BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਰਾਮਗੜ੍ਹੀਆ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਇੰਟਰ ਕਾਲਜ ਟੂਰਨਾਮੈਂਟ ਵਿੱਚ ਰਨਰ-ਅੱਪ ਦੀ ਟਰਾਫੀ ਹਾਸਿਲ ਕੀਤੀ

ਫਗਵਾੜਾ 11 ਨਵੰਬਰ (ਜਸਵਿੰਦਰ ਆਜ਼ਾਦ)- ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਦੇ ਚੈਅਰਮੈਨ ਸ. ਭਰਪੂਰ ਸਿੰਘ ਭੋਗਲ ਅਤੇ ਵਾਇਸ ਪ੍ਰਧਾਨ ਮੈਡਮ ਮਨਪ੍ਰੀਤ ਕੌਰ ਭੋਗਲ ਜੀ ਦੀ ਸੂਝਵਾਨ ਅਗਵਾਈ ਹੇਠ ਰਾਮਗੜ੍ਹੀਆ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਸੀ.ਜੀ.ਐਸ. ਲਾਂਡਰਾ ਮੋਹਾਲੀ ਵਿਖੇ ਚਲ ਰਹੇ ਆਈ.ਕੇ.ਗੁਜਰਾਲ. ਇੰਟਰ ਕਾਲਜ ਟੂਰਨਾਮੈਂਟ ਵਿੱਚ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਨਰ-ਅੱਪ ਦੀ ਟਰਾਫੀ ਹਾਸਿਲ ਕੀਤੀ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਡਾ.ਨਵੀਨ ਢਿਲੋਂ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੇ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਰਵਿੰਦਰਪਾਲ ਸਿੰਘ, ਕਮਲਦੀਪ, ਸੁੱਖਰਾਜ, ਪ੍ਰੀਤਪਾਲ ਅਤੇ ਜਸਪ੍ਰੀਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜ ਸਿਲਵਰ ਮੈਡਲ ਜਾਸਿਲ ਕੀਤੇ। ਪਾਵਰ ਲਿਫਟਿੰਗ ਮੁਕਾਬਲਿਆਂ ਵਿੱਚ ਵੀ ਕਸ਼ਮੀਰ ਸਿੰਘ ਅਤੇ ਜਸਪ੍ਰੀਤ ਸਿੰਘ ਨੇ ਪੁਜ਼ੀਸ਼ਨਾਂ ਹਾਸਿਲ ਕਰਦੇ ਹੋਏ ਸਿਲਵਰ ਮੈਡਲ ਪ੍ਰਾਪਤ ਕੀਤੇ। ਉਪਰੰਤ ਬੈਸਟ ਫੀਜੀਕਲ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਪ੍ਰੀਤਪਾਲ ਸਿੰਘ ਨੇ ਬਰਾਊਨ ਮੈਡਲ ਪ੍ਰਾਪਤ ਕੀਤਾ। ਇਸ ਮੌਕੇ ਰਾਮਗੜ੍ਹੀਆ ਐਜ਼ੂਕੇਸ਼ਨ ਸੰਸਥਾਵਾਂ ਦੇ ਡਾਇਰੈਕਟਰ ਡਾ. ਵੀਓਮਾ ਭੋਗਲ ਢੱਟ ਅਤੇ ਰਾਮਗੜ੍ਹੀਆ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਪ੍ਰਿੰਸੀਪਲ ਡਾ. ਨਵੀਨ ਢਿਲੋਂ ਨੇ ਜਿੱਤਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ 'ਚ ਖੇਡਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਫੀਜੀਕਲ ਐਜ਼ੂਕੇਸ਼ਨ ਦੇ ਡਾਇਰੈਕਟਰ ਬਲਜਿੰਦਰ ਸਿੰਘ ਭਿੰਡਰ, ਸੰਤੋਖ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।

No comments: