BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਧਾਰਮਿਕ ਪ੍ਰੀਖਿਆ ਕਰਵਾਈ

ਜਲਾਲਾਬਾਦ, 1 ਫਰਵਰੀ (ਬਬਲੂ ਨਾਗਪਾਲ) -ਸਥਾਨਕ ਭਾਈ ਮਹਾਂ ਸਿੰਘ ਖਾਲਸਾ ਪਬਲਿਕ ਸਕੂਲ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਬੋਹਰ-ਸ੍ਰੀ ਗੰਗਾਨਗਰ ਜੋਨ ਦੁਆਰਾ ਸ੍ਰੀ ਗੁਰੂ ਗੋਬਿੰਦ ਸਿੰੰਘ ਜੀ ਦੇ 350 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਧਾਰਮਿਕ ਪ੍ਰੀਖਿਆ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਗੁਰਮੀਤ ਸਿੰਘ ਨੇ ਦੱਸਿਆ ਕਿ ਪ੍ਰੀਖਿਆ ਵਿੱਚ 50 ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੀਖਿਆ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਕਾਰਜਾਂ ਸਬੰਧੀ ਜਾਣਕਾਰੀ ਦੇਣਾ ਅਤੇ ਸਿੱਖ ਇਤਿਹਾਸ ਵਿੱਚ ਦਿਲਚਸਪੀ ਪੈਦਾ ਕਰਨਾ ਸੀ। ਪ੍ਰੀਖਿਆ ਵਿੱਚ ਪਹਿਲੇ  ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 5100, 3100 ਅਤੇ 2100 ਰੁਪਏ ਨਕਦ ਇਨਾਮ ਦਿੱਤੇ ਜਾਣਗੇ।

No comments: