BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪਰਮਜੀਤ ਸਿੰਘ ਰਾਏਪੁਰ ਨੇ ਇੰਪਰੂਮੈਂਟ ਟਰੱਸਟ ਜਲੰਧਰ ਦਾ ਬਤੌਰ ਚੇਅਰਮੈਨ ਅਹੁਦਾ ਸੰਭਾਲਿਆ

ਜਲੰਧਰ 22 ਦਸੰਬਰ (ਜਸਵਿੰਦਰ ਆਜ਼ਾਦ)- ਅੱਜ ਇਥੇ ਇੰਪੂਰਮੈਂਟ ਟਰੱਸਟ ਜਲੰਧਰ ਦੇ ਦਫ਼ਤਰ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਵਿਚ ਸ.ਪਰਮਜੀਤ ਸਿੰਘ ਰਾਏਪੁਰ ਨੇ ਬਤੌਰ ਚੇਅਰਮੈਨ ਇੰਪਰੂਵਮੈਂਟ ਟਰੱਸਟ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨਾਂ ਪੰਜਾਬ ਦੇ ਮੁੱਖ ਮੰਤਰੀ  ਸ.ਪਰਕਾਸ਼ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਤੇ ਦ੍ਰਿੜਤਾ ਨਾਲ ਉਨਾਂ ਨੂੰ ਸੌਂਪੀ ਗਈ ਜਿੰਮੇਵਾਰੀ ਨੂੰ ਨਿਭਾਉਣਗੇ ਅਤੇ ਇੰਪਰੂਵਮੈਂਟ ਟਰੱਸਟ ਦੀਆਂ ਵੱਖ-ਵੱਖ ਸਕੀਮਾਂ ਦਾ ਲੋਕਾਂ ਨੂੰੰ ਵੱਧ ਤੋਂ ਵੱਧ ਲਾਭ ਪਹੁੰਚਾਉਣਗੇ ਤੇ ਹਰ ਸਮੇਂ ਲੋਕਾਂ ਦੀ ਸੇਵਾ ਵਿਚ ਹਾਜਰ ਰਹਿਣਗੇ। ਇਸ ਮੌਕੇ ਵਿਧਾਇਕ ਹਲਕਾ ਭੁਲੱਥ ਬੀਬੀ ਜਾਗੀਰ ਕੌਰ, ਚੇਅਰਮੈਨ ਜ਼ਿਲਾ ਯੋਜਨਾ ਕਮੇਟੀ ਕਪੂਰਥਲਾ ਸ.ਸਰਬਜੀਤ ਸਿੰਘ ਮੱਕੜ, ਸਾਹਿਬ ਸਿੰਘ ਢਿੱਲੋਂ ਪ੍ਰਧਾਨ ਕਿਸਾਨ ਵਿੰਗ, ਚੇਅਰਮੈਨ ਮੁਸਲਿਮ ਭਲਾਈ ਬੋਰਡ ਸ੍ਰੀ ਦਿਲਬਾਗ ਹੁਸੈਨ, ਸ੍ਰੀ ਰਮੇਸ਼ ਸ਼ਰਮਾ ਜ਼ਿਲਾ ਪ੍ਰਧਾਨ ਬੀ.ਜੇ.ਪੀ., ਸ੍ਰੀ ਜਸਪਾਲ ਸਿੰਘ ਢੇਸੀ, ਸ੍ਰੀ ਭਗਵਾਨ ਸਿੰਘ ਜੌਹਲ, ਸ੍ਰੀਮਤੀ ਬਲਬੀਰ ਕੌਰ ਅਤੇ ਸ੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਹੋਰ ਆਗੂ ਤੇ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ।

No comments: