BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਦੋ ਮਿੰਟ ਦਾ ਮੋਨ ਰੱਖ ਕੇ ਸ. ਜੋਗਿੰਦਰ ਸਿੰਘ ਨੂੰ ਦਿੱਤੀ ਗਈ ਨਿੱਘੀ ਸ਼ਰਧਾਂਜ਼ਲੀ

ਸ. ਜੋਗਿੰਦਰ ਸਿੰਘ ਦੀ ਫਾਈਲ ਫੋਟੋ
ਜਲਾਲਾਬਾਦ, 6 ਫਰਵਰੀ (ਬਬਲੂ ਨਾਗਪਾਲ)- ਸੀ.ਬੀ.ਆਈ ਡਾਇਰੈਕਟਰ ਸ. ਜੋਗਿੰਦਰ ਸਿੰਘ ਜੋ ਕਿ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ 3 ਫਰਵਰੀ ਨੂੰ ਪ੍ਰਭੂ ਚਰਨਾਂ ਵਿੱਚ ਜਾ ਬਿਰਾਜੇ ਹਨ। ਅੱਜ ਸਵੇਰ ਸਥਾਨਕ ਸ਼ਹਿਰ ਦੇ ਬਾਹਮਣੀ ਵਾਲਾ ਰੋਡ 'ਤੇ ਸਥਿਤ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਅਤੇ ਸ਼੍ਰੀ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਸ਼ਿਵਾਲਿਕ ਪਬਲਿਕ ਸਕੂਲ ਉਨਾਂ ਦੀ ਆਤਮਿਕ ਸ਼ਾਂਤੀ ਦੇ ਲਈ ਸਵੇਰ ਦੀ ਸਭਾ ਵਿੱਚ ਦੋ ਮਿੰਟ ਦਾ ਮੋਨ ਰੱਖ ਕੇ ਉਨਾਂ ਨੂੰ ਯਾਦ ਕਰਦੇ ਹੋਏ ਉਨਾਂ ਨੂੰ ਨਿੱਘੀ ਸ਼ਰਧਾਂਜ਼ਲੀ ਦਿੱਤੀ ਗਈ। ਇਸ ਮੋਕੇ ਸ਼ਿਵਾਲਿਕ ਗਰੁੱਪ ਦੀ ਮੈਨੇਜਮੈਂਟ ਕਮੇਟੀ ਅਤੇ ਅਧਿਆਪਕ ਵਰਗ ਨੇ ਉਨਾਂ ਨੂੰ ਸ਼ਰਧਾਂਜ਼ਲੀ ਦਿੱਤੀ ਗਈ। ਸ਼ਿਵਾਲਿਕ ਗਰੁੱਪ ਦੇ ਚੇਅਰਮੈਨ ਡਾ. ਤਿਲਕ ਰਾਜ ਕੁਮਾਰ ਨੇ ਕਿਹਾ ਕਿ ਸ. ਜੋਗਿੰਦਰ ਸਿੰਘ ਦਾ ਇਸ ਦੁਨੀਆਂ ਤੋਂ ਚੱਲੇ ਜਾਣ ਨਾਲ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨਾਂ ਕਿਹਾ ਕਿ ਸ. ਜੋਗਿੰਦਰ ਸਿੰਘ ਸ਼ਿਵਾਲਿਕ ਗਰੁੱਪ ਦੇ ਸਭ ਤੋਂ ਸਤਿਕਾਰਯੋਗ ਮੈਂਬਰ ਸਨ ਅਤੇ ਉਨਾਂ ਨੇ ਸ਼ਿਵਾਲਿਕ ਗਰੁੱਪ ਦੇ ਹਰ ਇੱਕ ਕੰਮ ਵਿੱਚ ਆਪਣਾ ਵੱਧ ਚੜ ਕੇ ਯੋਗਦਾਨ ਪਾਉਂਦੇ ਸਨ। ਇਸ ਦੇ ਨਾਲ ਹੀ ਸ਼ਿਵਾਲਿਕ ਪਬਲਿਕ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰਾਧਿਕਾ ਡੂਮੜਾ ਅਤੇ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪਵਨ ਸੂਦ ਵੱਲੋਂ ਵੀ ਸ. ਜੋਗਿੰਦਰ ਸਿੰਘ ਦੀ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ਼੍ਰੀ ਸੂਦ ਨੇ ਕਿਹਾ ਕਿ ਸ. ਜੋਗਿੰਦਰ ਸਿੰਘ ਹਿੰਦੂਸਤਾਨ ਦੇ ਸਭ ਤੋਂ ਕਾਬਿਲ ਸੀ.ਬੀ.ਆਈ ਡਾਇਰੈਕਟਰ ਸਨ ਅਤੇ ਮਹਾਨ ਵਿਅਕਤੀ ਸਨ। ਉਨਾਂ ਦੇ ਜੀਵਨ ਆਉਣ ਵਾਲੀਆਂ ਪੀੜੀਆਂ ਲਈ ਪੇ੍ਰਰਣਾ ਦਾ ਸਰੋਤ ਰਹੇਗਾ।

No comments: