BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸੇਂਟ ਸੋਲਜਰ ਦੇ 31 ਸਕੂਲਾਂ ਅਤੇ 19 ਕਾਲਜਾਂ ਨੇ ਮਨਾਇਆ ਗਣਤੰਤਰ ਦਿਵਸ

ਜਲੰਧਰ 25 ਜਨਵਰੀ (ਜਸਵਿੰਦਰ ਆਜ਼ਾਦ)- ਸੇਂਟ ਸੋਲਜਰ ਗਰੁੱਪ ਆਫ ਇੰਸਟੀਚਿਊਸ਼ਨ ਦੇ 31 ਸਕੂਲਾਂ ਅਤੇ 198 ਕਾਲਜਾਂ ਵਲੋਂ ਗਣਤੰਤਰ ਦਿਵਸ ਮਨਾਇਆ ਗਿਆ ਜਿਸ ਵਿੱਚ ਵਿਦਿਆਰਥੀ ਦੇਸ਼ਭਗਤੀ ਦੇ ਰੰਗ ਵਿੱਚ ਰੰਗੇ ਨਜ਼ਰ ਆਏ।ਸੰਸਥਾ ਵਿੱਚ ਵਿਦਿਆਰਥੀਆਂ ਨੇ ਤਿਰੰਗੇ ਨੂੰ ਸਲਾਮ ਕਰਦੇ ਹੋਏ ਹਮੇਸ਼ਾ ਦੇਸ਼ ਦੇ ਪ੍ਰਤੀ ਪਿਆਰ ਦਾ ਇਜਹਾਰ ਕੀਤਾ।ਇਸ ਮੌਕੇ ਸਟਾਫ ਮੈਂਬਰਸ ਅਤੇ ਵਿਦਿਆਰਥੀਆਂ ਵਲੋਂ ਤਿਰੰਗਾ ਝੰਡਾ ਲਹਰਾ ਰਾਸ਼ਟਰੀ ਗੀਤ ਗਾਇਆ ਗਿਆ।ਵਿਦਿਆਰਥੀਆਂ ਨੇ ਦੇਸ਼ਭਗਤੀ ਦੇ ਗੀਤ, ਕਵਿਤਾਵਾਂ ਸੁਣਾਈਆਂ ਉਥੇ ਹੀ ਭ੍ਰਿਸ਼ਟਾਚਾਰ, ਅਨਪੜਤਾ, ਗਰੀਬੀ ਦੇ ਵਿਰੁੱਧ ਲਘੂ ਨਾਟਿਕਾ ਵੀ ਪੇਸ਼ ਕੀਤੀ।ਸਭ ਪ੍ਰਿੰਸੀਪਲਜ਼ ਨੇ ਗਣਤੰਤਰ ਦਿਵਸ ਦੀ ਵਧਾਈ ਦਿੱਤੀ।ਵਾਇਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਨੇ ਸਭ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦੇ ਹੋਏ ਸਭ ਨੂੰ ਮਿਲਕੇ ਦੇਸ਼ ਨੂੰ ਅੱਗੇ ਵਧਾਉਣ ਲਈ ਕਿਹਾ।

No comments: