BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਜ਼ਿਲਾ ਟਰਾਂਸਪੋਰਟ ਅਫਸਰ ਨੇ ਕੱਟੇ ਚਲਾਨ

ਜਲਾਲਾਬਾਦ, 11 ਫਰਵਰੀ (ਬਬਲੂ ਨਾਗਪਾਲ) : ਜ਼ਿਲਾ ਟਰਾਂਸਪੋਰਟ ਅਫਸਰ ਗੁਰਚਰਨ ਸਿੰਘ ਸੰਧੂ ਵੱਲੋਂ ਆਪਣੀ ਟੀਮ ਨਾਲ ਮਿਲ ਕੇ ਸਥਾਨਕ ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਸਥਿਤ ਥਾਣਾ ਸਦਰ ਦੇ ਸਾਹਮਣੇ ਨਾਕਾਬੰਦੀ ਦੌਰਾਨ ਭਾਰੀ ਵਾਹਨਾਂ ਦੇ ਚਲਾਨ ਕੱਟੇ ਗਏ ਗੱਲਬਾਤ ਕਰਦੇ ਹੋਏ ਗੁਰਚਰਨ ਸਿੰਘ ਸੰਧੂ ਨੇ ਦੱਸਿਆ ਕਿ ਉਨਾਂ ਵੱਲੋਂ ਐੱਫ. ਐੱਫ. ਮੁੱਖ ਮਾਰਗ 'ਤੇ ਨਾਕਾਬੰਦੀ ਕਰ ਕੇ ਭਾਰੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਇਸ ਦੌਰਾਨ ਜਿਨਾਂ ਵਾਹਨਾਂ ਦੇ ਕਾਗਜ਼ਾਤ ਪੂਰੇ ਨਹੀਂ ਸਨ ਜਾਂ ਫਿਰ ਵਾਹਨ ਓਵਰਲੋਡ ਸਨ, ਉਨਾਂ ਦੇ ਚਲਾਨ ਕੱਟੇ ਗਏ। ਡੀ. ਟੀ. ਓ. ਸੰਧੂ ਨੇ ਕਿਹਾ ਕਿ ਕਾਨੂੰਨ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਇਸ ਮੌਕੇ ਉਨਾਂ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਰੋਡ 'ਤੇ ਚੱਲਣ ਸਮੇਂ ਆਪਣੇ ਵਾਹਨਾਂ ਦੇ ਕਾਗਜ਼ਾਤ ਆਪਣੇ ਨਾਲ ਲੈ ਕੇ ਚੱਲਣ ਅਤੇ ਆਪਣੇ ਵਾਹਨਾਂ 'ਤੇ ਓਵਰਲੋਡ ਸਾਮਾਨ ਦੀ ਢੋਆ-ਢੁਆਈ ਨਾ ਕਰਨ ਤਾਂ ਜੋ ਕਿਸੇ ਤਰਾਂ ਦੀ ਅਣਹੋਣੀ ਘਟਨਾ ਤੋਂ ਬਚਾਅ ਕੀਤਾ ਜਾ ਸਕੇ ਉਨਾਂ ਨੇ ਕਿਹਾ ਕਿ ਜੇਕਰ ਇਸ ਦੇ ਬਾਵਜੂਦ ਵੀ ਕੋਈ ਵਾਹਨ ਚਾਲਕ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

No comments: