BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਵਿਦਿਆਰਥੀਆਂ ਨੂੰ ਖੁਆਈ ਗਈ ਐਲਬੈਂਡਾਜ਼ੋਲ ਦੀ ਖੁਰਾਕ

ਸਕੂਲ ਵਿਚ ਐਲਬੈਂਡਾਜੋਲ ਦੀਆਂ ਗੋਲੀਆਂ ਖਾਂਦੇ ਹੋਏ ਵਿਦਿਆਰਥੀ
ਜਲਾਲਾਬਾਦ, 16 ਫਰਵਰੀ (ਬਬਲੂ ਨਾਗਪਾਲ)- ਰਾਸ਼ਟਰੀ ਸਿਹਤ ਮਿਸ਼ਨ ਤਹਿਤ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੇ ਹੁਕਮਾਂ ਦਾ ਪਾਲਣ ਕਰਦੇ ਹੋਏ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਵਿਦਿਆਰਥੀਆਂ ਨੂੰ ਐਲਬੈਂਡਾਜ਼ੋਲ ਦੀ ਖੁਰਾਕ ਖੁਆਈ ਗਈ। ਸਕੂਲੀ ਵਿਦਿਆਰਥੀਆਂ ਨੂੰ ਐਲਬੈਂਡਾਜ਼ੋਲ ਦੀ ਇਹ ਖੁਰਾਕ ਐਸ.ਐਮ.ਓ ਡਾ. ਇੰਦਰਪਾਲ ਸਿੰਘ ਅਤੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਡਾ. ਵੇਦ ਪ੍ਰਕਾਸ਼ ਗਾਬਾ ਦੀ ਅਗਵਾਈ ਹੇਠ ਦਿੱਤੀ ਗਈ। ਇਸ ਮੋਕੇ ਹਾਜਰ ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਿੰਸੀਪਲ ਡਾ. ਵੇਦ ਪ੍ਰਕਾਸ਼ ਗਾਬਾ ਨੇ ਕਿਹਾ ਕਿ ਸਿਹਤ ਵਿਭਾਗ ਦੇ ਅਜਿਹੇ ਮਿਸ਼ਨਾਂ ਨੂੰ ਸਫਲ ਬਣਾਉਣ ਦੇ ਲਈ ਵਿਦਿਆਰਥੀ ਆਪ ਇਹ ਖੁਰਾਕ ਲੈਣ ਦੇ ਨਾਲ ਨਾਲ ਆਲੇ ਦੁਆਲੇ ਦੇ ਬੱਚਿਆਂ ਅਤੇ ਵੱਡਿਆਂ ਨੂੰ ਵੀ ਇਹ ਖੁਰਾਕ ਲੈਣ ਲਈ ਪੇ੍ਰਰਿਤ ਕਰਨ ਤਾਂ ਜੋੋ ਪੇਟ ਦੀਆਂ ਬਿਮਾਰੀਆਂ ਤੋਂ ਨਿਜ਼ਾਤ ਪਾਈ ਜਾ ਸਕੇ। ਇਸ ਦੇ ਨਾਲ ਐਸ.ਐਮ.ਓ ਡਾ. ਇੰਦਰਪਾਲ ਸਿੰਘ ਸਚਦੇਵਾ ਨੇ ਹਾਜਰ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੁਝ ਖਾਣ ਤੋਂ ਲਗਭਗ ਅੱਧਾ ਘੰਟਾ ਦੇ ਫੈਸਲੇ ਤੋਂ ਬਾਅਦ ਦੋ ਸਾਲ ਤੱਕ ਤੋਂ ਘੱਟ ਉਮਰ ਦੇ ਬੱਚੇ ਨੂੰ ਅੱਧੀ ਅਤੇ 10 ਸਾਲ ਉਮਰ ਵਾਲੇ ਵਿਅਕਤੀਆਂ ਨੂੰ ਪੂਰੀ ਇੱਕ ਗੋਲੀ ਦੀ ਖੁਰਾਕ ਲੈਣ ਚਾਹੀਦੀ ਹੈ। ਉਨਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਅੱਜ ਤੋਂ ਛੇ ਮਹੀਨਿਆਂ ਬਾਅਦ ਇੱਕ ਵਾਰ ਮੁੜ ਤੋਂ ਐਲਬੈਂਡਾਜ਼ੋਲ ਦੀ ਖੁਰਾਕ ਰਾਜ ਦੇ ਆਮ ਵਸਨੀਕਾਂ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਖੁਆਈ ਜਾਵੇਗੀ। ਇਸ ਮੋਕੇ ਸਕੂਲ ਦੇ ਉਪ ਪ੍ਰਿੰਸੀਪਲ ਓਮ ਪ੍ਰਕਾਸ਼, ਰਜਨੀਸ਼ ਟੀਟੂ, ਪ੍ਰਮਿੰਦਰ ਸਿੰਘ ਪਿਆਸਾ, ਪ੍ਰਵਿੰਦਰ ਬੇਦੀ, ਸਤਵਿੰਦਰ ਪਾਲ ਸਿੰਘ ਤੋਂ ਇਲਾਵਾ ਮੈਡੀਕਲ ਅਫਸਰ ਡਾ. ਅਸ਼ੋਕ ਕੁਮਾਰ, ਐਚ.ਐਮ.ਓ ਡਾ. ਕਲਪਨਾ, ਏ.ਐਨ.ਐਮ ਰਾਜ ਰਾਣੀ, ਰਾਜੇਸ਼ ਕੁਮਾਰ ਅਤੇ ਛਿੰਦਰ ਆਦਿ ਵੀ ਮੌਜੂਦ ਸਨ।

No comments: