BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸੇਂਟ ਸੋਲਜਰ ਨੇ ਵਿਦਿਆਰਥੀਆਂ ਨੂੰ ਦਿੱਤੀ 220900 ਦੀ ਸਕਾਲਰਸ਼ਿਪ

ਜਲੰਧਰ 15 ਫਰਵਰੀ (ਗੁਰਕੀਰਤ ਸਿੰਘ)- ਸੇਂਟ ਸੋਲਜਰ ਗਰੁੱਪ ਆਫ ਇੰਸਟੀਚਿਊਸ਼ਨ ਵਲੋਂ ਵਿਦਿਆਰਥੀਆਂ ਨੂੰ ਆਰਥਿਕ ਰੂਪ ਵਿੱਚ ਸਹਿਯੋਗ ਕਰਣ ਦੇ ਮੰਤਵ ਨਾਲ ਸੇਂਟ ਸੋਲਜਰ ਕਾਲਜ ਅਤੇ ਕਾਲਜੀਏਟ ਸਕੂਲ, ਬਸਤੀ ਦਾਨਿਸ਼ਮੰਦਾ ਦੇ ਵਿਦਿਆਰਥੀਆਂ ਨੂੰ ਮਾਸਟਰ ਰਾਜਕੰਵਰ ਚੋਪੜਾ 1 ਕਰੋੜ ਸਕਾਲਰਸ਼ਿਪ ਦੇ ਅਧੀਨ ਸਕਾਲਰਸ਼ਿਪ ਦਿੱਤੀ ਗਈ। ਜਿਸ ਵਿੱਚ +1, +2 ਦੇ ਆਰਟਸ, ਕਾਮਰਸ, ਮੈਡਿਕਲ, ਨਾਨ ਮੈਡਿਕਲ ਦੇ ਜਸਪ੍ਰੀਤ, ਇੰਦਰਪ੍ਰੀਤ ਸਿੰਘ, ਕਰਮਵੀਰ ਸਿੰਘ, ਜਸਲੀਨ, ਗੁਰਦੇਵ, ਗੁਰਜੰਟ, ਸ਼ਿਵਮ, ਅਜੈ, ਨਿਖੀਲ, ਕਿਰਨ, ਨੇਹਾ, ਰਵਨੀਤ, ਸੰਜਨਾ, ਪ੍ਰਿਅੰਕਾ, ਅਰਜੁਨ, ਯੋਗਿਤਾ, ਰਵਿੰਦਰ, ਸਮਨਪ੍ਰੀਤ, ਪ੍ਰਿੰਸ, ਰੋਹਿਤ, ਚੰਦ, ਤੁਸ਼ਾਰ ਆਦਿ 102 ਵਿਦਿਆਰਥੀਆਂ ਨੂੰ 220900 ਦੀ ਸਕਾਲਰਸ਼ਿਪ ਦਿੱਤੀ ਗਈ। ਪ੍ਰਿੰਸੀਪਲ ਡਾ.ਕੇ.ਕੇ ਚਾਵਲਾ ਨੇ ਵਿਦਿਆਰਥੀਆਂ ਨੂੰ ਚੈੱਕ ਭੇਂਟ ਕਰਦੇ ਹੋਏ ਉਨਾਂ ਦੇ ਉੱਜਵਲ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆ।ਚੇਅਰਮੈਨ ਅਨਿਲ ਚੋਪੜਾ, ਵਾਇਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਣ ਲਈ ਉਤਸ਼ਾਹਿਤ ਕਰਣ ਦੇ ਮੰਤਵ ਨਾਲ ਸਕਾਲਰਸ਼ਿਪ ਪ੍ਰਦਾਨ ਕੀਤੀ ਗਈ ਹੈ।

No comments: