BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪੁਲਿਸ ਪ੍ਰਸ਼ਾਸ਼ਨ ਵੱਲੋਂ ਦੂਜੇ ਦਿਨ ਵੀ ਨਾਕਾਬੰਦੀ ਕਰਕੇ 4 ਦਰਜਨ ਦੇ ਕਰੀਬ ਦੋ ਪਹੀਆ ਵਾਹਨਾਂ ਦੇ ਕੱਟੇ ਗਏ ਚਲਾਣ

ਵਾਹਨ ਚਾਲਕਾਂ ਦੇ ਚਲਾਨ ਕੱਟਦੇ ਹੋਏ ਐਸਐਚਓ
ਜਲਾਲਾਬਾਦ, 7 ਫਰਵਰੀ (ਬਬਲੂ ਨਾਗਪਾਲ)- ਸਥਾਨਕ ਥਾਣਾ ਸਿਟੀ ਮੁੱਖੀ ਐਸ.ਐਚ.ਓ ਤਜਿੰਦਰਪਾਲ ਸਿੰਘ ਵੱਲੋਂ ਅੱਜ ਲਗਾਤਾਰ ਦੂਜੇ ਦਿਨ ਵੀ ਆਪਣੀ ਟੀਮ ਨਾਲ ਮਿਲ ਕੇ ਸਥਾਨਕ ਸ਼ਹਿਰ ਅੰਦਰ ਵੱਖ ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਦੋ ਪਹੀਆ ਵਾਹਨ ਚਾਲਕਾਂ ਦੇ ਚਾਲਾਣ ਕੱਟੇ। ਐਸ.ਐਚ.ਓ ਤਜਿੰਦਰਪਾਲ ਸਿੰਘ ਨੇ ਦੱਸਿਆ ਕਿ ਅੱਜ ਉਨਾਂ ਵੱਲੋਂ ਜ਼ਿਲਾ ਫਾਜ਼ਿਲਕਾ ਦੇ ਐਸ.ਐਸ.ਪੀ ਡਾ. ਕੇਤਨ ਪਾਟਿਲ ਬਲੀਰਾਮ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਸਥਾਨਕ ਸ਼ਹਿਰ ਅੰਦਰ ਨਵੇਂ ਆਏ ਡੀ.ਐਸ.ਪੀ ਸ਼੍ਰੀ ਅਸ਼ੋਕ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਵੱਖ ਵੱਖ ਟੀਮਾਂ ਬਣਾ ਕੇ ਸਥਾਨਕ ਸ਼ਹਿਰ ਅੰਦਰ ਵੱਖ ਵੱਖ ਥਾਵਾਂ 'ਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਇਸ ਨਾਕਾਬੰਦੀ ਦੇ ਦੌਰਾਨ ਦੋ ਪਹੀਆ ਵਾਹਨਾਂ ਦੇ ਕਾਗਜ਼ਾਤਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਜਿਨਾਂ ਦੋ ਪਹੀਆ ਵਾਹਨ ਚਾਲਕਾਂ ਦੇ ਵਾਹਨਾਂ 'ਤੇ ਨੰਬਰ ਪਲੇਟਾਂ ਨਹੀਂ ਲਗਾਈਆਂ ਹੋਈਆਂ ਹਨ ਜਾਂ ਫਿਰ ਵਾਹਨ ਦੇ ਕਾਗਜ਼ਾਤ ਪੂਰੇ ਨਹੀਂ ਹਨ, ਉਨਾਂ ਦੋ ਪਹੀਆ ਵਾਹਨ ਚਾਲਕਾਂ ਦੇ ਚਲਾਣ ਕੱਟੇ ਜਾ ਰਹੇ ਹਨ। ਇਸ ਮੋਕੇ ਐਸ.ਐਚ.ਓ ਤਜਿੰਦਰਪਾਲ ਸਿੰਘ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਜਿਨਾਂ ਵਾਹਨ ਚਾਲਕਾਂ ਦੇ ਵਾਹਨਾਂ ਦੇ ਕਾਗਜ਼ਾਤ ਪੂਰੇ ਨਹੀਂ ਹਨ, ਉਹ ਆਪਣੇ ਵਾਹਨ ਦੇ ਕਾਗਜ਼ਾਤ ਪੂਰੇ ਕਰ ਲੈਣ ਅਤੇ ਆਪਣੇ ਵਾਹਨਾਂ 'ਤੇ ਨੰਬਰ ਪਲੇਟਾਂ ਜ਼ਰੂਰ ਲਗਵਾ ਲੈਣ ਤਾਂ ਜੋ ਘਰ ਤੋਂ ਬਾਹਰ ਰੋਡ 'ਤੇ ਚੱਲਣ ਸਮੇਂ ਕਿਸੇ ਵੀ ਪ੍ਰਕਾਰ ਦੀ ਪੇ੍ਰਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

No comments: