BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਫਗਵਾੜਾ ਦੀਆਂ ਪ੍ਰਈਵੇਟ ਵਿੱਦਿਅਕ ਸੰਸਥਾਵਾਂ ਨੇ ਦਿੱਤਾ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਚੁੁੰਨੀ ਲਾਲ ਭਗਤ ਨੂੰ ਮੰਗ ਪੱਤਰ

ਫਗਵਾੜਾ 21 ਅਕਤੂਬਰ (ਜਸਵਿੰਦਰ ਆਜ਼ਾਦ)- ਪੰਜਾਬ ਸਰਕਾਰ ਵਲੋਂ ਐਸ.ਸੀ. ਅਤੇ ਓ.ਬੀ.ਸੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ 480 ਕਰੋੜ ਦੀ ਰਾਸ਼ੀ ਨਾ ਜਾਰੀ ਕਰਨ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਪ੍ਰਾਈਵੇਟ ਕਾਲਜ,ਯੂਨੀਵਰਸਿਟੀਆਂ ਦੁਆਰਾ ਗਠਿਤ ਕੀਤੀ 13 ਐਸੋਸੀਏਸ਼ਨਾਂ ਦੀ ਸਾਂਝੀ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਉਤੇ 21 ਅਤੇ 22 ਅਕਤੂਬਰ ਨੂੰ ਪੰਜਾਬ ਦੇ ਸਮੂਹ ਪ੍ਰਾਈਵੇਟ ਕਾਲਜ ਬੰਦ ਰੱਖੇ ਗਏ ਅਤੇ ਇਨ੍ਹਾਂ ਕਾਲਜਾਂ ਨੇ ਆਪਣੀਆਂ ਸੰਸਥਾਵਾਂ ਅਤੇ ਸਮੂਹ ਸਟਾਫ ਮੈਂਬਰਾਂ ਨੇ ਕਾਲੇ ਝੰਡੇ ਲਗਾ ਕੇ ਰੋਸ ਮੁਜਾਹਰਾ ਕੀਤਾ ਅਤੇ ਇਸੇ ਸਿਲਸਲੇ ਵਿੱਚ ਰਾਮਗੜ੍ਹੀਆ ਸੰਸਥਾਵਾਂ ਦੇ ਪਿ੍ਰੰਸੀਪਲ ਡਾ.ਨਵੀਨ ਢਿਲੋਂ ਪ੍ਰਿੰਸੀਪਲ ਵੀਰ ਸਿੰਘ,ਪਿ੍ਰੰਸੀਪਲ ਰਾਜਵਿੰਦਰ ਸਿੰਘ ਬਾਂਸਲ,ਹਰਵਿੰਦਰ ਲਾਲ ਅਤੇ ਜੀ.ਆਰ.ਡੀ. ਕਾਲਜ ਦੀ ਪ੍ਰਿੰਸੀਪਲ ਰਾਧਿਕਾ ਰਤਨ ਨੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਚੁੁੰਨੀ ਲਾਲ ਭਗਤ ਜੀ ਨੂੰ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾਣ ਲਈ ਮੰਗ ਪੱਤਰ ਸੌਂਪਿਆ ਅਤੇ ਉਨ੍ਹਾਂ ਨੂੰ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ 480 ਕਰੋੜ ਰਾਸ਼ੀ ਦੀ ਗ੍ਰਾਂਟ ਨਾ ਆਉਣ ਕਾਰਨ ਕਾਲਜ ਨੂੰ ਆਉਣ ਵਾਲੀਆਂ ਸੱਮਸਿਆਵਾਂ ਤੋਂ ਜਾਣੂ ਕਰਵਾਇਆ ਤੇ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਦੋਂ ਹੋਰ ਰਾਜ ਸਰਕਾਰਾਂ ਐਸ.ਸੀ. ਅਤੇ ਓ.ਬੀ.ਸੀ ਵਿਦਿਆਰਥੀਆਂ ਦੀਆਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ਦੀ ਅਦਾਇਗੀ ਕਰ ਰਹੀਆਂ ਹਨ ਤਾਂ ਪੰਜਾਬ ਸਰਕਾਰ ਨੂੰ ਵੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ਦੀ ਅਦਾ ਕਰਨੀ ਚਾਹੀਦੀ ਹੈ ਤਾਂ ਜੋ ਪ੍ਰਾਈਵੇਟ ਕਾਲਜਾਂ ਨੂੰ ਆ ਰਹੀਆਂ  ਵਿੱਤੀ ਮੁਸ਼ਕੀਲਾਂ ਤੋਂ ਨਿਜਾਤ ਮਿਲ ਸਕੇ।ਜ਼ਿਕਰਯੋਗ ਹੈ ਕਿ ਪਿਛਲੇ ਦਿਨੀ 07 ਅਕਤੂਬਰ 2016 ਨੂੰ ਵੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ਤੇ ਰੋਸ ਵਜੋਂ ਪੰਜਾਬ ਦੇ ਸਾਰੇ ਪ੍ਰਾਈਵੇਟ ਕਾਲਜ ਬੰਦ ਰੱਖੇ ਗਏ ਸਨ।

No comments: