BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਮੁਫ਼ਤ ਅੱਖਾਂ ਦੀ ਜਾਂਚ ਦਾ ਚੈਕਅੱਪ ਕੈਂਪ ਲਗਾਇਆ ਗਿਆ

  • 200 ਦੇ ਕਰੀਬ ਅੱਖਾਂ ਦੀਆਂ ਬਿਮਾਰੀਆਂ ਨਾਲ ਪੀੜਤ ਮਰੀਜਾਂ ਨੇ ਲਿਆ ਕੈਂਪ ਦਾ ਲਾਭ
ਕੈਂਪ ਦੌਰਾਨ ਮਰੀਜਾਂ ਦੀਆਂ ਅੱਖਾਂ ਦਾ ਚੈਕਅੱਪ ਕਰਦੇ ਹੋਏ ਡਾਕਟਰ
ਅਤੇ ਹਾਜਰ ਨਹਿਰੂ ਯੂਵਾ ਕੇਂਦਰ ਤੇ ਸ਼ਹੀਦ ਊਧਮ ਸਿੰਘ ਯੂਥ ਕਲੱਬ ਦੇ ਵਲੰਟੀਅਰ
ਜਲਾਲਾਬਾਦ, 17 ਫਰਵਰੀ (ਬੱਬਲੂ ਨਾਗਪਾਲ)- ਉਪਮੰਡਲ ਅਧੀਨ ਪੈਂਦੇ ਪਿੰਡ ਬਾਹਮਣੀ ਵਾਲਾ ਵਿਖੇ ਨਹਿਰੂ ਯੂਵਾ ਕੇਂਦਰ (ਰਜਿ.) ਫਿਰੋਜ਼ਪੁਰ ਵੱਲੋਂ ਪਿੰਡ ਬਾਹਮਣੀ ਵਾਲਾ ਦੀ ਸ਼ਹੀਦ ਊਧਮ ਸਿੰਘ ਯੂਥ ਕਲੱਬ ਦੇ ਸਹਿਯੋਗ ਨਾਲ ਮੁਫ਼ਤ ਅੱਖਾਂ ਦੀ ਜਾਂਚ ਦਾ ਚੈਕਅੱਪ ਕੈਂਪ ਲਗਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਨਹਿਰੂ ਯੂਵਾ ਕੇਂਦਰ ਦੇ ਵਲੰਟੀਅਰ ਹਰਜੀਤ ਸਿੰਘ ਅਤੇ ਰਾਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਜੋ ਇਹ ਅੱਖਾਂ ਦੀ ਜਾਂਚ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ ਹੈ। ਇਸ ਕੈਂਪ ਦਾ 200 ਦੇ ਕਰੀਬ ਮਰੀਜਾਂ ਨੇ ਲਾਭ ਲਿਆ ਹੈ। ਉਨਾਂ ਦੱਸਿਆ ਕਿ ਕੈਂਪ ਦੇ ਦੌਰਾਨ ਸ਼੍ਰੀ ਗੁਰੂ ਨਾਨਕ ਦੇਵ ਜੀ ਚੈਰੀਟੇਬਲ ਅੱਖਾਂ ਦੇ ਹਸਪਤਾਲ ਜਲਾਲਾਬਾਦ ਦੀ ਟੀਮ ਵੱਲੋਂ ਕੈਂਪ ਵਿੱਚ ਆਪਣੀ ਅੱਖਾਂ ਦਾ ਚੈਕਅੱਪ ਕਰਵਾਉਣ ਦੇ ਲਈ ਆਏ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਕੈਂਪ ਦਾ ਲਾਭ ਲੈ ਕੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਣ ਵਾਲੇ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ ਅਤੇ ਲੋੜਵੰਦ ਮਰੀਜਾਂ ਨੂੰ ਮੁਫ਼ਤ ਨਜ਼ਰ ਵਾਲੀਆਂ ਐਨਕਾਂ ਵੀ ਬਣਾ ਕੇ ਦਿੱਤੀਆਂ ਗਈਆਂ। ਇਸ ਮੋਕੇ 'ਤੇ ਸ਼ਹੀਦ ਊਧਮ ਸਿੰਘ ਯੂਥ ਕਲੱਬ ਦੇ ਪ੍ਰਧਾਨ ਹਰੀਸ਼ ਕੁਮਾਰ ਨੇ ਕਿਹਾ ਕਿ ਅੱਜ ਜੋ ਇਹ ਮੁਫ਼ਤ ਅੱਖਾਂ ਦੀ ਜਾਂਚ ਦਾ ਚੈਕਅੱਪ ਕੈਂਪ ਲਗਾਇਆ ਗਿਆ ਹੈ। ਇਹ ਕੈਂਪ ਪਿੰਡ ਦੇ ਉਨਾਂ ਲੋਕਾਂ ਲਈ ਬਹੁਤ ਫਾਇਦੇਮੰਦ ਹੈ, ਜੋ ਲੋਕ ਵੱਡੇ ਵੱਡੇ ਸ਼ਹਿਰਾਂ ਵਿੱਚ ਬਣੇ ਵੱਡੇ ਵੱਡੇ ਅੱਖਾਂ ਦੀਆਂ ਬਿਮਾਰੀਆਂ ਦੇ ਹਸਪਤਾਲਾਂ ਵਿੱਚ ਜਾ ਕੇ ਮਹਿੰਗੇ ਭਾਅ ਵਾਲੇ ਇਲਾਜ ਨਹੀਂ ਕਰਵਾ ਸਕਦੇ। ਉਨਾਂ ਕਿਹਾ ਕਿ ਪਿੰਡ ਵਿੱਚ ਲਗਾਏ ਗਏ ਅੱਖਾਂ ਦੇ ਕੈਂਪ ਪ੍ਰਤੀ ਪਿੰਡ ਵਾਸੀਆਂ ਵਿੱਚ ਬਹੁਤ ਉਤਸ਼ਾਹ ਹੈ ਅਤੇ ਪਿੰਡ ਦੇ ਲੋਕਾਂ ਨੇ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਇਸ ਕੈਂਪ ਦਾ ਲਾਭ ਲੈਣ ਲਈ ਪੁੱਜ ਗਏ। ਅੱਖਾਂ ਦੀ ਜਾਂਚ ਦੇ ਚੈਕਅੱਪ ਕੈਂਪ ਦੇ ਅੰਤ ਵਿੱਚ ਨਹਿਰੂ ਯੂਵਾ ਕੇਂਦਰ (ਰਜਿ.) ਫਿਰੋਜ਼ਪੁਰ ਅਤੇ ਪਿੰਡ ਬਾਹਮਣੀ ਵਾਲਾ ਦੀ ਸ਼ਹੀਦ ਊਧਮ ਸਿੰਘ ਯੂਥ ਕਲੱਬ ਦੀ ਟੀਮ ਵੱਲੋਂ ਮਰੀਜਾਂ ਦੀ ਅੱਖਾਂ ਦਾ ਚੈਕਅੱਪ ਕਰਨ ਲਈ ਦਿੱਤੇ ਗਏ ਸਮੇਂ ਲਈ ਧੰਨਵਾਦ ਕੀਤਾ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਪਿੰਡ ਦਾ ਸਰਪੰਚ ਨਾਨਕ ਸਿੰਘ, ਅੰਕੁਸ਼ ਕੁਮਾਰ, ਵਿਪਨ ਕੁਮਾਰ, ਬਲਵਿੰਦਰ ਸਿੰਘ ਆਦਿ ਮੌਜੂਦ ਸਨ।

No comments: