BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਦੇ ਜਿੰਮੇਵਾਰਾਂ ਨੂੰ ਪੰਜਾਬ ਦੇ ਲੋਕ ਕਦੇ ਮੁਆਫ ਨਹੀਂ ਕਰਨਗੇਂ : ਟਿਵਾਣਾ

ਪਿੰਡ ਕਸਿਆਣਾ ਵਿਖੇ ਆਪ ਦੇ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਕਰਨਵੀਰ ਸਿੰਘ ਟਿਵਾਣਾ ਜਨਸਭਾ ਸੰਬੋਧਨ ਕਰਦੇ ਹੋਏ।
ਪਟਿਆਲਾ, 24 ਜਨਵਰੀ (ਜਸਵਿੰਦਰ ਆਜ਼ਾਦ)- ਆਮ ਆਦਮੀ ਪਾਰਟੀ ਦੇ ਪਟਿਆਲਾ ਦਿਹਾਤੀ ਤੋਂ ੳਮੁੀਦਵਾਰ ਕਰਨਵੀਰ ਸਿੰਘ ਟਿਵਾਣਾ ਨੇ ਪਿੰਡ ਕਸਿਆਣਾ ਵਿਖੇ ਇਕ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਜਿੰਮੇਵਾਰਾਂ ਨੂੰ ਪੰਜਾਬ ਦੇ ਲੋਕ ਕਦੇ ਮੁਆਫ ਨਹੀਂ ਕਰਨਗੇਂ। ਉਨਾਂ ਕਿਹਾ ਕਿ ਅੱਜ ਸਮੁੱਚੇ ਪੰਜਾਬੀਆਂ ਦੇ ਮਨ ਵਿੱਚ ਇਸ ਗੱਲ ਨੂੰ ਲੈ ਕੇ ਭਾਰੀ ਰੋਸ਼ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਸ਼ਰੇਆਮ ਬੇਅਦਬੀਆਂ ਕੀਤੀਆਂ ਗਈ ਪਰੰਤੂ ਡੇਢ ਸਾਲ ਬੀਤ ਜਾਣ ਤੋਂ ਬਾਅਦ ਵੀ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ। ਉਨਾਂ ਕਿਹਾ ਕਿ ਜਿਥੋਂ ਤੱਕ ਕਾਂਗਰਸ ਦਾ ਸਵਾਲ ਹੈ ਕਾਂਗਰਸ ਪਾਰਟੀ ਨੇ ਵੀ ਸੱਤਾਧਾਰੀਆਂ ਦਾ ਸਾਥ ਦਿੰਦੇ ਹੋਏੇ ਵਿਰੋਧੀ ਧਿਰ ਦੀ ਕੋਈ ਭੂਮਿਕਾ ਨਹੀਂ ਨਿਭਾਈ, ਕਿਉਂਕਿ ਦੋਵੇਂ ਆਪਸ ਮਿਲੇ ਹੋਏ ਹਨ, ਸ਼੍ਰੀ ਟਿਵਾਣਾ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਇਨਾਂ ਦੀ ਮਿਲੀ ਭੁਗਤ ਨੂੰ ਸਮਝ ਚੁੱਕੇ ਹਨ ਅਤੇ ਆਉਣ ਵਾਲੀ 4 ਫਰਵਰੀ ਨੂੰ ਦੋਵੇਂ ਪਾਰਟੀਆਂ ਨੂੰ ਇਸ ਦਾ ਕਰਾਰ ਜਵਾਬ ਦੇਣਗੇਂ।

No comments: