BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪੁਲਿਸ ਵੱਲੋਂ ਵੱਖ ਵੱਖ ਥਾਵਾਂ 'ਤੇ ਨਾਕੇਬੰਦੀ ਕਰਕੇ ਦੋ ਦਰਜਨ ਤੋਂ ਵੀ ਵੱਧ ਦੋ ਪਹੀਆ ਵਾਹਨਾਂ ਦੇ ਕੱਟੇ ਗਏ ਚਲਾਣ

ਮਾਪੇ ਆਪਣੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਾਹਨ ਚਲਾਉਣ ਲਈ ਨਾ ਦੇਣ -ਐਸ.ਐਚ.ਓ
 
ਜਲਾਲਾਬਾਦ ਦੇ ਦੇਵੀ ਦੁਆਰਾ ਚੌਂਕ ਦੇ ਨਜ਼ਦੀਕ ਨਾਕੇਬੰਦੀ ਦੌਰਾਨ
ਵਾਹਨਾਂ ਦੇ ਚਲਾਣ ਕੱਟਦੇ ਹੋਏ ਐਸ.ਐਚ.ਓ ਤਜਿੰਦਰਪਾਲ ਸਿੰਘ

ਜਲਾਲਾਬਾਦ, 11 ਫਰਵਰੀ (ਬਬਲੂ ਨਾਗਪਾਲ) : ਸਥਾਨਕ ਥਾਣਾ ਸਿਟੀ ਦੇ ਮੁੱਖੀ ਐਸ.ਐਚ.ਓ ਤਜਿੰਦਰਪਾਲ ਸਿੰਘ ਵੱਲੋਂ ਆਪਣੀ ਟੀਮ ਨਾਲ ਮਿਲ ਕੇ ਸਥਾਨਕ ਸ਼ਹਿਰ ਦੀਆਂ ਵੱਖ ਵੱਖ ਥਾਵਾਂ 'ਤੇ ਨਾਕੇਬੰਦੀ ਕਰਕੇ ਦੋ ਦਰਜਨ ਤੋਂ ਵੱਧ ਦੋ ਪਹੀਆ ਵਾਹਨਾਂ ਦੇ ਚਲਾਣ ਕੱਟੇ ਗਏ। ਸਥਾਨਕ ਸ਼ਹਿਰ ਦੇ ਦੇਵੀ ਦੁਆਰਾ ਮੰਦਿਰ ਚੌਂਕ ਦੇ ਨਜ਼ਦੀਕ ਨਾਕੇਬੰਦੀ ਦੇ ਦੌਰਾਨ ਗੱਲਬਾਤ ਕਰਦੇ ਹੋਏ ਐਸ.ਐਚ.ਓ ਤਜਿੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਿਲਾ ਫਾਜ਼ਿਲਕਾ ਦੇ ਐਸ.ਐਸ.ਪੀ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਸਥਾਨਕ ਡੀ.ਐਸ.ਪੀ ਸ਼੍ਰੀ ਅਸ਼ੋਕ ਕੁਮਾਰ ਸ਼ਰਮਾ ਦੀ ਯੋਗ ਅਗਵਾਈ ਹੇਠ ਟੈ੍ਰਫਿਕ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਨੱਥ ਪਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਹਰ ਰੋਜ਼ ਸਮੇਂ ਸਮੇਂ 'ਤੇ ਸਥਾਨਕ ਸ਼ਹਿਰ ਅੰਦਰ ਨਾਕੇਬੰਦੀ ਕਰਕੇ ਦੋ ਪਹੀਆ ਵਾਹਨਾਂ ਦੀ ਚੈਕਿੰਗ ਕੀਤੀ ਜਾਂਦੀ ਹੈ। ਇਸ ਦੌਰਾਨ ਜਿਨਾਂ ਵਾਹਨ ਚਾਲਕਾਂ ਨੇ ਆਪਣੇ ਵਾਹਨਾਂ 'ਤੇ ਨੰਬਰ ਪਲੇਟਾਂ ਨਹੀਂ ਲਗਵਾਈ ਹੋਈਆਂ ਜਾਂ ਫਿਰ ਉਨਾਂ ਦੇ ਵਾਹਨ ਦੇ ਕਾਗਜ਼ਾਤ ਪੂਰੇ ਨਹੀਂ ਹਨ, ਉਨਾਂ ਵਾਹਨਾਂ ਦੇ ਚਲਾਣ ਕੱਟੇ ਜਾ ਰਹੇ ਹਨ। ਐਸ.ਐਚ.ਓ ਤਜਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਪ੍ਰਸ਼ਾਸ਼ਨ ਵੱਲੋਂ ਪਿਛਲੇ ਕਈ ਦਿਨਾਂ ਤੋਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ, ਕਿ ਵਾਹਨ ਚਾਲਕ ਆਪਣੇ ਵਾਹਨਾਂ 'ਤੇ ਨੰਬਰ ਪਲੇਟਾਂ ਲਗਵਾਉਣ ਅਤੇ ਆਪਣੇ ਵਾਹਨਾਂ ਦੇ ਕਾਗਜ਼ਾਤ ਪੂਰੇ ਕਰ ਲੈਣ ਤਾਂ ਜੋ ਕਿਸੇ ਪ੍ਰਕਾਰ ਦੀ ਅਣਹੋੋਣੀ ਘਟਨਾ ਤੋਂ ਬਚਾ ਕੀਤਾ ਜਾ ਸਕੇ। ਲੇਕਿਨ ਇਸ ਦੇ ਬਾਵਜੂਦ ਵੀ ਜਿਨਾਂ ਵਾਹਨ ਚਾਲਕਾਂ ਨੇ ਨੰਬਰ ਪਲੇਟਾਂ ਨਹੀਂ ਲਗਵਾਈਆਂ, ਦੇ ਚਲਾਣ ਕੱਟੇ ਜਾ ਰਹੇ ਹਨ। ਇਸ ਮੋਕੇ ਤੇ ਐਸ.ਐਚ.ਓ ਤਜਿੰਦਰਪਾਲ ਸਿੰਘ ਨੇ 18 ਸਾਲ ਤੋਂ ਘੱਟ ਉਮਰ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਵਾਹਨ ਚਲਾਉਣ ਨੂੰ ਨਾ ਦੇਣ। ਜੇਕਰ ਬੱਚਿਆਂ ਨੇ ਸਕੂਲ, ਟਿਊਸ਼ਨ ਜਾਂ ਫਿਰ ਕਿਸੇ ਹੋਰ ਕੰਮ ਲਈ ਜਾਣਾ ਹੈ ਤਾਂ ਉਹ ਆਪਣੇ ਬੱਚਿਆਂ ਦੇ ਨਾਲ ਖੁਦ ਆਪ ਜਾਣ ਤਾਂ ਜੋ ਬੱਚਿਆਂ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕੇ। ਇਸ ਮੋਕੇ ਤੇ ਉਨਾਂ ਦੇ ਨਾਲ ਐਚ.ਸੀ ਮਲਕੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਜਾਬ ਪੁਲਿਸ ਦੇ ਕਰਮਚਾਰੀ ਮੌਜੂਦ ਸਨ।

No comments: