BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਲਾਇਲਪੁਰ ਖ਼ਾਲਸਾ ਕਾਲਜ ਦੇ ਸਾਬਕਾ ਵਿਦਿਆਰਥੀ ਐਚ.ਐਸ. ਮਦਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਬਣੇ

ਜਲੰਧਰ 13 ਦਸੰਬਰ (ਜਸਵਿੰਦਰ ਆਜ਼ਾਦ)- ਲਾਇਲਪੁਰ ਖ਼ਾਲਸਾ ਕਾਲਜ ਨੂੰ ਹਮੇਸ਼ਾ ਇਸ ਗੱਲ ਦਾ ਮਾਣ ਰਿਹਾ ਹੈ ਕਿ ਇਥੋਂ ਦੇ ਵਿਦਿਆਰਥੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਵਿਸ਼ੇਸ਼ ਪ੍ਰਾਪਤੀਆਂ ਕਰਦੇ ਰਹਿੰਦੇ ਹਨ। ਲਾਇਲਪੁਰ ਖ਼ਾਲਸਾ ਕਾਲਜ ਇਸ ਗੱਲ 'ਤੇ ਮਾਣ ਮਹਿਸੂਸ ਕਰਦਾ ਹੈ ਕਿ ਇਥੋਂ ਦੇ ਸਾਬਕਾ ਵਿਦਿਆਰਥੀ ਐਚ.ਐਸ. ਮਦਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਬਣੇ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਸ. ਬਲਵੰਤ ਸਿੰਘ ਮਦਾਨ ਕਾਲਜ ਵਿਖੇ ਪ੍ਰੋਫੈਸਰ ਵਜੋਂ ਆਪਣੀਆਂ ਸੇਵਾਵਾ ਨਿਭਾਉਂਦੇ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਹੋਣਹਾਰ ਸਾਬਕਾ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਕਰਕੇ ਕਾਲਜ ਉੱਤਰੀ ਭਾਰਤ ਦੀ ਸਿਰੋਮਰ ਸੰਸਥਾਂ ਵਜੋਂ ਜਾਣਿਆ ਜਾਂਦਾ ਹੈ। ਸ. ਐਚ.ਐਸ. ਮਦਾਨ ਦੀ ਇਸ ਪ੍ਰਾਪਤੀ ਵਾਸਤੇ ਕਾਲਜ ਗਵਰਨਿੰਗ ਕੌਂਸਿਲ ਪ੍ਰਿੰਸੀਪਲ ਅਤੇ ਸਟਾਫ ਨੇ ਉਨ੍ਹਾਂ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਪ੍ਰਾਪਤੀਆਂ ਕਰਨ ਲਈ ਕਾਮਨਾ ਕੀਤੀ।

No comments: