BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਦਿਹਾਤੀ ਖੇਤਰਾਂ ਦੇ ਵਿਧਾਨ ਸਭਾ ਹਲਕਿਆਂ ਲਈ ਚੋਣ ਪ੍ਰਬੰਧਾਂ ਦਾ ਜਾਇਜ਼ਾ

ਜਿਲਾ ਚੋਣ ਅਫਸਰ ਤੇ ਐਸ.ਐਸ.ਪੀ. ਵਲੋਂ ਸਟਰਾਂਗ ਰੂਮਾਂ ਦਾ ਦੌਰਾ
ਫਿਲੌਰ/ਸ਼ਾਹਕੋਟ/ਨਕੋਦਰ (ਜਲੰਧਰ) 7 ਜਨਵਰੀ (ਜਸਵਿੰਦਰ ਆਜ਼ਾਦ)- ਪੰਜਾਬ ਵਿਧਾਨ ਸਭਾ ਚੋਣਾਂ 2017 ਦੌਰਾਨ ਦਿਹਾਤੀ ਖੇਤਰਾਂ ਦੇ 5 ਵਿਧਾਨ ਸਭਾ ਹਲਕਿਆਂ ਫਿਲੌਰ, ਕਰਤਾਰਪੁਰ, ਆਦਮਪੁਰ, ਨਕੋਦਰ ਤੇ ਸ਼ਾਹਕੋਟ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਅੱਜ ਜਿਲਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਤੇ ਐਸ.ਐਸ.ਪੀ ਜਲੰਧਰ ਦਿਹਾਤੀ ਸ੍ਰੀ ਐਸ.ਐਸ.ਮਾਨ  ਵਲੋਂ ਜਾਇਜ਼ਾ ਲਿਆ ਗਿਆ। ਇਸ ਮੌਕੇ ਜਲੰਧਰ ਦੇ ਲਾਇਲਪੁਰ ਖਾਲਸਾ ਕਾਲਜ ਤੋਂ ਇਲਾਵਾ ਫਿਲੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਨਕੋਦਰ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਤੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਾਹਕੋਟ ਦਾ ਦੌਰਾ ਕਰਕੇ ਸ੍ਰੀ ਯਾਦਵ ਵਲੋਂ ਈ.ਵੀ.ਐਮ. ਮਸ਼ੀਨਾਂ ਦੇ ਰੱਖ-ਰਖਾਅ ਦੇ ਪ੍ਰਬੰਧਾਂ ਬਾਰੇ ਸਬੰਧਿਤ ਰਿਟਰਨਿੰਗ ਅਫਸਰਾਂ ਕੋਲੋਂ ਜਾਣਕਾਰੀ ਪ੍ਰਾਪਤ ਕੀਤੀ ਗਈ। ਸ੍ਰੀ ਯਾਦਵ ਨੇ ਕਿਹਾ ਕਿ ਹਰ ਸਟਰਾਂਗ ਰੂਮ ਵਿਚ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ  ਰਾਤ ਵੇਲੇ ਰਿਕਾਰਡਿੰਗ ਕਰਨ ਵਾਲੇ ਸੀ.ਸੀ.ਟੀ. ਵੀ. ਕੈਮਰੇ ਲਾਏ ਗਏ ਹਨ, ਜੋ ਕਿ 24 ਘੰਟੇ ਰਿਕਾਰਡਿੰਗ ਕਰਨਗੇ। ਇਨਾਂ ਸਟਰਾਂਗ ਰੂਮਾਂ ਦਾ ਇਕ ਹੀ ਦਰਵਾਜ਼ਾ ਹੋਵੇਗਾ ਅਤੇ ਸਟਰਾਂਗ ਰੂਮ ਤੇ ਉਸਦੇ ਆਸੇ-ਪਾਸੇ ਦੇ ਖੇਤਰ ਦੀ ਨਿਗਰਾਨੀ ਲਈ ਸੁਰੱਖਿਆ ਦਸਤਿਆਂ ਦੀ ਤਾਇਨਾਤੀ ਹੁਣ  ਤੋਂ ਹੀ ਕੀਤੀ ਜਾ ਰਹੀ ਹੈ। ਇਸ ਮੌਕੇ ਐਸ.ਐਸ.ਪੀ. ਸ੍ਰੀ ਮਾਨ ਨੇ ਕਿਹਾ ਕਿ ਸਟਰਾਂਗ ਰੂਮ ਦੀ ਸੁਰੱਖਿਆ ਲਈ ਡੀ.ਐਸ.ਪੀ. ਪੱਧਰ ਜਾਂ ਉਸ ਤੋਂ ਉੱਪਰ ਦੇ ਅਧਿਕਾਰੀ ਦੀ ਡਿਊਟੀ ਲਾਈ ਗਈ ਹੈ। ਇਸ ਤੋਂ ਇਲਾਵਾ ਹਰ ਸਟਰਾਂਗ ਰੂਮ ਲਈ ਵੱਖਰੀ ਗਾਰਦ ਤਾਇਨਾਤ ਕੀਤੀ ਗਈ ਹੈ। ਇਸ ਮੌਕੇ ਰਿਟਰਨਿੰਗ ਅਫਸਰ ਵਿਧਾਨ ਸਭਾ ਹਲਕਾ ਫਿਲੌਰ ਅਮਰਜੀਤ ਸਿੰਘ, ਨਕੋਦਰ ਹਲਕੇ ਦੇ ਰਿਟਰਨਿੰਗ ਅਫਸਰ ਕੁਲਪ੍ਰੀਤ ਸਿੰਘ, ਸ਼ਾਹਕੋਟ ਦੇ ਨਰਿੰਦਰ ਸਿੰਘ, ਕਰਤਾਰਪੁਰ ਦੇ ਵਰਿੰਦਰਪਾਲ ਸਿੰਘ ਬਾਜਵਾ ਤੇ ਆਦਮਪੁਰ ਦੇ ਜੈ ਇੰਦਰ ਸਿੰਘ ਹਾਜ਼ਰ ਸਨ।

No comments: