BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਹੋਲਾ ਮਹੱਲਾ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਲਈ ਜਥਾ ਜਾਵੇਗਾ- ਬਾਬਾ ਅਜੀਤ ਸਿੰਘ

ਜਲਾਲਾਬਾਦ, 22 ਫਰਵਰੀ (ਬਬਲੂ ਨਾਗਪਾਲ)- ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਅਸਥਾਨ ਪਿੰਡ ਮੂਲਿਆਵਾਲੀ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਦੱਸਿਆ ਕਿ ਹੋਲਾ ਮਹੱਲਾ ਦੇ ਦਿਹਾੜੇ 'ਤੇ ਸ਼ਰਧਾਲੂਆਂ ਦਾ ਇਕ ਜਥਾ ਜਾਵੇਗਾ। ਉਨਾਂ ਦੱਸਿਆ ਕਿ ਇਹ ਜਥਾ 10 ਮਾਰਚ ਨੂੰ ਰਵਾਨਾ ਹੋਵੇਗਾ ਅਤੇ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਮਨਾਏ ਜਾਂਦੇ ਹੋਲਾ ਮਹੱਲਾ ਵਿਚ ਸ਼ਾਮਿਲ ਹੋਵੇਗਾ। ਉਨਾਂ ਦੱਸਿਆ ਕਿ ਉਨਾਂ ਵੱਲੋਂ ਸੰਗਤ ਦੀ ਸੇਵਾ ਨਾਲ ਲੰਗਰ ਦੇ ਪ੍ਰਬੰਧ ਵੀ ਕੀਤੇ ਜਾਣੇ ਹਨ ਅਤੇ ਸੰਗਤਾਂ ਨੂੰ ਸਿੱਖ ਧਰਮ ਦੇ ਗੁਰਧਾਮਾਂ ਦੀ ਯਾਤਰਾ ਵੀ ਕਰਵਾਈ ਜਾਵੇਗੀ। ਇਸ ਮੌਕੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਦੇ ਨਾਲ ਮਾਤਾ ਭਾਗੋ ਕੌਰ ਵੀ ਮੌਜੂਦ ਸੀ।

No comments: