BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਭਾਈ ਮਹਾਂ ਸਿੰਘ ਖ਼ਾਲਸਾ ਪਬਲਿਕ ਸਕੂਲ 'ਚ ਅੰਤਰ ਸਕੂਲ ਯੁਵਕ ਮੇਲਾ

ਮੁਕਾਬਲਿਆਂ ਵਿਚ ਭਾਗ ਲੈਂਦੇ ਵਿਦਿਆਰਥੀ ਅਤੇ ਮੋਜੂਦ ਲੋਕ
ਜਲਾਲਾਬਾਦ, 14 ਫਰਵਰੀ (ਬਬਲੂ ਨਾਗਪਾਲ)- ਸਥਾਨਕ ਭਾਈ ਮਹਾ ਸਿੰਘ ਖ਼ਾਲਸਾ ਪਬਲਿਕ ਸਕੂਲ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ (ਫਿਰੋਜਪੁਰ ਮੋਗਾ ਜੋਨ) ਦੇ ਸਹਿਯੋਗ ਨਾਲ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ ਗਿਆ। ਜਿਸ ਵਿੱਚ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਹਿੱਸਾ ਲਿਆ ਗਿਆ। ਸਮਾਗਮ ਵਿੱਚ ਵੱਖ-ਵੱਖ ਕਲਾਸਾਂ ਦੇ ਮੁਕਾਬਲੇ ਕਰਵਾਏ ਗਏ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਬਲਵਿੰਦਰ ਸਿੰਘ ਚੇਅਰਮੈਨ ਬਿਜਲੀ ਬੋਰਡ ਜਿਲਾ ਫਾਜਿਲਕਾ ਮੁੱਖ ਤੌਰ 'ਤੇ ਪਹੁੰਚੇ। ਮੰਚ ਸੰਚਾਲਨ ਦਵਿੰਦਰ ਸੰਧੂ ਅਤੇ ਸਟੱਡੀ ਸਰਕਲ ਦੇ ਮੈਂਬਰਾਂ ਨੇ ਕੀਤਾ। ਸਮਾਗਮ ਦੇ ਪ੍ਰਾਰੰਭ ਸਕੂਲ ਦੇ ਕਾਰਜਕਾਰੀ ਇੰਚਾਰਜ ਗੁਰਮੀਤ ਸਿੰਘ ਵਲੋਂ ਆਏ ਮਹਿਮਾਨਾਂ ਦਾ ਵੈੱਲਕਮ ਕਰਕੇ ਕੀਤੀ ਗਈ। ਭਾਈ ਮਹਾ ਸਿੰਘ ਖ਼ਾਲਸਾ ਸਕੂਲ ਦੇ ਬੱਚਿਆਂ ਨੇ ਗੁਰਬਾਣੀ ਕੀਰਤਨ ਨਾਲ ਵਿਧੀਵਤ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਗੀਤ, ਕਵਿਤਾਵਾਂ, ਕਵੀਸ਼ਰੀ, ਭਾਸ਼ਣ, ਸਕਿੱਟਾਂ, ਮੂਲ-ਮੰਤਰ ਅਤੇ ਹੋਰ ਕਈ ਤਰਾਂ ਦੀ ਪੇਸ਼ਕਾਰੀ ਕੀਤੀ ਗਈ। ਇਸ ਤੋਂ ਇਲਾਵਾ ਦਸਤਾਰ ਮੁਕਾਬਲੇ, ਪੇਂਟਿੰਗ ਮੁਕਾਬਲੇ, ਕੁਇਜ਼ ਮੁਕਾਬਲੇ, ਕਾਵਿ ਉਚਾਰਣ ਮੁਕਾਬਲੇ ਵੀ ਕਰਵਾਏ ਗਏ। ਸਮਾਗਮ ਦੀ ਸਮਾਪਤੀ 'ਤੇ ਜੇਤੂ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

No comments: