BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਜਨਰਲ ਤੇ ਪੁਲਿਸ ਅਬਜ਼ਰਵਰਾਂ ਵਲੋਂ ਚੋਣ ਤਿਆਰੀਆਂ ਦਾ ਜ਼ਾਇਜਾ

  • ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • ਵੋਟਾਂ ਪੈਣ ਤੋਂ 72 ਘੰਟੇ ਪਹਿਲਾਂ ਦੇ ਸਮੇਂ ਦੌਰਾਨ ਵਿਸ਼ੇਸ਼ ਨਿਗਰਾਨੀ ਦੇ ਹੁਕਮ
  • ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਤਾਲਮੇਲ 'ਤੇ ਤਸੱਲੀ ਦਾ ਪ੍ਰਗਟਾਵਾ
ਜਲੰਧਰ 19 ਜਨਵਰੀ (ਜਸਵਿੰਦਰ ਆਜ਼ਾਦ)- ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਜਲੰਧਰ ਦੇ 9 ਵਿਧਾਨ ਸਭਾ ਹਲਕਿਆਂ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਕੀਤੀਆਂ ਤਿਆਰੀਆਂ ਦਾ ਅੱਜ ਭਾਰਤੀ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਗਏ 4 ਜਨਰਲ ਅਬਜਰਵਰਾਂ ਸ੍ਰੀ ਅਲੋਕ ਕੁਮਾਰ ਸਿੰਘ,ਸ੍ਰੀ ਸਹਿਦੇਵ ,ਸ੍ਰੀ ਸ਼ਿਆਮ ਨਾਰਾਇਣ ਤ੍ਰਿਪਾਠੀ ,ਸ੍ਰੀ ਪੰਕਜ ਕੁਮਾਰ ਅਤੇ 2 ਪੁਲਿਸ ਅਬਜਰਵਰਾਂ ਸ੍ਰੀ ਗਿਆਨ ਈਸ਼ਵਰ ਸਿੰਘ ਅਤੇ ਕੇ ਐਮ ਮਲਿਕਾ ਅਰਜੁਨਾ ਪ੍ਰਸੰਨਾ ਵਲੋਂ ਜ਼ਾਇਜਾ ਲਿਆ ਗਿਆ। ਅੱਜ ਇਥੇ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲਾ ਚੋਣ ਅਫ਼ਸਰ ਸ੍ਰੀ ਕਮਲ ਕਿਸ਼ੋਰ ਯਾਦਵ ,ਪੁਲਿਸ ਕਮਿਸ਼ਨਰ ਸ੍ਰੀ ਅਰਪਿਤ ਸ਼ੁਕਲਾ ,ਐਸ ਐਸ ਪੀ ਜਲੰਧਰ ਦਿਹਾਤੀ ਐਸ ਐਸ ਮਾਨ ਤੇ ਹੋਰ ਉੱਚ ਸਿਵਲ ਤੇ ਪੁਿਲਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਜਨਰਲ ਅਬਜਰਵਰਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਕੋਲੋ ਜ਼ਿਲਾਂ ਚੋਣ ਯੋਜਨਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਤੇ ਅਧਿਕਾਰੀਆਂ ਨੂੰ ਵੋਟਾਂ ਪੈਣ ਤੋਂ 72 ਘੰਟੇ ਪਹਿਲਾਂ ਦੇ ਸਮੇਂ ਦੌਰਾਨ ਵਿਸ਼ੇਸ਼ ਨਿਗਰਾਨੀ ਰੱਖਣ ਲਈ ਕਿਹਾ । ਉਨਾਂ ਕਿਹਾ ਕਿ 5 ਰਾਜਾਂ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਬਾਰੇ ਭਾਰਤੀ ਚੋਣ ਕਮਿਸ਼ਨਰ ਵਲੋਂ ਕੁਝ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਨਾਂ ਬਾਰੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣੂੰ ਕਰਵਾਇਆ ਜਾਵੇ। ਇਸ ਤੋਂ ਇਲਾਵਾ ਉਮੀਦਵਾਰਾਂ ਵਲੋਂ ਕਿਸੇ ਵੀ ਤਰਾਂ ਦੀ ਮੰਗੀ ਗਈ ਮਨਜੂਰੀ ਨੂੰ ਨਿਰਧਾਰਿਤ ਸਮੇਂ ਦੌਰਾਨ ਦੇਣਾ ਯਕੀਨੀ ਬਣਾੳਣ ਲਈ ਵੀ ਕਿਹਾ ਗਿਆ। ਪੁਲਿਸ ਅਬਜਰਵਰਾਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿਥੇ ਸਿਵਲ ਤੇ ਪੁਿਲਸ ਪ੍ਰਸ਼ਾਸਨ ਦੇ ਆਪਸੀ ਤਾਲਮੇਲ ਤੇ ਤਸੱਲੀ ਪ੍ਰਗਟਾਈ।
ਜ਼ਿਲਾ ਚੋਣ ਅਫ਼ਸਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਮੀਟਿੰਗ ਦੌਰਾਨ ਦੱਸਿਆ ਕਿ ਚੋਣਾਂ ਸਬੰਧੀ ਜ਼ਿਲਾ ਪ੍ਰਸ਼ਾਸਨ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਜਿਸ ਤਹਿਤ ਜਿਥੇ ਚੋਣ ਅਮਲੇ ਦੀ ਪਹਿਲੀ ਰਿਹਸਲ ਵੀ ਸਫ਼ਲਤਾ ਪੂਰਵਕ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਜਲੰਧਰ ਕੈਂਟ ਹਲਕੇ ਵਿਚ ਪਹਿਲੀ ਵਾਰ ਵੀ. ਵੀ .ਪੈਟ ਮਸ਼ੀਨਾਂ ਦੀ ਵਰਤੋ ਕੀਤੀ ਜਾ ਰਹੀ ਹੈ ਜਿਸ ਲਈ ਚੋਣ ਅਮਲੇ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ।  ਇਸ ਤੋਂ ਇਲਾਵਾ ਸਾਰੇ 9 ਵਿਧਾਨ ਸਭਾ ਹਲਕਿਆਂ ਵਿਚ ਤਿੰਨ ਤਿੰਨ ਸਟੈਟਕ ਸਰਵਿਲੈਂਸ ਅਤੇ ਫ਼ਲਾਇੰਗ ਸਕੂਐਡ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ 16 ਹਜ਼ਾਰ ਤੋਂ ਵੱਧ ਪੋਸਟਰ ,ਬੈਨਰ, ਹੋਰਡਿੰਗ ਆਦਿ ਹਟਾਏ ਗਏ ਹਨ। ਉਨਾਂ ਇਹ ਵੀ ਦੱਸਿਆ ਕਿ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਪਿੱਛੋਂ ਵੋਟਰ ਸੂਚੀਆਂ ਸਿਆਸੀ ਪਾਰਟੀਆਂ ਨੂੰ ਦੇ ਦਿੱਤੀਆਂ ਗਈਆਂ ਹਨ। ਇਸ ਮੌਕੇ ਪੁਲਿਸ ਕਮਿਸ਼ਨਰ ਸ੍ਰੀ ਅਰਪਿਤ ਸ਼ੁਕਲਾ ਅਤੇ ਜਲੰਧਰ ਦਿਹਾਤੀ ਦੇ ਐਸ ਐਸ ਪੀ ਸ੍ਰੀ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਜ਼ਿਲੇ ਵਿਚ 85 ਫ਼ੀਸਦੀ ਤੋਂ ਜਿਆਦਾ ਲਾਇਸੈਂਸੀ ਹਥਿਆਰ ਜਮਾਂ ਕਰਵਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਸੰਵੇਦਨਸ਼ੀਲ ਥਾਵਾਂ ਦੀ ਪਹਿਚਾਣ ਕਰਕੇ ਵਿਸ਼ੇਸ਼ ਸੁਰੱਖਿਆ ਦਸਤੇ ਤਾਇਨਾਤ ਕੀਤੇ ਗਏ ਹਨ। ਮੀਟਿੰਗ ਦੌੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗਿਰਿਸ਼ ਦਿਆਲਨ,ਵਧੀਕ ਡਿਪਟੀ ਕਮਿਸ਼ਨਰ (ਜ)ਸ੍ਰੀ ਗੁਰਮੀਤ ਸਿੰਘ , ਸਾਰੇ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰ ,ਪੁਲਿਸ ਦੇ ਐਸ . ਪੀ ਅਤੇ ਡੀ. ਐਸ. ਪੀ. ਪੱਧਰ ਦੇ ਅਧਿਕਾਰੀਆਂ ਤੋਂ ਇਲਾਵਾ ਕੇਂਦਰੀ ਸੁਰੱਖਿਆ ਬਲਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

No comments: