BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸੇਂਟ ਸੋਲਜਰ ਖਾਂਬਰਾ ਵਿੱਚ ਪਹਿਲਾ ਸਲਾਨਾ ਇਨਾਮ ਵੰਡ ਸਮਾਰੋਹ

ਜਲੰਧਰ 28 ਜਨਵਰੀ (ਜਸਵਿੰਦਰ ਆਜ਼ਾਦ)- ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਖਾਂਬਰਾ ਵਲੋਂ ਪਹਿਲਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਖਾਂਬਰਾ ਦੀ ਸਰਪੰਚ ਸ਼੍ਰੀਮਤੀ ਰਾਜਵਿੰਦਰ ਕੌਰ, ਸੇਂਟ ਸੋਲਜਰ ਗਰੁੱਪ ਦੀ ਵਾਇਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਮੁੱਖ ਮਹਿਮਾਨ ਦੇ ਰੂਪ ਵਿੱਚ ਅਤੇ ਖਾਂਬਰਾ ਦੇ ਪੰਚ ਮਨਜੀਤ ਕੌਰ, ਜਸਪਾਲ ਸਿੰਘ, ਗੁਰਵਿੰਦਰ ਸਿੰਘ ਮਹਿਮਾਨ ਦੇ ਰੂਪ ਵਿੱਚ ਮੌਜੂਦ ਹੋਏ ਜਿਨ੍ਹਾਂ ਦਾ ਸਵਾਗਤ ਪ੍ਰਿੰਸੀਪਲ ਸ਼੍ਰੀਮਤੀ ਰੁਪਿੰਦਰ ਕੌਰ ਵਲੋਂ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਮ੍ਹਾਂ ਰੌਸ਼ਨ ਕਰ ਕੀਤੀ ਗਈ। ਇਸ ਮੌਕੇ ਉੱਤੇ ਸਕੂਲ ਦੇ ਸਭ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ ਪਿਤਾ ਮੌਜੂਦ ਹੋਏ। ਪ੍ਰੋਗਰਾਮ ਵਿੱਚ ਅਕਾਦਮਿਕ, ਖੇਡਾਂ, ਸੰਸਕ੍ਰਿਤੀਕ ਗਤੀਵਿਧੀਆਂ ਵਿੱਚ ਸੰਸਥਾ ਦਾ ਨਾਮ ਚਮਕਾਉਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਮੁੱਖ ਮਹਿਮਾਨਾਂ, ਪ੍ਰਿੰਸੀਪਲ ਸ਼੍ਰੀਮਤੀ ਰੁਪਿੰਦਰ ਕੌਰ ਵਲੋਂ ਸਨਮਾਨਿਤ ਕੀਤਾ ਗਿਆ। ਇਸਦੇ ਨਾਲ ਹੀ 5 ਮਾਪਿਆਂ ਨੂੰ ਐਕਟਿਵ ਪੈਰੇਂਟਸ ਦਾ ਅਵਾਰਡ ਦਿੱਤਾ ਗਿਆ। ਵਿਦਿਆਰਥੀਆਂ ਵਲੋਂ ਨਸ਼ੇ, ਭ੍ਰਿਸ਼ਟਾਚਾਰ ਦੇ ਖਿਲਾਫ ਕੋਰਿਉਗ੍ਰਾਫੀ ਪੇਸ਼ ਕੀਤੀ ਗਈ ਅਤੇ ਨਾਲ ਹੀ ਡਾਂਸ, ਗਿੱਧਾ, ਭੰਗੜਾ, ਗੀਤ ਆਦਿ ਪੇਸ਼ ਕਰਦੇ ਹੋਏ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ। ਪ੍ਰਿੰਸੀਪਲ ਸ਼੍ਰੀਮਤੀ ਰੁਪਿੰਦਰ ਕੌਰ ਨੇ ਸਕੂਲ ਦੀ ਸਲਾਨਾ ਗਤੀਵਿਧੀਆਂ ਨਾਲ ਜਾਣੂ ਕਰਵਾਉਂਦੇ ਹੋਏ ਵੋਟ ਆਫ ਥੈਂਕਸ ਪੜ੍ਹਿਆ ਗਿਆ ਅਤੇ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਸਰਪੰਚ ਸ਼੍ਰੀਮਤੀ ਰਾਜਵਿੰਦਰ ਕੌਰ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕਰਦੇ ਹੋਏ ਇਸੇ ਤਰ੍ਹਾਂ ਦੀ ਮਿਹਨਤ ਕਰਣ ਅਤੇ ਸੰਸਥਾ ਦਾ ਨਾਮ ਚਮਕਾਉਣ ਨੂੰ ਕਿਹਾ।

No comments: