BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਲਾਨਾ ਜੋੜ ਮੇਲਾ 26 ਜਨਵਰੀ ਨੂੰ ਪਿੰਡ ਗੁਮਾਨੀ ਵਾਲਾ ਵਿਖੇ

ਜਲਾਲਾਬਾਦ, 24 ਜਨਵਰੀ (ਬੱਬਲੂ ਨਾਗਪਾਲ)-ਜਲਾਲਾਬਾਦ ਦੇ ਲਾਗਲੇ ਪਿੰਡ ਗੁਮਾਨੀ ਵਾਲਾ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ  ਧੰਨ ਧੰਨ ਬਾਬਾ ਭੁੱਮਣ ਸ਼ਾਹ ਦਾ ਸਲਾਨਾ ਜੋੜ ਮੇਲਾ 26 ਜਨਵਰੀ ਨੂੰ ਪਿੰਡ ਦੀ ਸਮੂਹ ਸਗੰਤ ਅਤੇ ਪੰਚਾਇਤ ਦੇ ਸਹਿਯੋਗ ਨਾਲ  ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਂਣਕਾਰੀ ਦਿੰਦੇ ਹੋਏ ਡੇਰੇ ਦੇ ਮੁੱਖ ਸੇਵਾਦਾਰਾਂ ਬਾਬਾ ਦਿਆਲ ਦਾਸ ਅਤੇ , ਮੇਲਾ ਕਮੇਟੀ ਦੇ ਪ੍ਰਧਾਨ ਪਵਨ ਕੁਮਾਰ (ਬਜਾਜ) ਨੌਜ਼ਵਾਨ ਸਭਾ ਦੇ ਪ੍ਰਧਾਨ ਬੇਅੰਤ ਕੰਬੋਜ ਨੇ ਦੱਸਿਆ ਕਿ ਇਹ ਸਲਾਨਾ ਜੋੜ ਮੇਲਾ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਜਾਂਦਾ ਹੈ। ਮੇਲੇ ਦੌਰਾਨ ਰੱਖੇ ਗਏ ਸ਼੍ਰੀ ਅਖੰਠ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਨਾਂ ਕਿਹਾ ਕਿ ਇਸ ਵਾਰ ਲੋਕਾਂ ਦੇ ਮੋਨਰੰਜਨ ਲਈ ਪੰਜਾਬ ਦੇ ਮਸ਼ਹੂਰ ਗਾਇਕ ਹਰਜੀਤ ਹਰਮਨ ਐਂਡ ਪਾਰਟੀ ਆਪਣਾ ਪ੍ਰੋਗਰਾਮ ਪੇਸ਼ ਕਰੇਗੀ  ਅਤੇ ਸਾਰਾ ਦਿਨ ਬਾਬਾ ਜੀ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ।

No comments: