BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਮਗਨਰੇਗਾ ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ

ਜਲਾਲਾਬਾਦ, 15 ਫਰਵਰੀ (ਬਬਲੂ ਨਾਗਪਾਲ)- ਮਗਨਰੇਗਾ ਕਰਮਚਾਰੀ ਯੂਨੀਅਨ ਬਲਾਕ ਜਲਾਲਾਬਾਦ ਦੀ ਇਕ ਮੀਟਿੰਗ ਅੱਜ ਸਥਾਨਕ ਬੀ.ਡੀ.ਪੀ.ਓ. ਦਫਤਰ ਵਿਖੇ ਹੋਈ। ਇਸ ਮੀਟਿੰਗ ਵਿਚ ਜਿਲਾ ਪ੍ਰਧਾਨ ਸੰਨੀ ਕੁਮਾਰ, ਬਲਾਕ ਪ੍ਰਧਾਨ ਬਲਦੇਵ ਸਿੰਘ, ਰਮਨਦੀਪ, ਸੁਰਿੰਦਰ ਸਿੰਘ, ਚਰਨ ਸਿੰਘ, ਕੁਲਦੀਪ ਸਿੰਘ, ਓਮ ਪ੍ਰਕਾਸ਼, ਬਗੀਚਾ ਸਿੰਘ, ਪਰਮਜੀਤ ਸਿੰਘ, ਰਿੰਪੀ ਕੁਮਾਰੀ ਆਦਿ ਮੌਜੂਦ ਸਨ। ਮੀਟਿੰਗ ਦੌਰਾਨ ਜਿਲਾ ਪ੍ਰਧਾਨ ਸੰਨੀ ਕੁਮਾਰ ਨੇ ਮਗਨਰੇਗਾ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਲੋ ਪਾਸ ਕੀਤੇ ਗਏ ਐਕਟ-2016 ਤਹਿਤ ਸਮੂਹ ਵਿਭਾਗਾਂ ਵਿੱਚ ਠੇਕੇ 'ਤੇ ਲੱਗੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਲਈ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਚੰਡੀਗੜ 17 ਸੈਕਟਰ ਵਿਖੇ 13 ਫਰਵਰੀ ਤੋਂ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਗਈ ਲੜੀਵਾਰ ਭੁੱਖ ਹੜਤਾਲ ਅੱਜ ਦੂਜੇ ਦਿਨ ਵਿਚ ਸ਼ਾਮਿਲ ਹੋ ਗਈ। ਉਨਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵਾਲਾ ਐਕਟ-2016 ਨੂੰ ਲਾਗੂ ਕਰਨ ਦਾ ਫੈਸਲਾ ਮਾਣਯੋਗ ਮੁੱਖ ਸਕੱਤਰ ਪੰਜਾਬ ਸ੍ਰੀ ਸਰਵੇਸ਼ ਕਾਸਲ ਵਲੋ ਲਿਆ ਜਾਣਾ ਹੈ ਪ੍ਰੰਤੂ ਉਹ ਵੀ ਮੁਲਾਜ਼ਮਾਂ ਨਾਲ ਮੀਟਿੰਗ ਕਰਨ ਤੋਂ ਟਾਲ-ਮਟੋਲ ਕਰ ਰਹੇ ਹਨ। ਜਿਸਦੇ ਚੱਲਦੇ ਸਮੂਹ ਠੇਕਾ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਚੰਡੀਗੜ 17 ਸੈਕਟਰ ਵਿਖੇ ਜਿੱਥੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ ਉਥੇ ਇਸਦੇ ਨਾਲ ਹੀ 16 ਫਰਵਰੀ ਨੂੰ ਮੋਹਾਲੀ 6 ਫੇਸ ਵਿਖੇ ਸੂਬਾ ਪੱਧਰੀ ਰੈਲੀ ਕਰਨ ਉਪਰੰਤ ਜਥੇਬੰਦੀ ਦੇ ਪ੍ਰਮੁੱਖ ਆਗੂ ਸੱਜਣ ਸਿੰਘ ਵੱਲੋਂ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਇਸ ਸੂਬਾ ਪੱਧਰੀ ਰੈਲੀ ਵਿਚ ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬੇ ਭਰ ਤੋਂ ਮਗਨਰੇਗਾ ਕਰਮਚਾਰੀ ਵਧ-ਚੜ ਕੇ ਹਿੱਸਾ ਲੈਣਗੇ।

No comments: