BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸੇਂਟ ਸੋਲਜਰ ਨੇ 09/11 ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ

ਜਲੰਧਰ 9 ਨਵੰਬਰ (ਜਸਵਿੰਦਰ ਆਜ਼ਾਦ)- 9 ਨਵੰਬਰ 2001 ਨੂੰ ਅਮਰੀਕਾ ਵਿੱਚ ਵਰਲਡ ਟ੍ਰੇਡ ਸੇਂਟਰ ਉੱਤੇ ਹੋਏ ਆਤੰਕੀ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸੇਂਟ ਸੋਲਜਰ ਗਰੁੱਪ ਆਫ ਇੰਸਟੀਚਿਊਸ਼ਨ ਵਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ। ਵਿਦਿਆਰਥੀਆਂ ਨੂੰ ਸ਼ਹੀਦ ਹੋਏ ਲੋਕਾਂ ਨੂੰ ਯਾਦ ਕਰਦੇ ਹੋਏ ਨਮ ਅੱਖਾਂ ਅਤੇ ਹੱਥਾਂ ਵਿੱਚ ਮੋਮਬੱਤੀਆਂ ਜਲਾਕੇ ਸ਼ਰਧਾਂਜਲੀ ਭੇਂਟ ਕੀਤੀ ਗਈ।ਵਿਦਿਆਰਥੀਆਂ ਰਵਨੀਤ, ਤਰੁਣ, ਪੂਜਾ, ਅਰਜੁਨ, ਕੋਮਲ, ਬਰਲੀਨ, ਦਵਿੰਦਰ, ਜਤਿੰਨ, ਆਦਿਤਿਆ, ਚਿੰਟੂ, ਲਵਨੀਸ਼, ਕਿਰਨ ਆਦਿ ਨੇ ਹੱਥਾਂ ਵਿੱਚ ਸਟੈਂਡ ਯੂਨਾਇਟਡ ਅਗੇਂਸ ਟੇਰਿਰਿਸਟ, ਦੇ ਪੋਸਟਰਸ ਫੜਕੇ ਇੱਕ ਜੁੱਟਤਾ ਦਾ ਸੰਦੇਸ਼ ਦਿੱਤਾ। ਵਿਦਿਆਰਥੀਆਂ ਅਤੇ ਸਟਾਫ ਵਲੋਂ ਆਤੰਕੀ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਯਾਦ ਕਰਦੇ ਹੋਏ 2 ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਵਾਇਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਨੇ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਆਤੰਕੀ ਹਮਲਾ ਚਾਹੇ ਕਿਸੇ ਵੀ ਜਗ੍ਹਾ ਹੋਏ ਵਿਸ਼ਵ ਦੇ ਹਰ ਕੋਨੇ ਵਿੱਚ ਬੈਠੇ ਲੋਕਾਂ ਦੇ ਮਨ ਨੂੰ ਠੇਸ ਪਹੁੰਚਾਉਦਾ ਹੈ ਜਿਸ ਵਿੱਚ ਸਭ ਦਾ ਕਿਸੇ ਨਾ ਕਿਸੇ ਤਰ੍ਹਾਂ ਨਾਲ ਨੁਕਸਾਨ ਹੁੰਦਾ ਹੈ ਇਸਲਈ ਸਾਨੂੰ ਸਭ ਨੂੰ ਕਾਮਨਾ ਕਰਣੀ ਚਾਹੀਦੀ ਹੈ ਕਿ ਕਦੇ ਵੀ ਕੋਈ ਆਤੰਕੀ ਹਮਲਾ ਨਾ ਹੋਵੇ।

No comments: