BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸ੍ਰੀ ਗੁਰੁ ਗੋਬਿੰਦ ਦਿੰਘ ਜੀ ਦੇ ਪ੍ਰਕਾਸ਼ ਦਿਵਸ ਸੰਬੰਧੀ ਦੁਸਾਂਝ ਕਲਾਂ ਵਿੱਚ ਨਗਰ ਕੀਰਤਨ

ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਗੂੰਜਿਆ ਪਿੰਡ ਦੁਸਾਂਝ ਕਲਾਂ
ਨਗਰ ਕੀਰਤਨ ਦੀਆਂ ਵੱਖ-ਵੱਖ ਝਲਕੀਆਂ
ਦੁਸਾਂਝ ਕਲਾਂ 6 ਜਨਵਰੀ (ਸੁਰਿੰਦਰ ਪਾਲ ਕੁੱਕੂ) ਸ੍ਰੀ ਗੁਰੁ ਗੋਬਿੰਦ ਦਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਬੜੀ ਸ਼ਰਧਾ ਉਤਸ਼ਾਹ ਨਾਲ ਗੁਰਦੁਆਰਾ ਧਰਮਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੁਸਾਂਝ ਕਲਾਂ ਵਲੋਂ ਹਰ ਸਾਲ ਦੀ ਤਰਾਂ੍ਹ ਇਸ ਸਾਲ ਵੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਬੈਂਡ ਵਾਜਿਆਂ ਨਾਲ ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਛੱਤਰ-ਛਾਇਆ ਹੇਠ ਪੰਜ ਪਿਆਰਿਆ ਦੀ ਯੋਗ ਅਗਵਾਈ ਵਿੱਚ ਧਰਮਦੁਆਰਾ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾਂ ਹੋਇਆ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ। ਇਸ ਸਮੇਂ ਸੰਗਤਾਂ ਵਲੋਂ ਥਾਂ-ਥਾਂ ਤੇ ਫ਼ਲਾਂ ਅਤੇ ਚਾਹ ਪਕੌੜਿਆਂ ਦੇ ਲੰਗਰ ਵੀ ਵਰਤਾਏ ਗਏ। ਇਸ ਸਮੇਂ ਭਾਈ ਮਿਲਖਾ ਸਿੰਘ ਮੌਜੀ ਅਤੇ ਸਾਥੀਆਂ ਨੇ ਬੀਰ ਰਸੀਆਂ ਬਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਬੰਧਕ ਕਮੇਟੀ ਵੱਲੋਂ ਦਾਨੀ ਸੱਜਣਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

No comments: