BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿੱਚ 8ਵਾਂ ਨਗਰ ਕੀਰਤਨ ਕੱਢਿਆ ਗਿਆ

ਪੰਜ ਪਿਆਰਿਆਂ ਦੀ ਅਗੁਵਾਈ ਵਿੱਚ ਸਜਾਇਆ ਗਿਆ ਨਗਰ ਕੀਰਤਨ ਤੇ ਹਾਜਰ ਸੰਗਤਾਂ
ਜਲਾਲਾਬਾਦ, 25 ਜਨਵਰੀ (ਬਬਲੂ ਨਾਗਪਾਲ)-ਗੁਰਦੁਆਰਾ ਸ਼੍ਰੀ ਬਾਬਾ ਦੀਪ ਸਿੰਘ ਜੀ ਵਲੋਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਲੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਹ ਨਗਰ ਕੀਰਤਨ  ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਵਿੱਚੋਂ ਹੁੰਦਾ ਹੋਇਆ  ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਨਗਰ ਕੀਰਤਨ ਦਾ  ਇਲਾਕੇ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸੁਆਗਤ ਕੀਤਾ ਗਿਆ। ਸੰਗਤਾਂ ਦੇ  ਵੱਲੋਂ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਅਤੇ  ਚੌਂਕਾਂ ਵਿੱਚ ਸਵਾਗਤੀ ਗੇਟ ਲਗਾਏ ਗਏ ਅਤੇ ਫੁੱਲਾਂ ਦੀ ਵਰਖਾ ਕਰਦੇ ਹੋਏ ਨਗਰ ਕੀਰਤਨ ਨਾਲ ਸ਼ਾਮਿਲ ਸੰਗਤਾਂ ਦੇ ਲਈ ਵੱਖ ਵੱਖ ਪ੍ਰਕਾਰ ਦੇ  ਪ੍ਰਸ਼ਾਦ ਵੀ ਵਰਤਾਇਆ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਰਬਜੀਤ ਸਿੰਘ ਟਿੰਕੂ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਗੁਰਦੁਆਰਾ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਉਨਾਂ ਦੱਸਿਆ ਕਿ ਨਗਰ ਕੀਰਤਨ ਵਿੱਚ ਇਲਾਕੇ ਦੀਆਂ ਸੰਗਤਾਂ ਤੋਂ ਇਲਾਵਾ ਵੱਖ ਵੱਖ ਸਕੂਲਾਂ ਅਤੇ ਕਾਲਜ਼ਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਨਗਰ ਕੀਰਤਨ ਵਿੱਚ ਵੱਖ ਵੱਖ ਪ੍ਰਕਾਰ ਦੀ ਸੇਵਾ ਕਰਕੇ ਆਪਣੀਆਂ ਹਾਜਰੀਆਂ ਲਗਵਾਈਆਂ। ਇਸ ਦੇ ਨਾਲ ਹੀ ਗੁਰਦੁਆਰਾ ਦੀ ਗੱਤਕਾ ਟੀਮ ਦੇ ਨੌਜਵਾਨਾਂ ਵੱਲੋਂ ਨਗਰ ਕੀਰਤਨ ਦੇ ਦੌਰਾਨ ਗੱਤਕੇ ਦੇ ਜੌਹਰ ਦਿਖਾਏ ਗਏ ਅਤੇ ਫੌਜੀ ਬੈਂਡ ਗਰੁੱਪ ਵੱਲੋਂ ਵੀ ਆਪਣੇ ਬੈਂਡ ਦੇ ਜੌਹਰ ਦਿਖਾਏ ਗਏ। ਉਨਾਂ ਦੱਸਿਆ ਕਿ 26 ਜਨਵਰੀ ਨੂੰ ਗੁਰਦੁਆਰਾ ਸਾਹਿਬ ਵਿੱਚ ਦਸਤਾਰ ਮੁਕਾਬਲੇ ਕਰਾਏ ਜਾਣੇ ਹਨ ਤੇ 27 ਨੂੰ ਰੱਖੇ ਗਏ ਅਖੰਡ ਪਾਠ ਦਾ ਭੋਗ ਪਾਇਆ ਜਾਏਗਾ ਤੇ ਸਾਰਾ ਦਿਨ ਗੁਰੂ ਘਰ ਦਾ ਅਤੁੱਟ ਲੰਗਰ ਗਰਤਾਇਆ ਜਾਵੇਗਾ।

No comments: