BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਵਰਦੇਵ ਸਿੰਘ ਮਾਨ ਨੇ ਝੋਨੇ ਦੀ ਖ੍ਰੀਦ ਦਾ ਕੀਤਾ ਰਸਮੀ ਉਦਘਾਟਨ

ਹਲਕਾ ਇੰਚਾਰਜ ਵਰਦੇਵ ਸਿੰਘ ਮਾਨ , ਹਰਜਿੰਦਰਪਾਲ ਸਿੰਘ ਸੰਧੂ ਚੇਅਰਮੈਨ ਦਾਣਾ ਮੰਡੀ ਗੁਰੂਹਰਸਹਾਏ ਵਿਖੇ ਝੋਨੇ ਦੀ ਖ੍ਰੀਦ ਸ਼ੁਰੂ ਕਰਵਾਉਦੇ ਹੋਏ ਉਨਾਂ ਨਾਲ ਐਸ.ਡੀ.ਐਮ ਪਰਮਦੀਪ ਸਿੰਘ ਅਤੇ ਹੋਰ।
ਗੁਰੂਹਰਸਹਾਏ 04 ਸਤੰਬਰ (ਮਨਦੀਪ ਸਿੰਘ ਸੋਢੀ)- ਗੁਰੂਹਰਸਹਾਏ ਦੀ ਅਨਾਜ ਮੰਡੀ ਵਿਖੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਅਤੇ ਚੇਅਰਮੈਨ ਮਾਰਕੀਟ ਕਮੇਟੀ ਹਰਜਿੰਦਰਪਾਲ ਸਿੰਘ ਸੰਧੂ ਨੇ ਝੋਨੇ ਦੀ ਸਰਕਾਰੀ ਬੋਲੀ ਲਗਵਾ ਕੇ ਰਸਮੀ ਉਦਘਾਟਨ ਕੀਤਾ। ਇਸ ਮੌਕੇ ਐਸ.ਡੀ.ਐਮ ਪਰਮਦੀਪ ਸਿੰਘ ਵੀ ਉਨਾਂ ਦੇ ਨਾਲ ਸਨ। ਇਸ ਮੌਕੇ ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਹਨ 'ਤੇ ਕਿਸਾਨਾਂ ਨੂੰ ਝੋਨੇ ਦੀ ਮੰਡੀਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਆੜਤੀਆਂ ਨੂੰ ਬਾਰਦਾਨੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਝੋਨੇ ਦੀ ਲਿਫਟਿੰਗ ਅਤੇ ਲੋਡਿੰਗ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਬਾਰਿਸ਼ ਦੇ ਮੌਸਮ ਲਈ ਤਰਪਾਲਾਂ ਦਾ ਵੀ ਪੂਰਨ ਪ੍ਰਬੰਧ ਕੀਤਾ ਗਿਆ ਹੈ। ਝੋਨੇ ਦੀ ਅਦਾਇਗੀ ਸਰਕਾਰ ਦੇ ਨਿਯਮਾ ਅਨੁਸਾਰ ਕੀਤੀ ਜਾਵੇਗੀ। ਇਸ ਸਮੇਂ ਚੇਅਰਮੈਨ ਮਾਰਕੀਟ ਕਮੇਟੀ ਗੁਰੂਹਰਸਹਾਏ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਅਤੇ ਸਾਫ ਝੋਨਾ ਲੈ ਕੇ ਆਉਣ ਤਾ ਜੋ ਉਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ, ਉਨਾਂ ਇਹ ਵੀ ਦੱਸਿਆ ਕਿ ਪਿੰਡਾਂ ਵਿੱਚ ਪੈਦੇ ਸਾਰੇ ਖ੍ਰੀਦ ਕੇਂਦਰਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਕਿਸਾਨਾਂ ਦੇ ਪੀਣ ਲਈ ਪਾਣੀ ਅਤੇ ਸਰਚ ਲਾਇਟਾਂ ਦਾ ਪ੍ਰਬੰਧ ਕਰ ਦਿੱਤਾ ਗਿਆ ਹੈ ਅਤੇ ਛੇਤੀ ਹੀ ਖ੍ਰੀਦ ਕੇਂਦਰਾਂ ਵਿੱਚ ਝੋਨੇ ਦੀ ਖ੍ਰੀਦ ਸ਼ੁਰੂ ਹੋ ਜਾਵੇਗੀ। ਇਸ ਸਮੇਂ ਬਲਜਿੰਦਰ ਸਿੰਘ ਸਕੱਤਰ, ਕਪਿਲ ਕੰਧਾਰੀ, ਗੁਰਦਿੱਤ ਸਿੰਘ ਸਰਕਲ ਪ੍ਰਧਾਨ, ਹਰਪਾਲ ਸਿੰਘ ਬੇਦੀ, ਜਸਵਿੰਦਰ ਸਿੰਘ ਬਾਘੂ ਵਾਲਾ, ਹੈਪੀ ਬਰਾੜ ਝੰਡੂ ਵਾਲਾ, ਸਵੀ ਕਾਠ ਪਾਲ, ਮਨੀਸ਼ ਕੰਧਾਰੀ, ਪ੍ਰਤਾਪ ਸਿੰਘ ਕੋਹਰ ਸਿੰਘ ਵਾਲਾ, ਸੁਖਵੰਤ ਸਿੰਘ ਮਿੱਠੂ ਬਰਾੜ ਕਰਕਾਂਦੀ ਆਦਿ ਹਾਜ਼ਰ ਸਨ।

No comments: