BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਕੁਸ਼ਟ ਰੋਗ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਹੁੰ ਚੁੱਕੀ

ਜਲਾਲਾਬਾਦ, 1 ਫਰਵਰੀ (ਬਬਲੂ ਨਾਗਪਾਲ) -ਉਪ ਮੰਡਲ ਅਧੀਨ ਪੈਂਦੇ ਪਿੰਡ ਬਾਹਮਣੀ ਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਅਤੇ ਆਮ ਜਨਤਾ ਨੂੰ ਕੁਸ਼ਟ ਰੋਗ ਸਬੰਧੀ ਜਾਗਰੂਕ ਕਰਨ ਲਈ ਸਹੁੰ ਚੁੱਕੀ ਗਈ ਅਤੇ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਸੁਭਾਸ਼ ਸਿੰਘ ਨੇ ਦੱਸਿਆ ਕਿ ਕੁਸ਼ਟ ਰੋਗ ਇਲਾਜ ਯੋਗ ਹੈ। ਜੇਕਰ ਵਿਅਕਤੀ ਨੂੰ ਸਹੀ ਜਾਣਕਾਰੀ ਦਿੱਤੀ ਜਾਵੇ ਅਤੇ ਇਸਦਾ ਨਿਯਮਿਤ ਇਲਾਜ ਕਰਵਾਇਆ ਜਾਵੇ ਤਾਂ ਇਸ ਰੋਗ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਇਸੇ ਮਕਸਦ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਸਕੂਲ ਦੇ ਸਰੀਰਕ ਸਿੱਖਿਆ ਅਧਿਆਪਕ ਸਤੀਸ਼ ਕੁਮਾਰ ਦੀ ਅਗਵਾਈ ਵਿੱਚ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਇਸ ਗੱਲ ਦਾ ਪ੍ਰਣ ਕਰਵਾਇਆ ਗਿਆ ਹੈ ਕਿ ਉਹ ਕੁਸ਼ਟ ਰੋਗ ਤੋਂ ਪੀੜਤ ਵਿਅਕਤੀਆਂ ਨਾਲ ਕਿਸੇ ਪ੍ਰਕਾਰ ਦਾ ਸਮਾਜਿਕ ਭੇਦਭਾਵ ਨਹੀਂ ਕਰਨਗੇ ਸਗੋਂ ਇਸ ਰੋਗ ਨਾਲ ਨਜਿੱਠਣ ਵਿੱਚ ਉਹਨਾਂ ਦੀ ਹਰ ਸੰਭਵ ਸਹਾਇਤਾ ਕਰਨਗੇ।

No comments: