BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਭਾਈ ਮਹਾਂ ਸਿੰਘ ਖਾਲਸਾ ਪਬਲਿਕ ਸਕੂਲ ਵਿੱਚ ਟ੍ਰੈਫਿਕ ਪੁਲਸ ਵਲੋਂ ਜਾਗਰੂਕਤਾ ਸੈੈਮੀਨਾਰ

ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੰਦੇ ਹੋਏ ਸੰਬੰਧਤ ਕਰਮਚਾਰੀ ਅਤੇ ਨਾਲ ਸਕੂਲ ਸਟਾਫ
ਜਲਾਲਾਬਾਦ, 18 ਫਰਵਰੀ (ਬਬਲੂ ਨਾਗਪਾਲ)- ਸਥਾਨਕ ਭਾਈ ਮਹਾਂ ਸਿੰਘ ਖਾਲਸਾ ਪਬਲਿਕ ਸਕੂਲ ਵਿੱਚ ਬੱਚਿਆਂ ਨੂੰ ਆਵਾਜਾਈ ਦੇ ਨਿਯਮਾਂ ਸੰਬੰਧੀ ਜਾਗਰੂਕ ਕਰਨ ਲਈ ਸਥਾਨਕ ਟ੍ਰੈਫਿਕ ਪੁਲਸ ਵਿਭਾਗ ਵਲੋਂ ਇੰਚਾਰਜ ਜੰਗੀਰ ਸਿੰਘ ਦੀ ਅਗੁਵਾਈ ਹੇੇਠ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਆਵਾਜਾਈ ਦੇ ਨਿਯਮਾਂ ਦੀ ਵਿਸਥਾਰ ਪੂਰਵਕ ਜਾਨਕਾਰੀ ਦਿੱਤੀ ਗਈ। ਟ੍ਰੈਫਿਕ ਇੰਚਾਰਜ ਨੇ ਦੱਸਿਆ ਕਿ ਅੱਜ ਦੀ ਭੱਜ ਦੌੜ ਵਾਲੀ ਜਿੰਦਗੀ ਵਿੱਚ ਹਰ ਕੋਈ ਘਰ ਤੋਂ ਵਹੀਕਲ ਲੈ ਕੇ ਬਾਹਰ ਨਿਕਲਦਾ ਹੈ ਅਤੇ ਇੱਕ ਦੂਜੇ ਤੋਂ ਅੱਗੇ ਨਿਕਲਣ ਦੀ ਹੋੜ ਵਿੱਚ ਕਈ ਵਾਰ ਅਸੀਂ ਦੁਰਘਟਨਾਵਾਂ ਦਾ ਵੀ ਸ਼ਿਕਾਰ ਹੋ ਜਾਂਦੇ ਹਨ ਪਰ ਜੇਕਰ ਅਸੀਂ ਟ੍ਰੈਫਿਕ ਨਿਯਮਾਂ ਦਾ ਪੂਰੀ ਤਰਾਂ ਪਾਲਨ ਕਰੀਏ ਤਾਂ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ। ਉਨਾਂ ਕਿਹਾ ਕਿ 18 ਸਾਲ ਤੋਂ ਘੱਟ ਬੱਚਿਆਂ ਨੂੰ ਵੀਹਕਲ ਨਹੀਂ ਚਲਾਉਣੇ ਚਾਹੀਦੇ ਅਤੇ ਮਾਪਿਆਂ ਨੂੰ ਵੀ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਛੋਟੇ ਬੱਚਿਆਂ ਨੂੰ ਵਹੀਕਲ ਨਾ ਦੇਣ। ਇਸ ਤੋਂ ਇਲਾਵਾ ਟ੍ਰੈਫਿਕ ਪੁਲਸ ਵਲੋਂ ਸੜਕ ਤੇ ਚੱਲਣ ਅਤੇ ਕ੍ਰਾਸ ਕਰਦੇ ਸਮੇਂ ਨਿਯਮਾਂ ਦੀ ਵੀ ਜਾਨਕਾਰੀ ਦਿੱਤੀ ਗਈ। ਅੰਤ ਵਿੱਚ ਸਕੂਲ ਸਟਾਫ ਵਲੋਂ ਟ੍ਰੈਫਿਕ ਪੁਲਸ ਇੰਚਾਰਜ ਨੂੰ ਸਨਮਾਨਤ ਵੀ ਕੀਤਾ ਗਿਆ।

No comments: