BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਬੱਬੀ ਬਾਦਲ ਨੇ ਈਕੋ ਸਿਟੀ ਕਿਸਾਨ ਸੰਘਰਸ ਕਮੇਟੀ ਦੀਆਂ ਸਮੱਸਿਆਵਾਂ ਸੁਣੀਆਂ

ਜਲੰਧਰ 10 ਦਸੰਬਰ (ਜਸਵਿੰਦਰ ਆਜ਼ਾਦ)- ਅੱਜ ਮੋਹਾਲੀ ਵਿੱਖੇ ਈਕੋ ਸਿਟੀ ਕਿਸਾਨ ਸੰਘਰਸ ਕਮੇਟੀ ਦੇ ਪ੍ਰਧਾਨ 'ਤੇ ਸਮੂਹ ਅਹੁਦੇਦਾਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਸੇਵਾਦਾਰ ਹਲਕਾ ਮੋਹਾਲੀ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੂੰ ਮਿਲ ਕੇ ਆਪਣੀਆਂ ਮੁਸਕਲਾ ਸਬੰਧੀ ਜਾਣੂ ਕਰਵਾਉਦਿਆਂ ਕਿਹਾ ਕਿ ਲੈਂਡ ਪੂਲਿੰਗ ਪਲਾਟਾ ਦੀ ਫ੍ਰੀ ਰਜਿਸਟ੍ਰੇਸ਼ਨ ਕੀਤੀ ਜਾਵੇ। ਕਿਉਕਿ ਈਕੋ ਸਿਟੀ ਦੇ ਕਿਸਾਨਾਂ ਨੂੰ ਆਪਣੀ ਹੀ ਜਮੀਨ ਦੇ ਪਲਾਟ ਦੀਆਂ ਰਜਿਸਟਰੀਆਂ ਛੇ ਪ੍ਰਤੀਸਤ ਖਰਚਾ ਦੇ ਕੇ ਕਰਵਾਉਣ ਲਈ ਕਿਹਾ ਜਾ ਰਿਹਾ ਹੈ। ਇਸ ਮੋਕੇ ਤੇ ਬੱਬੀ ਬਾਦਲ ਨੇ ਕਿਹਾ ਕਿ ਈਕੋ ਸਿਟੀ ਦੇ ਕਿਸਾਨਾ ਨੂੰ ਆ ਰਹੀਆਂ ਮੁਸਕਲਾ ਨੂੰ ਦੂਰ ਕਰਨ ਲਈ ਉਹ ਪੰਜਾਬ ਦੇ ਉੱਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਮਿਲ ਕੇ ਮਸਲੇ ਦਾ ਫੋਰੀ ਹੱਲ ਕਰਨ ਲਈ ਬੇਨਤੀ ਕਰਨਗੇ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲਭਾਜਪਾ ਸਰਕਾਰ ਕਿਸਾਨਾਂ ਦੀ ਹਿਤੈਸੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮਸਲੇ ਸਬੰਧੀ ਪ੍ਰਸਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਇਸ ਮੋਕੇ ਐਮ.ਐਲ ਗੁਪਤਾ ਪ੍ਰਧਾਨ, ਅਜੀਤ ਸਿੰਘ ਜਨਰਲ ਸਕੱਤਰ, ਜੈ ਸਿੰਘ ਖਜਾਨਚੀ, ਭੂਸ਼ਨ ਕੁਮਾਰ ਸਹਾਇਕ ਖਜਾਨਚੀ, ਜਸਵੰਤ ਸਿੰਘ ਠਸਕਾ, ਨਸੀਬ ਸਿੰਘ,  ਨਿਰਮਲ ਖਾਨ ਪਡਿਆਲਾ, ਸਿਕੰਦਰ ਸਿੰਘ, ਲਖਵਿੰਦਰ ਸਿੰਘ, ਕਰਨ ਸਿੰਘ, ਮੋਹਨ ਸਿੰਘ, ਸੁਖਵਿੰਦਰ ਸਿੰਘ ਬਿੱਟੂ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਹਰਚਰਨ ਸਿੰਘ, ਗੁਰਜੀਤ ਸਿੰਘ, ਪਰਮਜੀਤ ਸਿੰਘ, ਪਰਦੀਪ ਸਿੰਘ ਦੱਪਰ ਆਦਿ ਹਾਜਰ ਸਨ।

No comments: