BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪੰਜਾਬ ਐਸ.ਸੀ. ਕਮਿਸ਼ਨ ਵਲੋਂ ਭਲਾਈ ਵਿਭਾਗ ਨੂੰ ਜਾਅਲੀ ਐਸ. ਸੀ. ਜਾਤੀ ਸਰਟੀਫਿਕੇਟਾਂ ਦੀ ਰਿਪੋਰਟ 15 ਦਿਨਾਂ 'ਚ ਪੇਸ਼ ਕਰਨ ਦੇ ਹੁਕਮ

  • ਭਲਾਈ ਵਿਭਾਗ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਫੰਡ ਤੁਰੰਤ ਜਾਰੀ ਕਰਨ ਦੀ ਹਦਾਇਤ
  • ਪੁਲੀਸ ਵਿਭਾਗ ਨੂੰ ਥਾਣਿਆ ਤੇ ਦਫ਼ਤਰਾਂ 'ਚ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਵੇਰਵਾ ਦਰਸਾਉਂਦੇ ਬੋਰਡ ਲਗਾਉਣ ਦੀ ਹਦਾਇਤ
ਚੰਡੀਗੜ੍ਹ, 13 ਦਸੰਬਰ (ਜਸਵਿੰਦਰ ਆਜ਼ਾਦ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਭਲਾਈ ਵਿਭਾਗ, ਪੰਜਾਬ ਨੂੰ ਸੂਬੇ ਭਰ 'ਚ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ਬਣਾਉਣ ਸਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਸਮੁੱਚੀ ਰਿਪੋਰਟ 15 ਦਿਨਾਂ 'ਚ ਕਮਿਸ਼ਨ ਸਨਮੁੱਖ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਪੰਜਾਬ ਭਵਨ ਵਿਖੇ ਅੱਜ ਹੋਈ ਫੁੱਲ ਕਮਿਸ਼ਨ ਦੀ ਮੀਟਿੰਗ ਮਗਰੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਐਸ.ਸੀ. ਕਮਿਸ਼ਨ ਵਲੋਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਇੱਕ ਫੁੱਲ ਕਮਿਸ਼ਨ ਮੀਟਿੰਗ ਕੀਤੀ ਗਈ, ਜਿਸ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਨੇਕਾਂ ਮਸਲੇ ਜੋ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਨ, ਨੂੰ ਵਿਚਾਰਿਆ ਗਿਆ ਅਤੇ ਉਨ੍ਹਾਂ ਮਾਮਲਿਆਂ ਨੂੰ ਸਮਾਂਬੱਧ ਢੰਗ ਨਾਲ ਨਜਿੱਠਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਭਲਾਈ ਵਿਭਾਗ, ਪੰਜਾਬ ਨੂੰ ਸੂਬੇ ਭਰ 'ਚ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ਬਣਾਉਣ ਸਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਸਮੁੱਚੀ ਰਿਪੋਰਟ 15 ਦਿਨਾਂ 'ਚ ਕਮਿਸ਼ਨ ਸਨਮੁੱਖ ਪੇਸ਼ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੁਲੀਸ ਵਿਭਾਗ ਨੂੰ ਪੰਜਾਬ 'ਚ ਦਲਿਤਾਂ 'ਤੇ ਹੋ ਰਹੇ ਅੱਤਿਆਚਾਰ ਦੀ ਮਹੀਨਾਵਾਰ ਰਿਪੋਰਟ ਕਮਿਸ਼ਨ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ।
ਸ੍ਰੀ ਬਾਘਾ ਨੇ ਦੱਸਿਆ ਕਿ ਭਲਾਈ ਵਿਭਾਗ ਨੂੰ ਇਹ ਵੀ ਕਿਹਾ ਗਿਆ ਹੈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵੱਖ-ਵੱਖ ਕਾਲਜਾਂ 'ਚ ਪੜ੍ਹ ਰਹੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੇ ਸਕਾਲਰਸ਼ਿਪ ਫੰਡਾਂ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ ਤਾਂ ਜੋ ਸਬੰਧਤ ਵਿਦਿਆਰਥੀਆਂ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਈ ਕਾਲਜਾਂ ਵਲੋਂ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਫੰਡ ਜਾਰੀ ਨਾ ਹੋਣ ਕਰਕੇ ਰੋਲ ਨੰਬਰ ਨਹੀਂ ਦਿੱਤੇ ਜਾ ਰਹੇ, ਸਮੂਹ ਕਾਲਜਾਂ ਨੂੰ ਇੱਕ ਪੱਤਰ ਜਾਰੀ ਕਰਕੇ ਤੁਰੰਤ ਰੋਲ ਨੰਬਰ ਜਾਰੀ ਲਈ ਕਿਹਾ ਜਾਵੇ।
ਸ੍ਰੀ ਬਾਘਾ ਨੇ ਦੱਸਿਆ ਕਿ ਪੁਲੀਸ ਵਿਭਾਗ ਅਤੇ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਅੱਤਿਆਚਾਰ ਨਿਵਾਰਨ (ਐਟਰੋਸਿਟੀ ਐਕਟ) ਐਕਟ 'ਚ ਕੀਤੀ ਗਈ ਸੋਧ ਅਨੁਸਾਰ ਜਨਤਕ ਸਥਾਨਾਂ, ਪੁਲੀਸ ਥਾਣਿਆਂ, ਸਰਕਾਰੀ ਦਫ਼ਤਰਾਂ ਵਿਖੇ ਅਨੁਸੂਚਿਤ ਜਾਤੀਆਂ ਕਮਿਸ਼ਨ ਅਤੇ ਐਸ.ਸੀ. ਐਕਟ ਦਾ ਵੇਰਵਾ ਦਰਸਾਉਂਦੇ ਬੋਰਡਾਂ ਲਗਾਏ ਜਾਣ ਤਾਂ ਜੋ ਅਨੁਸੂਚਿਤ ਜਾਤੀ ਵਰਗ ਦੇ ਲੋਕ ਜਾਗਰੂਕ ਹੋ ਸਕਣ ਅਤੇ ਆਪਣੀਆਂ ਮੁਸ਼ਕਲਾਂ ਸਬੰਧੀ ਪੰਜਾਬ ਐਸ.ਸੀ. ਕਮਿਸ਼ਨ ਤੱਕ ਪਹੁੰਚ ਕਰ ਸਕਣ।
ਇਸ ਮੌਕੇ ਏ.ਡੀ.ਜੀ.ਪੀ. (ਕਰਾਈਮ) ਸ੍ਰੀ ਇੰਦਰਪ੍ਰੀਤ ਸਿੰਘ ਸਹੋਤਾ, ਡਾਇਰੈਕਟਰ ਸਥਾਨਕ ਸਰਕਾਰ ਸ੍ਰੀ ਪਰਵੀਨ ਕੁਮਾਰ ਥਿੰਦ, ਸ੍ਰੀ ਦਿਪਰਾਵਾ ਲਾਕਰਾ, ਡਾਇਰੈਕਟਰ, ਭਲਾਈ ਵਿਭਾਗ, ਪੰਜਾਬ, ਪੰਜਾਬ ਐਸ.ਸੀ. ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਰਾਜ ਸਿੰਘ, ਵਾਈਸ ਚੇਅਰਮੈਨ ਸ੍ਰੀ ਰਾਜਿੰਦਰ ਸਿੰਘ ਗੁੱਡੂ, ਡਿਪਟੀ ਡਾਇਰੈਟਰ ਸ੍ਰੀ ਰਾਜ ਬਹਾਦਰ ਸਿੰਘ, ਸ੍ਰੀਮਤੀ ਭਾਰਤੀ ਕਨੇਡੀਸ੍ਰੀ ਗਿਆਨ ਚੰਦ ਦਿਵਾਲੀ, ਸ੍ਰੀ ਪ੍ਰਭ ਦਿਆਲ ਰਾਮਪੁਰ, ਸ੍ਰੀ ਰਾਜ ਕੁਮਾਰ ਹੰਸ, ਸ੍ਰੀ ਤਰਸੇਮ ਸਿੰਘ ਸਿਆਲਕਾ ਅਤੇ ਸ੍ਰੀ ਦਰਸ਼ਨ ਸਿੰਘ (ਸਾਰੇ ਮੈਂਬਰ) ਹਾਜ਼ਰ ਸਨ।

No comments: