BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਡੀ.ਸੀ. ਫਿਰੋਜ਼ਪੁਰ ਵੱਲੋਂ ਵੱਖ-ਵੱਖ ਖ਼ਰੀਦ ਕੇਂਦਰਾਂ ਦਾ ਦੌਰਾ

ਕਿਸਾਨਾਂ ਨੂੰ ਹੁਣ ਤੱਕ 39 ਫੀਸਦੀ ਰਕਮ ਦੀ ਅਦਾਇਗੀ
ਮੰਡੀ ਅੰਦਰ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਤੇ ਅਕਾਲੀ ਆਗੂ।
ਗੁਰੂਹਰਸਹਾਏ, 11 ਅਕਤੂਬਰ (ਮਨਦੀਪ ਸਿੰਘ ਸੋਢੀ)- ਫਿਰੋਜ਼ਪੁਰ ਜ਼ਿਲੇ ਦੇ ਖ਼ਰੀਦ ਕੇਂਦਰਾਂ ਵਿਚੋਂ ਝੋਨੇ ਦੀ ਖਰੀਦ ਸਬੰਧੀ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਅਤੇ ਸz. ਵਰਦੇਵ ਸਿੰਘ ਮਾਨ ਹਲਕਾ ਇੰਚਾਰਜ ਗੁਰੂਹਰਸਹਾਏ  ਵੱਲੋਂ ਵੱਖ-ਵੱਖ ਖ਼ਰੀਦ ਕੇਂਦਰਾਂ ਦਾ ਦੌਰਾ ਕੀਤਾ ਗਿਆ ਅਤੇ ਆੜਤੀਆਂ, ਟਰਾਂਸਪੋਰਟਰਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲਿਫ਼ਟਿੰਗ ਸਮੇਤ ਹੋਰ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨਾਂ ਅਨਾਜ ਮੰਡੀ ਫਿਰੋਜ਼ਪੁਰ ਛਾਉਣੀ, ਲੱਖੋਂ ਕੇ ਬਹਿਰਾਮ, ਕੋਹਰ ਸਿੰਘ ਵਾਲਾ, ਝੋਕ ਮੋਹੜੇ, ਖਰੀਦ ਕੇਂਦਰ ਜੰਗ ਅਤੇ ਗੁਰੂਹਰਸਹਾਏ ਸਮੇਤ ਕਈ ਖ਼ਰੀਦ ਕੇਂਦਰਾਂ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਝੋਨੇ ਦੀ ਰੋਜ਼ਾਨਾ ਬੋਲੀ ਲਗਾਈ ਜਾਵੇ ਅਤੇ ਖਰੀਦ ਕੀਤੇ ਗਏ ਝੋਨੇ ਦੀ ਜਲਦੀ ਤੋਂ ਜਲਦੀ ਲਿਫ਼ਟਿੰਗ ਕੀਤੀ ਜਾਵੇ । ਉਨਾਂ ਕਿਹਾ ਕਿ  ਖਰੀਦ ਕੀਤੇ ਝੋਨੇ  ਦੀ ਅਦਾਇਗੀ  ਨੂੰ ਵੀ ਸਮੇਂ ਸਿਰ ਯਕੀਨੀ ਬਣਾਈਆਂ ਜਾਵੇ। ਉਨਾਂ ਅਧਿਕਾਰੀਆਂ ਨੂੰ  ਕਿਹਾ ਕਿ ਲਿਫ਼ਟਿੰਗ ਦੇ ਕੰਮ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਸਖ਼ਤ ਆਦੇਸ਼ ਦਿੱਤੇ ਕਿ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਸਬੰਧੀ ਕਿਸੇ ਤਰਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸz.ਵਰਦੇਵ ਸਿੰਘ ਮਾਨ  ਨੇ ਕਿਹਾ ਕਿ ਮੁੱਖ ਮੰਤਰੀ ਸ੍ਰ.ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੂਰੇ ਸੂਬੇ ਅੰਦਰ ਝੋਨੇ ਦੀ ਨਿਰਵਿਘਨ ਖ਼ਰੀਦ, ਲਿਫ਼ਟਿੰਗ ਅਤੇ ਸਮੇਂ ਸਿਰ ਅਦਾਇਗੀ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਉਨਾਂ ਕਿਹਾ ਮੰਡੀਆਂ ਵਿਚ ਕਿਸਾਨਾਂ ਆੜਤੀਆਂ, ਲੇਬਰ, ਟਰਾਂਸਪੋਰਟਰਾਂ ਆਦਿ ਨੂੰ ਕਿਸੇ ਵੀ ਤਰਾਂ ਦੀ ਦਿੱਕਤ ਪੇਸ਼ ਨਹੀ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਬਾਰਡਰ ਏਰੀਏ ਦੇ ਲੋਕਾਂ ਦੀ ਪਹਿਲ ਦੇ ਆਧਾਰ ਤੇ ਝੋਨੇ ਦੀ ਖਰੀਦ ਕੀਤੀ ਜਾਵੇਗੀ। ਉਨਾਂ ਕਿਸਾਨਾਂ  ਨੂੰ ਕਿਹਾ ਕਿ ਜਲਦਬਾਜ਼ੀ ਵਿਚ ਗਿੱਲਾ ਝੋਨਾ ਨਾ ਵੱਡਿਆ ਜਾਵੇ ਗਿੱਲੇ ਝੋਨੇ ਦੇ ਵੱਢਣ ਨਾਲ ਝੋਨੇ ਦੀ ਕਵਾਲਟੀ ਵਿਚ ਫਰਕ ਪੈਦਾ ਹੈ ਅਤੇ  ਝੋਨੇ ਦੀ ਖਰੀਦ ਸਬੰਧੀ ਵੀ  ਮੁਸ਼ਕਿਲ ਪੇਸ਼ ਆਉਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੱਲ ਸ਼ਾਮ ਤੱਕ ਸਮੁੱਚੇ ਜ਼ਿਲੇ ਦੇ ਖ਼ਰੀਦ ਕੇਂਦਰਾਂ ਵਿਚੋਂ ਖ਼ਰੀਦ ਕੀਤੇ ਗਏ ਝੋਨੇ  ਵਿਚੋਂ ਪਨਗ੍ਰੇਨ ਵੱਲੋਂ 10297 ਮੀਟਰਕ ਟਨ, ਮਾਰਕਫੈਡ ਵੱਲੋਂ 34342 ਮੀਟਰਕ ਟਨ, ਪਨਸਪ ਵੱਲੋਂ 20070 ਮੀਟਰਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 8270 ਮੀਟਰਕ ਟਨ, ਪੰਜਾਬ ਐਗਰੋ ਵੱਲੋਂ 7350 ਮੀਟਰਕ ਟਨ, ਐਫ.ਸੀ.ਆਈ ਵੱਲੋਂ 1206 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 1469 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿਚ  1 ਲੱਖ 32 ਹਜ਼ਾਰ 562 ਮੀਟਰਕ ਟਨ ਝੋਨਾ ਆ ਚੁੱਕਾ ਹੈ ਜਿਸ ਵਿਚੋਂ  1 ਲੱਖ 13 ਹਜ਼ਾਰ 04 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੇ ਗਏ ਝੋਨੇ ਦੀ 32.58 ਕੋਰੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।  ਉਨਾਂ ਕਿਸਾਨਾਂ ਨੂੰ ਦੁਬਾਰਾ ਅਪੀਲ ਕੀਤੀ ਕਿ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣ ਤਾਂ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਜਿਆਦਾ ਸਮਾਂ ਨਾਲ ਬੈਠਣਾ ਪਵੇ। ਇਸ ਮੌਕੇ ਉਨਾਂ ਦੇ ਨਾਲ ਚੇਅਰਮੈਨ ਮਾਰਕੀਟ ਕਮੇਟੀ ਗੁਰੂਹਰਸਹਾਏ ਹਜਿੰਦਰ ਪਾਲ ਸਿੰਘ ਸੰਧੂ, ਕਪਿਲ ਕੰਧਾਰੀ, ਸੁਖਵੰਤ ਸਿੰਘ ਮਿੱਠੂ, ਹੈਪੀ ਬਰਾੜ ਝੰਡੂ ਵਾਲਾ, ਤਿਲਕ ਰਾਜ ਸਰਪੰਚ ਗੋਲੂ ਕਾ ਮੋੜ ਤੋਂ ਇਲਾਵਾ ਅਨੇਕਾਂ ਪਤਵੰਤੇ ਹਾਜ਼ਰ ਸਨ।

No comments: