BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਲੋਕ 11 ਫਰਵਰੀ ਨੂੰ ਲੱਗਣ ਵਾਲੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲੈਣ ਫ਼ਾਇਦਾ-ਐਡਵੋਕੇਟ ਭਾਰਤ ਛਾਬੜਾ

ਸੈਮੀਨਾਰ ਦੇ ਦੌਰਾਨ ਸੰਬੋਧਨ ਕਰਦੇ ਹੋਏ ਐਡਵੋਕੇਟ ਭਾਰਤ ਛਾਬੜਾ
ਜਲਾਲਾਬਾਦ, 10 ਫਰਵਰੀ (ਬਬਲੂ ਨਾਗਪਾਲ)-ਸਕੂਲੀ ਵਿਦਿਆਰਥੀਆਂ ਨੂੰ ਕਾਨੂੰਨੀ ਸਾਖਰਤਾ ਪ੍ਰਦਾਨ ਕਰਨ ਦੇ ਲਈ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਦੇ ਚੇਅਰਮੈਨ ਅਤੇ ਜ਼ਿਲਾ ਜੱਜ ਸ਼੍ਰੀ ਲਛਮਣ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਅਥਾਰਿਟੀ ਦੇ ਸੈਕਟਰੀ ਤੇ ਸੀ.ਜੀ.ਐਮ ਸ਼੍ਰੀ ਕੇ.ਕੇ ਬਾਂਸਲ ਦੀ ਯੋਗ ਅਗਵਾਈ ਹੇਠ ਨਜ਼ਦੀਕੀ ਪਿੰਡ ਘੁਬਾਇਆ ਵਿਖੇ ਸਥਿਤ ਇੱਕ ਸਕੂਲ ਵਿੱਚ ਕਾਨੂੰਨੀ ਸਾਖਰਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਮੋਕੇ ਤੇ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਪੈਨਲ ਵਕੀਲ ਭਾਰਤ ਛਾਬੜਾ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਪੀੜਤ ਮੁਆਵਜ਼ਾ, ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਰੈਗਿੰਗ ਵਿਰੋਧੀ ਕਾਨੂੰਨ ਅਤੇ ਤੇਜ਼ਾਬੀ ਹਮਲਿਆਂ ਨਾਲ ਪੀੜਤਾਂ ਨੂੰ ਸਰਕਾਰ ਵੱਲੋਂ ਮਿਲਣ ਵਾਲੇ ਮੁਆਵਜ਼ੇ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਐਡਵੋਕੇਟ ਭਾਰਤ ਛਾਬੜਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਆਉਣ ਵਾਲੀ 11 ਫਰਵਰੀ ਦਿਨ ਸ਼ਨੀਵਾਰ ਨੂੰ ਹਰ ਅਦਾਲਤ ਵਿੱਚ ਰਾਸ਼ਟਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿੱਚ ਹਰ ਪ੍ਰਕਾਰ ਦੇ ਵਿਵਾਦਾਂ, ਮੁੱਕਦਮਿਆਂ ਦਾ ਨਿਪਟਾਰਾ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਐਡਵੋਕੇਟ ਭਾਰਤ ਛਾਬੜਾ ਨੇ ਲੋਕਾਂ ਨੂੰ ਇਸ ਰਾਸ਼ਟਰੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਫ਼ਾਇਦਾ ਲੈਣ ਦੀ ਅਪੀਲ ਕੀਤੀ ਹੈ। ਇਸ ਮੋਕੇ ਤੇ ਉਨਾਂ ਦੇ ਨਾਲ ਪੀ.ਵੀ.ਐਲ ਹਰੀਸ਼ ਕੁਮਾਰ ਵੀ ਮੌਜੂਦ ਸਨ।

No comments: