਵਿੱਚ ਕਈ ਨੌਜਵਾਨ ਨੇਤਾ ਪਾਰਟੀ ਵਿੱਚ ਉੱਭਰ ਕੇ ਸਾਹਮਣੇ ਆਉਣਗੇ ਜ਼ੋ ਅਕਾਲੀ ਦਲ ਬਾਦਲ ਦੀ ਜਿੱਤ ਨੂੰ ਯਕੀਨੀ ਬਣਾਉਣ ਵਿੱਚ ਸਖ਼ਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹੀ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਉਸ ਦੀ ਠੀਕ ਜਗ੍ਹਾ ਦਿੱਲੀ ਵਾਪਸੀ ਦਾ ਰਸਤਾ ਵਿਖਾਉਣਗੇ ਕਿਉਂਕਿ ਜਨਤਾ ਇਨ੍ਹਾਂ ਦੀਆਂ ਘਿਨੌਣੀਆਂ ਚਾਲਾ ਸਮਝ ਚੁੱਕੀ ਹੈ। ਬੱਬੀ ਬਾਦਲ ਨੇ ਕਿਹਾ ਕਿ ਇਨ੍ਹਾਂ 9 ਸਾਲਾ ਵਿਚ ਪੰਜਾਬ ਨੇ ਪੂਰੇ ਸੰਸਾਰ ਵਿੱਚ ਆਪਣੀ ਧਾਕ ਜਮਾਈ ਹੈ ਇਸ ਮੌਕੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮਿਹਨਤ ਕਰਨ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜਗਦੀਪ ਸਿੰਘ ਲੱਕੀ ਮੀਤ ਪ੍ਰਧਾਨ ਯੂਥ ਅਕਾਲੀ ਦਲ, ਸੁਖਵਿੰਦਰ ਸਿੰਘ ਬਿੰਟੂ ਜਨਰਲ ਸਕੱਤਰ ਯੂਥ ਅਕਾਲੀ ਦਲ, ਬਲਜੀਤ ਸਿੰਘ ਬਲੈਕ ਸਟੋਨ, ਜਸਵੰਤ ਸਿੰਘ ਠਸਕਾ, ਗੁਰਪ੍ਰੀਤ ਸਿੰਘ, ਕਮਲਜੀਤ ਸਿੰਘ, ਸੁਖਪ੍ਰੀਤ ਸਿੰਘ, ਚੋਧਰੀ, ਹਰਦੇਵ ਸਿੰਘ, ਜਗਦੀਸ ਸਿੰਘ, ਇਕਬਾਲ ਸਿੰਘ, ਸੰਦੀਪ ਪੋਪਲੀ, ਗੁਰਚਰਨ ਸਿੰਘ, ਹਰਦੀਪ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂਆਂ, ਜਸਪਾਲ ਸਿੰਘ, ਕਰਮਜੀਤ ਸਿੰਘ, ਸੁਖਚੈਨ ਸਿੰਘ ਲਾਲੜੂ, ਪਰਦੀਪ ਸਿੰਘ ਦੱਪਰ ਆਦਿ ਹਾਜ਼ਰ ਸਨ।

No comments: