BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਕਿਸੇ ਪ੍ਰਕਾਰ ਦੀ ਅਣਹੋਣੀ ਘਟਨਾ ਨੂੰ ਰੋਕਣ ਦੇ ਲਈ ਆਮ ਜਨਤਾ ਦਾ ਸਹਿਯੋਗ ਹੋਣਾ ਅਤਿ ਜ਼ਰੂਰੀ-ਡੀ.ਐਸ.ਪੀ ਸ਼੍ਰੀ ਸ਼ਰਮਾ

ਗਲਤ ਅਨਸਰਾਂ ਸੰਬੰਧੀ ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖ ਕੇ ਪਹਿਲ ਦੇ ਆਧਾਰ 'ਤੇ ਕੀਤੀ ਜਾਵੇਗੀ ਕਾਰਵਾਈ
ਪੈ੍ਰਸ ਕਾਨਫਰੰਸ ਦੇ ਦੌਰਾਨ ਸੰਬੋਧਨ ਕਰਦੇ ਹੋਏ ਡੀ.ਐਸ.ਪੀ ਸ਼੍ਰੀ ਅਸ਼ੋਕ ਕੁਮਾਰ ਸ਼ਰਮਾ ਅਤੇ ਹਾਜਰ ਥਾਣਾ ਸਿਟੀ ਅਤੇ ਥਾਣਾ ਸਦਰ ਐਸ.ਐਚ.ਓ।
ਜਲਾਲਾਬਾਦ, 6 ਫਰਵਰੀ (ਬਬਲੂ ਨਾਗਪਾਲ)-ਸਥਾਨਕ ਸ਼ਹਿਰ ਅੰਦਰ ਕਿਸੇ ਪ੍ਰਕਾਰ ਦੀ ਘਟਨਾ ਨੂੰ ਰੋਕਣ ਲਈ ਆਮ ਜਨਤਾ ਦਾ ਸਹਿਯੋਗ ਹੋਣਾ ਅਤਿ ਜ਼ਰੂਰੀ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਜਲਾਲਾਬਾਦ ਵਿੱਚ ਨਵੇਂ ਆਏ ਡੀ.ਐਸ.ਪੀ ਸ਼੍ਰੀ ਅਸ਼ੋਕ ਕੁਮਾਰ ਸ਼ਰਮਾ ਨੇ ਆਪਣੇ ਦਫ਼ਤਰ ਵਿਖੇ ਬੁੁਲਾਈ ਪੈ੍ਰਸ ਕਾਨਫਰੰਸ ਦੇ ਦੌਰਾਨ ਕੀਤਾ। ਡੀ.ਐਸ.ਪੀ ਸ਼੍ਰੀ ਅਸ਼ੋਕ ਸ਼ਰਮਾ ਜੋ ਕਿ ਪਟਿਆਲਾ ਸ਼ਹਿਰ ਤੋਂ ਆਪਣੀਆਂ ਸੇਵਾਵਾਂ ਨਿਭਾ ਕੇ ਜਲਾਲਾਬਾਦ ਸ਼ਹਿਰ ਆਏ ਹਨ, ਉਨਾਂ ਵੱਲੋਂ ਮੀਡੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਥਾਨਕ ਸ਼ਹਿਰ ਅੰਦਰ ਅਮਨ ਤੇ ਸ਼ਾਂਤੀ ਨੂੰ ਬਣਾਏ ਰੱਖਣ ਦੇ ਲਈ ਪੁਲਸ ਪ੍ਰਸ਼ਾਸ਼ਨ 24 ਘੰਟੇ ਤੱਤਪਰ ਹੈ। ਉਨਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸ਼ਹਿਰ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਣ ਦੀ ਇਜ਼ਾਜ਼ਤ ਬਿਲਕੁਲ ਵੀ ਨਹੀਂ ਦਿੱਤੀ ਜਾਵੇਗੀ। ਜੇਕਰ ਇਸ ਦੇ ਬਾਵਜੂਦ ਵੀ ਕੋਈ ਵਿਅਕਤੀ ਕਾਨੂੰਨ ਦੇ ਨਿਯਮਾਂ ਦੀ ਉਲਘੰਣਾ ਕਰਦਾ ਹੈ ਤਾਂ ਪੁਲਸ ਪ੍ਰਸ਼ਾਸ਼ਨ ਵੱਲੋਂ ਉਸ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਕਤ ਵਿਅਕਤੀ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮੋਕੇ ਡੀ.ਐਸ.ਪੀ ਸ਼੍ਰੀ ਸ਼ਰਮਾ ਨੂੰ ਮੀਡੀਆਂ ਵੱਲੋਂ ਸਥਾਨਕ ਸ਼ਹਿਰ ਦੀਆਂ ਪੇ੍ਰਸ਼ਾਨੀਆਂ ਸੰਬੰਧੀ ਜਾਣਕਾਰੀ ਦਿੱਤੀ ਗਈ। ਜਿਸ 'ਤੇ ਡੀ.ਐਸ.ਪੀ ਸ਼੍ਰੀ ਅਸ਼ੋਕ ਕੁਮਾਰ ਸ਼ਰਮਾ ਨੇ ਭਰੋਸਾ ਦਿੱਤਾ ਕਿ ਜਲਦ ਹੀ ਇਨਾਂ ਪੇ੍ਰਸ਼ਾਨੀਆਂ ਦਾ ਹੱੱਲ ਪੱਕੇ ਤੌਰ 'ਤੇ ਕੀਤਾ ਜਾਵੇਗਾ। ਇਸ ਦੇ ਨਾਲ ਹੀ ਡੀ.ਐਸ.ਪੀ ਸ਼੍ਰੀ ਸ਼ਰਮਾ ਨੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਪੁਲਸ ਪ੍ਰਸ਼ਾਸ਼ਨ ਦਾ ਸਹਿਯੋਗ ਦੇਣ, ਜੇਕਰ ਕਿਸੇ ਨੂੰ ਵੀ ਕਿਸੇ ਵਿਅਕਤੀ 'ਤੇ ਸ਼ੱਕ ਹੁੰਦਾ ਹੈ ਕਿ ਉਕਤ ਵਿਅਕਤੀ ਕਿਸੇ ਗਲਤ ਘਟਨਾ ਨੂੰ ਅੰਜਾਮ ਦੇਣ ਜਾ ਰਿਹਾ ਤਾਂ ਉਹ ਬਿਨਾਂ ਕਿਸੇ ਡਰ ਤੋਂ ਇਸ ਸੰਬੰਧੀ ਸੂਚਨਾ ਮੈਨੂੰ ਜਾਂ ਫਿਰ ਥਾਣਾ ਸਿਟੀ ਵਿੱਚ ਦੇ ਸਕਦਾ ਹੈ। ਪੁਲਸ ਪ੍ਰਸ਼ਾਸ਼ਨ ਵੱਲੋਂ ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਦੇ ਹੋਏ ਗਲਤ ਅਨਸਰ ਦੇ ਖਿਲਾਫ ਪਹਿਲ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਇਸ ਮੋਕੇ ਤੇ ਡੀ.ਐਸ.ਪੀ ਸ਼੍ਰੀ ਸ਼ਰਮਾ ਨੇ ਸਥਾਨਕ ਸ਼ਹਿਰ ਅੰਦਰ ਘੁੰਮ ਰਹੇ ਭੂੰਡ ਆਸ਼ਕਾ ਨੂੰ ਵੀ ਚੇਤਾਵਨੀ ਦਿੱਤੀ ਹੈ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ, ਨਹੀਂ ਤਾਂ ਉਨਾਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਵਾਹਨ ਚਾਲਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜਿਨਾਂ ਵਾਹਨ ਚਾਲਕਾਂ ਦੇ ਵਾਹਨਾਂ 'ਤੇ ਨੰਬਰ ਪਲੇਟਾਂ ਨਹੀਂ ਲੱਗੀਆਂ, ਉਕਤ ਵਾਹਨ ਚਾਲਕ ਨੰਬਰ ਪਲੇਟਾਂ ਲਗਵਾ ਲੈਣ ਅਤੇ ਆਪਣੇ ਵਾਹਨ ਦੇ ਕਾਗਜ਼ਾਤ ਪੂਰੇ ਕਰ ਲੈਣ ਤਾਂ ਜੋ ਰੋਡ 'ਤੇ ਚੱਲਣ ਸਮੇਂ ਉਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਪੇ੍ਰਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੋਕੇ ਤੇ ਉਨਾਂ ਦੇ ਨਾਲ ਥਾਣਾ ਸਿਟੀ ਮੁੱਖੀ ਐਸ.ਐਚ.ਓ ਤਜਿੰਦਰ ਪਾਲ ਸਿੰਘ, ਥਾਣਾ ਸਦਰ ਮੁੱਖੀ ਐਸ.ਐਚ.ਓ ਜਸਬੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੰਜਾਬ ਪੁਲਿਸ ਦੇ ਕਰਮਚਾਰੀ ਅਤੇ ਟੈ੍ਰਫਿਕ ਪੁਲਿਸ ਕਰਮਚਾਰੀ ਮੌਜੂਦ ਸਨ।

No comments: