BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਬਾਬਾ ਫਜ਼ਲ ਸ਼ਾਹ ਵਲੀ ਦੀ ਯਾਦ ਸਲਾਨਾ ਜੋੜ ਮੇਲਾ

ਜਲਾਲਾਬਾਦ, 6 ਫਰਵਰੀ (ਬਬਲੂ ਨਾਗਪਾਲ)-  ਜਲਾਲਾਬਾਦ ਦੇ ਅਧੀਨ ਪੈਂਦੇ ਪਿੰਡ ਕਾਠਗੜ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ ਬਾਬਾ ਫਜ਼ਲ ਸ਼ਾਹ ਵਲੀ ਦੀ ਯਾਦ ਵਿੱਚ ਸਲਾਨਾ ਜੋੜਾ ਮੇਲਾ ਪਿੰਡ ਦੀ ਮੇਲਾ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 7 ਫਰਵਰੀ ਨੂੰ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੇਲਾ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਬੱਗੀ ਨੇ ਦੱਸਿਆ ਕਿ ਸਮਾਧ 'ਤੇ ਚਾਂਦਰ ਪਾਉਂਣ ਦੀ ਰਸਮ ਪਿੰਡ ਦੀ ਸਮੂਹ ਪੰਚਾਇਤ ਵੱਲੋਂ ਅਦਾ  ਕੀਤੀ ਜਾਵੇਗੀ ਅਤੇ ਇਸਦੇ ਨਾਲ ਦੁਪਹਿਰ ਤੋਂ ਬਾਅਦ ਲੋਕਾਂ ਦੇ ਮੋਨਰੰਜਨ ਲਈ ਪੰਜਾਬ ਦੀ ਮਸ਼ਹੂਰ ਗਾਇਕ  ਸਰੀਫ ਦਿਲਦਾਰ ਐਂਡ ਪਾਰਟੀ ਆਪਣਾ ਰੰਗਰੰਗ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ । ਉਨਾਂ ਕਿਹਾ ਕਿ ਸ਼ਾਮ ਨੂੰ ਕਬੱਡੀ ਦੇ ਮੈਂਚ ਕਰਵਾਏ ਜਾਣਗੇ ਅਤੇ ਜੇਤੂ ਟੀਮ ਨੂੰ ਨਗਦੀ ਰਾਸ਼ੀ ਦੇ ਸਨਮਾਨਿਤ ਕੀਤਾ ਜਾਵੇਗਾ।

No comments: