BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸੁਜਾਨਪੁਰ ਕਾਲਜ ਵਿੱਚ ਲਗਾਇਆ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਬਾਰੇ ਜਾਗਰੂਕਤਾ ਕੈਂਪ

ਸਿਹਤਮੰਦ ਰਹਿਣ ਲਈ ਜੀਵਨ ਸ਼ੈਲੀ ਵਿਚ ਬਦਲਾਅ ਦੀ ਲੋੜ-ਨੀਰੁ ਸ਼ਰਮਾਂ
ਡਾ ਨੀਰੂ ਸ਼ਰਮਾਂ ਸਿਹਤ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਅਤੇ ਪਿ੍ਰੰਸੀਪਲ ਭੁਪਿੰਦਰ ਕੌਰ ਸਿਹਤ ਵਿਭਾਗ ਟੀਮ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕਰਦੇ ਹੋਏ।
ਸਜਾਨਪੁਰ, 4 ਨਵੰਬਰ (ਜਸਵਿੰਦਰ ਆਜ਼ਾਦ)- ਗੁਰੂ  ਨਾਨਕ ਦੇਵ ਯੂਨੀਵਰਸਿਟੀ ਕਾਲਜ  ਸੁਜਾਨਪੁਰ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਡੇਂਗੂ, ਚਿਕਨ ਗੁਨੀਆ ਅਤੇ ਮਲੇਰੀਆ ਬਾਰੇ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਪ੍ਰਿੰਸੀਪਲ ਭੁਪਿੰਦਰ ਕੌਰ ਦੀ ਦੇਖ ਰੇਖ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਡਾ ਸੁਨੀਤਾ ਸਰਮਾਂ ਸਿਵਲ ਹਸਪਤਾਲ ਪਠਾਨਕੋਟ, ਡਾ ਨੀਰੂ ਸ਼ਰਮਾਂ ਐਸ ਐਮ ੳ ਸੁਜਾਨਪੁਰ, ਡਾ ਅਵਿਨਾਸ਼ ਸਰਮਾਂ  ਅਤੇ ਵਿਕਾਸਦੀਪ ਸਿੰਘ ਸਾਮਿਲ ਹੋਏ। ਇਸ ਮੌਕੇ ਤੇ ਡਾ ਨੀਰੂ ਸਰਮਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਡੇਂਗੂ ਤੇ ਮਲੇਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਇਨ੍ਹਾਂ ਬੀਮਾਰੀਆਂ ਤੋੋ ਬਚਣ ਲਈ ਸਾਫ ਸਫਾਈ ਬਹੁਤ ਜਰੂਰੀ ਹੈ।ਇਹ ਬੀਮਾਰੀਆਂ ਹੋਣ 'ਤੇ ਤਰੂੰਤ ਇਲਾਜ ਬਹੁਤ ਜਰੂਰੀ ਹੈ।ਡਾ ਨੀਰੂ ਸਰਮਾਂ ਨੇ ਸਿਹਤ ਵਿਭਾਗ ਵਲੋ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਤੇ  ਸਿਹਤਮੰਦ ਰਹਿਣ ਲਈ ਆਪਣੀ ਜੀਵਨ ਸੈਲੀ ਵਿਚ ਬਦਲਾਅ ਲਿਆਉਣ ਦੀ ਲੋੜ ਤੇ ਜ਼ੋਰ ਦਿੰਦਿਆਂ ਕਿਹਾ ਕਿ ਤੰਦਰੁਸਤ ਸਰੀਰ ਤੇ ਦਿਮਾਗ ਲਈ ਸੁਤੰਲਿਤ ਤੇ ਸਾਦਾ ਆਹਾਰ ਬਹੁਤ ਜਰੂਰੀ ਹੈ। ਇਸ ਮੌਕੇ ਪਿ੍ਰੰਸੀਪਲ ਭੁਪਿੰਦਰ ਕੌਰ ਨੇ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਰੋਏ ਸਮਾਜ ਲਈ ਨਰੋਏ ਤੇ ਤੰਦਰੁਸਤ ਨੌਜਵਾਨਾਂ ਦੀ ਬਹੁਤ ਲੋੜ ਹੈ । ਇਸ ਮੌਕੇ ਉਨ੍ਹਾਂ ਨੇ ਸਿਹਤ ਵਿਭਾਗ ਦੀ ਟੀਮ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ।

No comments: