BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਮੁਫ਼ਤ ਮੈਡੀਕਲ ਕੈਂਪ 'ਚ 56 ਮਰੀਜਾਂ ਦੀ ਜਾਂਚ

ਜਲਾਲਾਬਾਦ, 20 ਫਰਵਰੀ (ਬਬਲੂ ਨਾਗਪਾਲ)-ਸਮਾਜ ਸੇਵੀ ਸੰਸਥਾ ਪਰਸਵਾਰਥ ਸਭਾ ਵੱਲੋਂ ਗਾਂਧੀ ਨਗਰ ਸਥਿਤ ਡਿਸਪੈਂਸਰੀ 'ਚ ਅੱਜ ਲਗਾਏ ਮੈਡੀਕਲ ਕੈਂਪ 'ਚ ਡਾ. ਅਨਿਲ ਛਾਬੜਾ ਤੇ ਡਾ. ਤਿਲਕ ਰਾਜ ਕੁਮਾਰ ਨੇ ਆਪਣੀਆਂ ਸੇਵਾਵਾਂ ਦਿੰਦੇ ਹੋਏ ਕਰੀਬ 56 ਮਰੀਜਾਂ ਦਾ ਚੈੱਕਅਪ ਕੀਤਾ ਅਤੇ ਉਨਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਸੰਸਥਾ ਦੇ ਅਹੁਦੇਦਾਰ ਨੇ ਦੱਸਿਆ ਕਿ ਹਰ ਬੁੱਧਵਾਰ ਅਤੇ ਐਤਵਾਰ ਨੂੰ ਸੰਸਥਾ ਵੱਲੋਂ ਡਿਸਪੈਂਸਰੀ ਵਿਚ ਮੈਡੀਕਲ ਕੈਂਪ ਲਗਾਇਆ ਜਾਂਦਾ ਹੈ, ਜਿਸ ਵਿਚ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਦਿੰਦੇ ਹਨ। ਇਸ ਮੌਕੇ ਸੰਸਥਾ ਦੇ ਮੈਂਬਰ ਗੁਰਚਰਨ ਸਿੰਘ ਕਮੀਰੀਆ, ਵਿਜੇ ਬਾਘਲਾ, ਮੋਹਨ ਲਾਲ ਕੁੱਕੜ, ਸੁਰੇਸ਼ ਚੌਹਾਨ, ਗੁਰਮੀਤ ਕੌਰ ਅਤੇ ਹੋਰ ਸਮੂਹ ਮੈਂਬਰ ਮੌਜੂਦ ਸਨ।

No comments: