BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਜਲਾਲਾਬਾਦ, 16 ਫਰਵਰੀ (ਬਬਲੂ ਨਾਗਪਾਲ)- ਥਾਣਾ ਸਿਟੀ ਪੁਲਿਸ ਜਲਾਲਾਬਾਦ ਨੇ ਚੋਰੀ ਦੇ ਮੋਟਰਸਾਈਕਲ ਸਣੇ ਚੋਰ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਸਿਟੀ ਐਸ. ਐਚ. ਓ. ਤਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਡੀ. ਐਸ. ਪੀ. ਜਲਾਲਾਬਾਦ ਦੇ ਹੁਕਮਾਂ ਅਨੁਸਾਰ ਹੈੱਡ ਕਾਸਟੇਬਲ ਮਲਕੀਤ ਸਿੰਘ ਨੇ ਪੁਲਸ ਪਾਰਟੀ ਨਾਲ ਮੰਨੇ ਵਾਲਾ ਰੋਡ 'ਤੇ ਫਾਟਕਾ ਦੇ ਕੋਲ ਉੜਾਗ ਪੈਲੇਸ ਦੇ ਨੇੜੇ ਨਾਕਾ ਲਗਾਇਆ ਹੋਇਆ ਸੀ। ਮੰਨੇ ਵਾਲਾ ਪਾਸੇ ਤੋਂ ਇਕ ਵਿਅਕਤੀ ਮੋਟਰਸਾਈਕਲ 'ਤੇ ਆਇਆ। ਉਕਤ ਵਿਅਕਤੀ ਨੂੰ ਪਕੜ ਕੇ ਉਸ ਤੋਂ ਪੁੱਛਤਾਛ ਕੀਤੀ ਤਾਂ ਉਸ ਨੇ ਮੋਟਰਸਾਈਕਲ ਚੋਰੀ ਦਾ ਹੋਣਾ ਮੰਨਿਆ ਅਤੇ ਇਹ ਵੀ ਦੱਸਿਆ ਕਿ ਇਹ ਮੋਟਰਸਾਈਕਲ ਕੁਝ ਦਿਨ ਪਹਿਲਾ ਉਸ ਨੇ ਗੁਰਦੁਆਰਾ ਸਿੰਘ ਸਭਾ ਦੇ ਬਾਹਰੋਂ ਚੋਰੀ ਕੀਤਾ ਸੀ। ਦੋਸ਼ੀ ਦੀ ਪਹਿਚਾਣ ਵਿਕਰਮ ਸਿੰਘ ਉਰਫ ਵਿੱਕੀ ਪੁੱਤਰ ਰੇਸ਼ਮ ਸਿੰਘ ਵਾਸੀ ਗੁਮਾਨੀ ਵਾਲਾ ਖੂਹ ਚੱਕ ਵੈਰੋਂ ਕੇ ਵਜੋਂ ਹੋਈ ਹੈ। ਦੋਸ਼ੀ ਖ਼ਿਲਾਫ਼ ਮੁਕਦਮਾ ਦਰਜ ਕਰਕੇ ਕਾਰਵਾਈ ਜਾਰੀ ਹੈ।

No comments: