BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਝਗੜੇ ਵਿੱਚ 1 ਵਿਅਕਤੀ ਜ਼ਖਮੀ


ਸਰਕਾਰੀ ਹਸਪਤਾਲ ਵਿਚ ਦਾਖਲ ਜ਼ਖ਼ਮੀ ਵਿਅਕਤੀ
ਜਲਾਲਾਬਾਦ, 16 ਫਰਵਰੀ (ਬਬਲੂ ਨਾਗਪਾਲ)- ਸਥਾਨਕ ਰੇਲਵੇ ਫਾਟਕ ਦੇ ਨਜ਼ਦੀਕ ਸਥਿਤ ਪਿੰਡ ਬੱਲੂਆਣਾ ਵਿਖੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਬੀਤੀ ਰਾਤ ਨੂੰ ਹੋਏ ਝਗੜੇ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ। ਝਗੜੇ ਵਿੱਚ ਜ਼ਖਮੀ ਹੋਏ ਵਿਅਕਤੀ ਨੂੰ ਇਲਾਜ ਲਈ ਸਥਾਨਕ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਹਸਪਤਾਲ ਵਿੱਚ ਇਲਾਜ ਲਈ ਭਰਤੀ ਜ਼ਖਮੀ ਵਿਅਕਤੀ ਰਾਜ ਕੁਮਾਰ ਪੁੱਤਰ ਬਾਬੂ ਰਾਮ ਵਾਸੀ ਪਿੰਡ ਬੱਲੂਆਣਾ ਨੇ ਦੱਸਿਆ ਕਿ ਉਸਨੇ ਪਿੰਡ ਦੇ ਇੱਕ ਵਿਅਕਤੀ ਕੋਲੋਂ ਪੈਸੇ ਲੈਣੇ ਹਨ। ਬੀਤੀਂ ਕੱਲ ਸ਼ਾਮ ਨੂੰ ਜਦੋਂ ਮੇਰੇ ਵੱਲੋਂ ਉਕਤ ਵਿਅਕਤੀ ਕੋਲੋਂ ਪੈਸੇ ਮੰਗੇ ਗਏ ਤਾਂ ਉਸ ਵਿਅਕਤੀ ਨੇ ਮੇਰੇ ਪੈਸੇ ਵਾਪਿਸ ਦੇਣ ਦੀ ਥਾਂ 'ਤੇ ਮੇਰੇ ਨਾਲ ਝਗੜਾ ਕਰਨਾ ਸ਼ੁਰੂ ਕਰਦੇ ਹੋਏ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ ਗਿਆ।

No comments: