BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਆਦਮਪੁਰ ਵਿਖੇ 10 ਨਵੰਬਰ ਨੂੰ ਹੋਣਗੇ ਕਬੱਡੀ ਵਿਸ਼ਵ ਕੱਪ ਦੇ ਮੈਚ

  • ਡਿਪਟੀ ਕਮਿਸ਼ਨਰ ਵਲੋਂ ਪ੍ਰਬੰਧਾਂ ਦਾ ਜਾਇਜ਼ਾ
  • ਗਾਇਕਾ ਰੁਪਿੰਦਰ ਹਾਂਡਾ ਕਰੇਗੀ ਸੱਭਿਆਚਾਰਕ ਪ੍ਰੋਗਰਾਮ ਪੇਸ਼
ਜਲੰਧਰ 3 ਨਵੰਬਰ (ਜਸਵਿੰਦਰ ਆਜ਼ਾਦ)- 6 ਵੇਂ ਵਿਸ਼ਵ ਕਬੱਡੀ ਕੱਪ 2016 ਦੇ ਲੀਗ ਮੈਚ 10 ਨਵੰਬਰ ਨੂੰ ਸਪੋਰਟਸ ਸਟੇਡੀਅਮ ਆਦਮਪੁਰ ਵਿਖੇ ਖੇਡੇ ਜਾਣਗੇ, ਜਿਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਵਲੋਂ ਅੱਜ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਸਪੋਰਟਸ ਸਟੇਡੀਅਮ ਵਿਖੇ ਜਿਲਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸ੍ਰੀ ਯਾਦਵ ਨੇ ਦੱਸਿਆ ਕਿ ਵਿਸ਼ਵ ਕੱਪ ਦੇ ਮੈਚ ਸਵੇਰੇ 11 ਵਜੇ ਸ਼ੁਰੂ ਹੋਣਗੇ, ਜਿਸ ਵਿਚ ਲੜਕੇ ਤੇ ਲੜਕੀਆਂ ਦੇ ਲੀਗ ਮੈਚ ਸ਼ਾਮਿਲ ਹਨ। ਉਨਾਂ ਕਿਹਾ ਕਿ ਮੈਚਾਂ ਦੇ ਸਫਲ ਆਯੋਜਨ ਲਈ ਵੈਨਯੂ ਕਮੇਟੀ, ਮੈਡੀਕਲ ਤੇ ਫੂਡ ਟੈਸਟ ਕਮੇਟੀ, ਅਕੋਮੇਡੇਸ਼ਨ ਕਮੇਟੀ, ਟਰਾਂਸਪੋਰਟੇਸ਼ਨ ਕਮੇਟੀ, ਸੱਭਿਆਚਾਰਕ ਕਮੇਟੀ, ਆਵਾਜਾਈ ਤੇ ਪਾਰਕਿੰਗ ਕਮੇਟੀ, ਮੀਡੀਆ ਕਮੇਟੀ, ਸਟੇਜ ਕਮੇਟੀ, ਫਾਇਰ ਫਾਈਟਿੰਗ ਕਮੇਟੀ, ਕੰਟਰੋਲ ਕਮੇਟੀ, ਫਾਇਨਾਂਸ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨਾਂ ਇਹ ਵੀ ਕਿਹਾ ਕਿ ਜਲੰਧਰ ਵਿਖੇ ਵੱਖ-ਵੱਖ ਕਬੱਡੀ ਟੀਮਾਂ ਦੇ ਰਹਿਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਜਿੱਥੋਂ ਵੱਖ-ਵੱਖ ਟੀਮਾਂ ਸੂਬੇ ਦੇ ਵੱਖ ਵੱਖ ਥਾਵਾਂ 'ਤੇ ਹੋਣ ਵਾਲੇ ਮੈਚ ਖੇਡਣ ਜਾਣਗੀਆਂ। ਮੈਚਾਂ ਦੌਰਾਨ ਪ੍ਰਸਿੱਧ ਗਾਇਕਾ ਰੁਪਿੰਦਰ ਹਾਂਡਾ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ। ਉਨਾਂ ਇਹ ਵੀ ਕਿਹਾ ਕਿ ਖਿਡਾਰੀਆਂ ਦੇ ਡੋਪ ਟੈਸਟਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਨਸ਼ਾ ਰਹਿਤ ਮੈਚ ਕਰਵਾਏ ਜਾ ਸਕਣ। ਇਸ ਤੋਂ ਇਲਾਵਾ ਸਿਹਤ ਵਿਭਾਗ ਨੂੰ ਕਿਸੇ ਖਿਡਾਰੀ ਦੇ ਸੱਟ ਆਦਿ ਲੱਗਣ ਤੋਂ ਇਲਾਵਾ ਆਮ ਲੋਕਾਂ ਨੂੰ ਸਿਹਤ ਸਬੰਧੀ ਕਿਸੇ ਵੀ ਕਿਸਮ ਦੀ ਦਿੱਕਤ ਦੇ ਮੱਦੇਨਜ਼ਰ ਡਾਕਟਰਾਂ ਤੇ ਹੋਰ ਮਾਹਿਰਾਂ ਦੀਆਂ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ ਸ੍ਰੀ ਗੁਰਮੀਤ ਸਿੰਘ), ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗਿਰੀਸ਼ ਦਿਆਲਨ, ਐਸ.ਡੀ.ਐਮਜ਼ ਵਰਿੰਦਰਪਾਲ ਸਿੰਘ ਬਾਜਵਾ, ਰਾਜੀਵ ਵਰਮਾ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

No comments: