BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਦੰਦਾਂ ਦੇ ਮੁਫ਼ਤ ਜਾਂਚ ਕੈਂਪ 'ਚ 200 ਮਰੀਜ਼ਾਂ ਦੀ ਜਾਂਚ

ਜਲਾਲਾਬਾਦ, 17 ਫਰਵਰੀ (ਬਬਲੂ ਨਾਗਪਾਲ)- ਪਿੰਡ ਤੰਬੂ ਵਾਲਾ ਵਿਖੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਵੱਲੋਂ ਲਗਵਾਏ ਗਏ ਦੰਦਾਂ ਦੇ ਮੁਫ਼ਤ ਜਾਂਚ ਕੈਂਪ ਦੌਰਾਨ 200 ਮਰੀਜ਼ਾਂ ਦੀ ਜਾਂਚ ਕੀਤੀ ਗਈ। ਕੈਂਪ ਵਿਚ ਡਾ. ਹਰਪ੍ਰੀਤ ਕੌਰ ਬੀ.ਡੀ.ਐੱਸ (ਐਮ.ਆਈ.ਡੀ.ਏ) ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਰਿਬਨ ਕੱਟਦੇ ਹੋਏ ਕੈਂਪ ਦਾ ਉਦਘਾਟਨ ਕੀਤਾ ਤੇ ਹਾਜ਼ਰ ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਪ੍ਰਧਾਨ ਗੁਰਤੇਜ ਸਿੰਘ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਦੰਦਾਂ ਦੀ ਸਫ਼ਾਈ ਪ੍ਰਤੀ ਜਾਗਰੂਕ ਕਰਨਾ ਤੇ ਦੰਦਾਂ ਦੇ ਰੋਗਾਂ ਤੋਂ ਬਚਾਉਣਾ ਹੈ, ਇਸ ਕੈਂਪ ਵਿਚ ਕਰੀਬ 200 ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਜ਼ਰੂਰਤਮੰਦਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਪ੍ਰਧਾਨ ਗੁਰਤੇਜ ਸਿੰਘ ਤੋਂ ਇਲਾਵਾ ਡਾ. ਕਿਸ਼ਨ ਸਿੰਘ ਧਾਲੀਵਾਲ, ਲਖਵੀਰ ਸਿੰਘ, ਕੱਕੂ ਸਿੰਘ, ਜਗਦੀਪ ਬਰਾੜ, ਗੁਰਪਾਲ ਸਿੰਘ ਢਿੱਲੋਂ, ਅਮਰੀਕ ਬਰਾੜ, ਪਰਮਜੀਤ ਸਿੰਘ, ਵਿਜੇ ਬਾਗਲਾ, ਲਾਲੀ ਗਿੱਲ ਤੇ ਹੋਰ ਪਤਵੰਤੇ ਸੱਜਣ ਤੇ ਪਿੰਡ ਵਾਸੀ ਹਾਜ਼ਰ ਸਨ।

No comments: